ਗੁਲਾਬੀ ਸੁੰਡੀ ਕਾਰਨ ਤਬਾਹ ਹੋਈ ਫ਼ਸਲ ; ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨ ਨੇ ਦਿੱਤੀ ਜਾਨ

By  Ravinder Singh August 29th 2022 08:46 PM -- Updated: August 29th 2022 08:50 PM

ਸ੍ਰੀ ਮੁਕਤਸਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕਿਸਾਨਾਂ ਨੇ ਮੁਆਵਜ਼ਾ ਨਾ ਮਿਲਣ ਤੋਂ ਪਰੇਸ਼ਾਨ ਹੋ ਕੇ ਧਰਨਾ ਸ਼ੁਰੂ ਕਰ ਕੇ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਫ਼ਸਲ ਕਾਰਨ ਇਸ ਦੌਰਾਨ ਪਰੇਸ਼ਾਨ ਇਕ 65 ਸਾਲਾ ਕਿਸਾਨ ਨੇ ਕਥਿਤ ਤੌਰ ਉਤੇ ਖ਼ੁਦਕੁਸ਼ੀ ਕਰ ਲਈ।

ਗੁਲਾਬੀ ਸੁੰਡੀ ਕਾਰਨ ਤਬਾਹ ਹੋਈ ਫ਼ਸਲ ; ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨ ਨੇ ਦਿੱਤੀ ਜਾਨਜਾਨ ਦੇਣ ਵਾਲੇ ਕਿਸਾਨ ਦੀ ਪਛਾਣ ਬਠਿੰਡਾ ਦੇ ਰਾਏ ਕੇ ਕਲਾਂ ਦੇ ਬਲਵਿੰਦਰ ਸਿੰਘ ਵਜੋਂ ਹੋਈ ਹੈ। ਕਿਸਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇਕੱਠੇ ਹੋਏ ਅਤੇ ਪੰਜਾਬ ਸਰਕਾਰ ਨੂੰ ਜਲਦ ਤੋਂ ਜਲਦ ਗ਼ੁਲਾਬੀ ਸੁੰਡੀ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਦੇਣ ਲਈ ਕਿਹਾ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਕਿਸਾਨਾਂ ਦੀ ਹੱਕੀ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਹਾਈਕੋਰਟ ਨੇ ਪਠਾਨਕੋਟ, ਗੁਰਦਾਸਪੁਰ ਤੇ ਨੇੜਲੇ ਸਰਹੱਦੀ ਖੇਤਰ 'ਚ ਹਰ ਤਰ੍ਹਾਂ ਦੀ ਮਾਈਨਿੰਗ 'ਤੇ ਲਗਾਈ ਰੋਕ 

ਕਿਸਾਨਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਨਰਮੇ ਦੀ ਫ਼ਸਲ ਪਿਛਲੇ ਸਾਲ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀ ਗਈ ਸੀ ਜਿਸ ਦਾ ਉਨ੍ਹਾਂ ਨੂੰ ਹੁਣ ਤਕ ਮੁਆਵਜ਼ਾ ਨਹੀਂ ਮਿਲਿਆ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਰਾਏ ਕੇ ਕਲਾਂ ਦਾ ਕਿਸਾਨ ਬਲਵਿੰਦਰ ਸਿੰਘ ਮੁਆਵਜ਼ਾ ਨਾ ਮਿਲਣ ਕਾਰਨ ਪਰੇਸ਼ਾਨੀ ਵਿੱਚ ਸੀ ਤੇ ਘਰ ਦਾ ਗੁਜ਼ਾਰਾ ਵੀ ਮੁਸ਼ਕਲ ਨਾਲ ਚੱਲ ਰਿਹਾ ਸੀ ਉਪਰ ਤੋਂ ਬੈਂਕ ਵਾਲੇ ਉਸ ਨੂੰ ਕਿਸ਼ਤ ਲੈਣ ਲਈ ਪਰੇਸ਼ਾਨ ਕਰ ਰਹੇ ਸਨ। ਉਹ ਪਿਛਲੇ ਕੁਝ ਸਮੇਂ ਤੋਂ ਤਣਾਅ ਵਿਚ ਸੀ ਜਿਸ ਕਾਰਨ ਉਸ ਨੇ ਆਪਣੀ ਜਾਨ ਦੇ ਦਿੱਤੀ ਹੈ।

-PTC News

Related Post