ਸਮਲਿੰਗੀ ਰਿਸ਼ਤਿਆਂ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ,ਸਮਲਿੰਗੀ ਸਬੰਧ ਹੁਣ ਅਪਰਾਧ ਨਹੀਂ

By  Shanker Badra September 6th 2018 12:57 PM -- Updated: September 6th 2018 01:04 PM

ਸਮਲਿੰਗੀ ਰਿਸ਼ਤਿਆਂ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ,ਸਮਲਿੰਗੀ ਸਬੰਧ ਹੁਣ ਅਪਰਾਧ ਨਹੀਂ:ਸੁਪਰੀਮ ਕੋਰਟ ਨੇ ਸਮਲਿੰਗੀ ਰਿਸ਼ਤਿਆਂ 'ਤੇ ਵੱਡਾ ਫੈਸਲਾ ਸੁਣਾ ਦਿੱਤਾ ਹੈ।ਇਸ ਮਾਮਲੇ ਦੀ ਸੁਣਵਾਈ ਕਰਦਿਆਂ ਮਾਨਯੋਗ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਸਮਲਿੰਗੀ ਸਬੰਧਾਂ ਨੂੰ ਅਪਰਾਧ ਦੀ ਸੂਚੀ ਤੋਂ ਬਾਹਰ ਕਰ ਦਿੱਤਾ ਹੈ। ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ 'ਚ 5 ਜੱਜਾਂ ਦੀ ਸੰਵਿਧਾਨਿਕ ਬੈਂਚ ਨੇ ਸਮਲਿੰਗੀ ਸਬੰਧਾਂ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਦੇ ਹੋਏ ਕਿਹਾ ਕਿ ਸਾਨੂੰ ਇੱਕ ਵਿਅਕਤੀ ਦੀ ਪਸੰਦ ਦਾ ਸਨਮਾਨ ਕਰਨਾ ਚਾਹੀਦਾ ਹੈ।ਕੋਰਟ ਨੇ ਕਿਹਾ ਕਿ ਦੋ ਬਾਲਿਗਾਂ ਦੀ ਸਹਿਮਤੀ ਨਾਲ ਸਬੰਧ ਬਣਾਉਣਾ ਜਾਇਜ਼ ਹੈ,ਇਸ ਲਈ ਸਮਲਿੰਗੀ ਅਪਰਾਧ ਨਹੀਂ ਹੈ। ਦੱਸ ਦੇਈਏ ਕਿ ਧਾਰਾ 377 ਦੀ ਸੰਵਿਧਾਨਿਕ ਵੈਧਤਾ ਨੂੰ ਚੁਣੌਤੀ ਦਿੱਤੀ ਗਈ ਸੀ।ਸੁਪਰੀਮ ਕੋਰਟ ਨੇ 17 ਜੁਲਾਈ ਨੂੰ ਇਸ ਮਾਮਲੇ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। -PTCNews

Related Post