ਫ਼ਸਲਾਂ ਨੂੰ ਅਵਾਰਾ ਪਸ਼ੂਆਂ ਤੋਂ ਬਚਾਉਣ ਲਈ ਤਾਰ ਲਾਉਣ ਵਾਸਤੇ ਸਰਕਾਰ ਗਰੀਬ ਕਿਸਾਨਾਂ ਦੇ ਗਰੁੱਪਾਂ ਨੂੰ ਸਬਸਿਡੀ ਦੇਣ ’ਤੇ ਕਰੇਗੀ ਵਿਚਾਰ : ਕੈਪਟਨ ਅਮਰਿੰਦਰ ਸਿੰਘ

By  Shanker Badra February 13th 2019 03:51 PM -- Updated: February 13th 2019 03:56 PM

ਫ਼ਸਲਾਂ ਨੂੰ ਅਵਾਰਾ ਪਸ਼ੂਆਂ ਤੋਂ ਬਚਾਉਣ ਲਈ ਤਾਰ ਲਾਉਣ ਵਾਸਤੇ ਸਰਕਾਰ ਗਰੀਬ ਕਿਸਾਨਾਂ ਦੇ ਗਰੁੱਪਾਂ ਨੂੰ ਸਬਸਿਡੀ ਦੇਣ ’ਤੇ ਕਰੇਗੀ ਵਿਚਾਰ : ਕੈਪਟਨ ਅਮਰਿੰਦਰ ਸਿੰਘ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨਾਂ ਦੀ ਸਰਕਾਰ ਅਵਾਰਾ ਪਸ਼ੂਆਂ ਤੋਂ ਬਚਾਅ ਲਈ ਤਾਰ ਲਾਉਣ ਵਾਸਤੇ ਕੰਢੀ ਖੇਤਰ ਦੇ ਗਰੀਬ ਕਿਸਾਨਾਂ ਦੇ ਗਰੁੱਪਾਂ ਲਈ 100 ਫੀਸਦੀ ਸਬਸਿਡੀ ’ਤੇ ਵਿਚਾਰ ਕਰਨ ਲਈ ਤਿਆਰ ਹੈ।

Crops Stray animals save Punjab Government Poor farmers group subsidy think ਫ਼ਸਲਾਂ ਨੂੰ ਅਵਾਰਾ ਪਸ਼ੂਆਂ ਤੋਂ ਬਚਾਉਣ ਲਈ ਤਾਰ ਲਾਉਣ ਵਾਸਤੇ ਸਰਕਾਰ ਗਰੀਬ ਕਿਸਾਨਾਂ ਦੇ ਗਰੁੱਪਾਂ ਨੂੰ ਸਬਸਿਡੀ ਦੇਣ ’ਤੇ ਕਰੇਗੀ ਵਿਚਾਰ : ਕੈਪਟਨ

ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਸਦਨ ਵਿੱਚ ਇਹ ਬਿਆਨ ਦਿੱਤਾ।ਵਿਧਾਇਕ ਜੈ ਕ੍ਰਿਸ਼ਨ ਰੋੜੀ ਵੱਲੋਂ ਪ੍ਰਸ਼ਨ ਕਾਲ ਦੌਰਾਨ ਉਠਾਏ ਮਸਲੇ ’ਚ ਦਖਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਤੋਂ ਭਲੀ ਭਾਂਤ ਜਾਣੂ ਹੈ ਅਤੇ ਅਵਾਰਾ ਪਸ਼ੂਆਂ ਤੋਂ ਕਿਸਾਨਾਂ ਦੀਆਂ ਫਸਲਾਂ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

Crops Stray animals save Punjab Government Poor farmers group subsidy think ਫ਼ਸਲਾਂ ਨੂੰ ਅਵਾਰਾ ਪਸ਼ੂਆਂ ਤੋਂ ਬਚਾਉਣ ਲਈ ਤਾਰ ਲਾਉਣ ਵਾਸਤੇ ਸਰਕਾਰ ਗਰੀਬ ਕਿਸਾਨਾਂ ਦੇ ਗਰੁੱਪਾਂ ਨੂੰ ਸਬਸਿਡੀ ਦੇਣ ’ਤੇ ਕਰੇਗੀ ਵਿਚਾਰ : ਕੈਪਟਨ

ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨਾਂ ਦੀ ਸਰਕਾਰ ਖੇਤਾਂ ਦੁਆਲੇ ਤਾਰ ਲਾਉਣ ਲਈ ਕਿਸਾਨਾਂ ਨੂੰ ਪਹਿਲਾਂ ਹੀ 50 ਫੀਸਦੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ ਅਤੇ ਪਿਛਲੇ ਸਾਲ ਇਕ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ ਜਿਸ ਤਹਿਤ ਕੰਢੀ ਖੇਤਰ ਵਿੱਚ 563 ਕਿਸਾਨਾਂ ਨੂੰ 4.21 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ।ਇਕ ਵਿਧਾਇਕ ਦੇ ਸੁਝਾਅ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵਿਅਕਤੀਗਤ ਤੌਰ ’ਤੇ ਸਬਸਿਡੀ ਦੇਣ ਦੀ ਬਜਾਏ ਗਰੀਬ ਕਿਸਾਨਾਂ ਦੇ ਸਮੂਹਾਂ ਲਈ ਤਾਰ ਲਾਉਣ ਦੀ ਸਬਸਿਡੀ ਦੀ ਇਜ਼ਾਜਤ ਦੇਣ ਦੀ ਤਜਵੀਜ਼ ’ਤੇ ਵਿਚਾਰ ਕਰ ਰਹੀ ਹੈ।

Crops Stray animals save Punjab Government Poor farmers group subsidy think ਫ਼ਸਲਾਂ ਨੂੰ ਅਵਾਰਾ ਪਸ਼ੂਆਂ ਤੋਂ ਬਚਾਉਣ ਲਈ ਤਾਰ ਲਾਉਣ ਵਾਸਤੇ ਸਰਕਾਰ ਗਰੀਬ ਕਿਸਾਨਾਂ ਦੇ ਗਰੁੱਪਾਂ ਨੂੰ ਸਬਸਿਡੀ ਦੇਣ ’ਤੇ ਕਰੇਗੀ ਵਿਚਾਰ : ਕੈਪਟਨ

ਦੱਸਣਯੋਗ ਹੈ ਕਿ ਜੰਗਲਾਤ ਵਿਭਾਗ ਵੱਲੋਂ ਫਸਲਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਜੰਗਲੀ ਸੂਰ ਅਤੇ ਰੋਜ਼ ਦੇ ਸ਼ਿਕਾਰ ਲਈ ਪਰਮਿਟ ਦੇਣ ਦਾ ਨੋਟਿਫਿਕੇਸ਼ਨ ਜਾਰੀ ਕੀਤਾ ਗਿਆ ਹੈ।ਵਿਭਾਗ ਵੱਲੋਂ ਲੋਕਾਂ ਨੂੰ ਇਸ ਸਮੱਸਿਆ ਬਾਰੇ ਜਾਣੂ ਕਰਨ ਲਈ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ।

ਹੋਰ ਪੜ੍ਹੋ:ਮੁਕਤਸਰ – ਬਠਿੰਡਾ ਮੁੱਖ ਮਾਰਗ ‘ਤੇ ਕਾਰ ਅਤੇ ਤੇਲ ਨਾਲ ਭਰੇ ਟੈਂਕਰ ਦੀ ਭਿਆਨਕ ਟੱਕਰ ,3 ਦੀ ਹੋਈ ਮੌਤ

-PTCNews

Related Post