ਗੁਰੂ ਨਗਰੀ 'ਚ ਵੱਡੀ ਵਾਰਦਾਤ, ਸਾਬਕਾ ਫੌਜੀ ਦਾ ਕੀਤਾ ਸਰੇਆਮ ਕਤਲ

By  Jagroop Kaur January 7th 2021 07:54 PM

ਪੁਲਿਸ ਥਾਣਾ ਝੰਡੇਰ ਅਧੀਨ ਆਂਉਦੇ ਪਿੰਡ ਬੱਲ ਬਾਵਾ ਵਿਖੇ ਅੱਜ ਸਵੇਰੇ ਇਕ ਸਾਬਕਾ ਫੌਜੀ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਝੰਡੇਰ ਦੇ ਮੁਖੀ ਅਵਤਾਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰਿਟਾ. ਸੂਬੇਦਾਰ ਮਲਕੀਤ ਸਿੰਘ ਪੁੱਤਰ ਅਜੈਬ ਸਿੰਘ ਪਿੰਡ ਪੰਧੇਰ ਕਲਾਂ ਥਾਣਾ ਮਜੀਠਾ ਪਿੰਡ ਵਿਛੋਆ ਵਿਖੇ ਮੀਟ ਦੀ ਫੈਕਟਰੀ ‘ਚ ਬਤੌਰ ਸੁਪਰਵਾਈਜਰ ਵਜੋ ਨੌਕਰੀ ਕਰਦਾ ਸੀ। 

ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ’ਤੇ ਜਾ ਰਿਹਾ ਸੀ ਕਿ ਪਿੰਡ ਬੱਲ ਬਾਵਾ ਦੇ ਬਾਹਰਵਾਰ ਸੜਕ ਦੇ ਕੰਢੇ ’ਤੇ ਸਥਿੱਤ ਗੁਰਦੁਆਰਾ ਸਾਹਿਬ ਨੇੜੇ ਉਸ ’ਤੇ ਅੰਨੇ੍ਹਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਉਸ ਦੇ ਦੋ ਗੋਲੀਆਂ ਲੱਗਣ ਕਾਰਨ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਥਾਨਕ ਲੋਕਾਂ ਨੇ ਅੰਮਿ੍ਰਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਦਾਖ਼ਲ ਕਰਵਾਇਆ ਹੈ|

ਹੋਰ ਪੜ੍ਹੋ :ਹਿਮਾਚਲ ‘ਚ ਬਰਡ ਫਲੂ ਨੇ ਦਿੱਤੀ ਦਸਤਕ, 1700 ਪਰਵਾਸੀ ਪੰਛੀਆਂ ਦੀ ਮੌਤ ਤੋਂ ਬਾਅਦ ਅਲਰਟ ਜਾਰੀ

Punjab: 28 people detained in raid at spa centre in Amritsar | NewsTrack  English 1ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਲੁੱਟ ਮਾਰ ਦਾ ਮਾਮਲਾ ਨਹੀਂ ਲੱਗਦਾ ਅਤੇ ਹਮਲਾਵਰ ਮੋਟਰਸਾਈਕਲ ’ਤੇ ਸਵਾਰ ਸਨ, ਕਿਉਂਕਿ ਘਟਨਾ ਵਾਲੀ ਥਾਂ ’ਤੇ ਮੋਟਸਾਈਕਲ ਦੇ ਟਾਇਰਾਂ ਦੇ ਨਿਸ਼ਾਨ ਬਣੇ ਹੋਏ ਹਨ। ਜਦਕਿ ਪੁਲਸ ਵੱਲੋਂ ਪੂਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦਾ ਪਤਾ ਲਾ ਲਿਆ ਜਾਵੇਗਾ।

Related Post