ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦੇ ਕਤਲ ਮਾਮਲੇ ਦੀ 'ਗੁੱਥੀ ਸੁਲਝੀ , 3 ਦੋਸ਼ੀ ਗ੍ਰਿਫਤਾਰ

By  Shanker Badra September 16th 2020 04:27 PM

ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦੇ ਕਤਲ ਮਾਮਲੇ ਦੀ 'ਗੁੱਥੀ ਸੁਲਝੀ , 3 ਦੋਸ਼ੀ ਗ੍ਰਿਫਤਾਰ:ਚੰਡੀਗੜ੍ਹ : ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਉੱਤੇ ਹੋਏ ਹਮਲੇ ਅਤੇ ਕਤਲ ਦੇ ਮਾਮਲੇ ਦੀ 'ਗੁੱਥੀ ਸੁਲਝ ਗਈ ਹੈ। ਇਸ ਮਾਮਲੇ ਵਿੱਚ ਸ਼ਾਮਲ ਗੈਂਗ ਦੇ ਤਿੰਨ ਮੈਂਬਰਾਂ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਗਰੋਂ ਰੈਨਾ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ।

ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦੇ ਕਤਲ ਮਾਮਲੇ ਦੀ 'ਗੁੱਥੀ ਸੁਲਝੀ , 3 ਦੋਸ਼ੀ ਗ੍ਰਿਫਤਾਰ

ਹੋਰ ਖ਼ਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਦੱਸਿਆ ਕਿ ਇਹ ਕੇਸ ਹੱਲ ਕਰਦੇ ਹੋਏ ਲੁੱਟ-ਖੋਹ ਕਰਨ ਵਾਲੀ ਗੈਂਗ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂਕਿ 11 ਦੋਸ਼ੀ ਫਰਾਰ ਹਨ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦੇ ਕਤਲ ਮਾਮਲੇ ਦੀ 'ਗੁੱਥੀ ਸੁਲਝੀ , 3 ਦੋਸ਼ੀ ਗ੍ਰਿਫਤਾਰ

ਦਰਅਸਲ 'ਚ ਪਠਾਨਕੋਟ ਦੇ ਪਿੰਡ ਥਰਿਆਲ 'ਚ 19 ਅਗਸਤ ਨੂੰ ਹੋਏ ਹਮਲੇ ਦੌਰਾਨ ਸੁਰੇਸ਼ ਰੈਨਾ ਦੇ ਫੁੱਫੜ ਅਸ਼ੋਕ ਕੁਮਾਰ ਜੋ ਕਿ ਇੱਕ ਠੇਕੇਦਾਰ ਸਨ, ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ, ਜਦਕਿ ਉਨ੍ਹਾਂ ਦੇ ਬੇਟੇ ਕੌਸ਼ਲ ਕੁਮਾਰ ਨੇ 31 ਅਗਸਤ ਨੂੰ ਦਮ ਤੋੜਿਆ ਸੀ। ਰੈਨਾ ਦੀ ਭੂਆ ਆਸ਼ਾ ਰਾਣੀ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ ਦੋ ਹੋਰ ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

ਹੋਰ ਖ਼ਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :

ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦੇ ਕਤਲ ਮਾਮਲੇ ਦੀ 'ਗੁੱਥੀ ਸੁਲਝੀ , 3 ਦੋਸ਼ੀ ਗ੍ਰਿਫਤਾਰ

ਦੱਸ ਦੇਈਏ ਕਿ ਇਸ ਹਮਲੇ ਤੋਂ ਬਾਅਦ ਰੈਨਾ ਨੇ ਆਪਣੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਨੂੰ 'ਭਿਆਨਕ ਤੋਂ ਵੀ ਜ਼ਿਆਦਾ' ਦੱਸਦੇ ਹੋਏ ਇਸ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਸ ਤੋਂ ਮਦਦ ਮੰਗੀ ਸੀ।ਇਸ ਦੇ ਬਾਅਦ ਪੰਜਾਬ ਪੁਲਸ ਨੇ ਘਟਨਾ ਦੀ ਜਾਂਚ ਲਈ 4 ਮੈਂਬਰੀ ਵਿਸ਼ੇਸ਼ ਜਾਂਚ ਦਲ ਬਣਾਉਣ ਦੀ ਘੋਸ਼ਣਾ ਕੀਤੀ ਸੀ। ਰੈਨਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਸੀ ਕਿ ਦੋਸ਼ੀਆਂ ਖਿਲਾਫ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ।

-PTCNews

Related Post