ਕਿਸਾਨ ਅੰਦੋਲਨ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਬਿਆਨ , ਕੀ ਕਿਹਾ ਪੜ੍ਹੋ ਪੂਰੀ ਖ਼ਬਰ

By  Shanker Badra February 22nd 2021 01:10 PM

ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਵਿਚਾਲੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਸਿਰਫ ਭੀੜ ਇਕੱਠੀ ਕਰਨਾ ਕਾਨੂੰਨਾਂ ਦੇ ਰੱਦ ਹੋਣ ਦੀ ਅਗਵਾਈ ਨਹੀਂ ਕਰਦਾ, ਅਜਿਹਾ ਨਹੀਂ ਹੁੰਦਾ ਹੈ। ਭੀੜ ਇਕੱਠੀ ਕਰਨ ਦਾ ਮਤਬਲ ਇਹ ਨਹੀਂ ਕਿ ਕਾਨੂੰਨ ਰੱਦ ਹੋਣਗੇ।

ਪੜ੍ਹੋ ਹੋਰ ਖ਼ਬਰਾਂ : ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ 24 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ

Crowd Gathering Doesn't Lead To Revocation Of Laws: Agriculture Minister ਕਿਸਾਨ ਅੰਦੋਲਨ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਬਿਆਨ , ਕੀ ਕਿਹਾ ਪੜ੍ਹੋ ਪੂਰੀ ਖ਼ਬਰ

ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹਾਂ ਅਤੇ ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੂੰ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਨੂੰ ਦੱਸਣ ਕਿ ਇਨ੍ਹਾਂ ਨਵੇਂ ਖੇਤੀ ਕਾਨੂੰਨਾਂ 'ਚ ਉਨ੍ਹਾਂ ਨੂੰ ਕਿਸਾਨ ਵਿਰੋਧੀ ਕੀ ਨਜ਼ਰ ਆਉਂਦਾ ਹੈ। ਸਰਕਾਰ ਇਸ ਨੂੰ ਸਮਝਣ ਅਤੇ ਸੋਧ ਕਰਨ ਲਈ ਤਿਆਰ ਹੈ। ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੀ ਇਹ ਗੱਲ ਆਖ ਚੁੱਕੇ ਹਨ। ਕਿਸਾਨਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਾਨੂੰਨਾਂ 'ਚ ਕਿਹੜੀਆਂ ਖਾਮੀਆਂ ਉਨ੍ਹਾਂ ਲਈ ਸਮੱਸਿਆਵਾਂ ਪੈਦਾ ਕਰ ਰਹੀਆਂ ਹਨ।

Crowd Gathering Doesn't Lead To Revocation Of Laws: Agriculture Minister ਕਿਸਾਨ ਅੰਦੋਲਨ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਬਿਆਨ , ਕੀ ਕਿਹਾ ਪੜ੍ਹੋ ਪੂਰੀ ਖ਼ਬਰ

ਖੇਤੀਬਾੜੀ ਮੰਤਰੀ ਨੇ ਕਿਹਾ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ 11 ਦੌਰ ਦੀ ਗੱਲਬਾਤ ਕੀਤੀ ਪਰ ਕਿਸੇ ਸਿੱਟੇ 'ਤੇ ਨਹੀਂ ਪੁੱਜੀ। ਤੋਮਰ ਨੇ ਕਿਹਾ ਕਿ ਇੰਤਰਾਜਾਂ ਦੇ ਆਧਾਰ 'ਤੇ ਫ਼ੈਸਲਾ ਨਹੀਂ ਲਿਆ ਜਾ ਸਕਦਾ। ਜਦੋਂ ਉਨ੍ਹਾਂ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਨਵੇਂ ਕਾਨੂੰਨਾਂ 'ਚ ਕਿਸਾਨਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਕਿਸਾਨ ਵਿਰੋਧੀ ਕੀ ਹੈ ?

Crowd Gathering Doesn't Lead To Revocation Of Laws: Agriculture Minister ਕਿਸਾਨ ਅੰਦੋਲਨ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਬਿਆਨ , ਕੀ ਕਿਹਾ ਪੜ੍ਹੋ ਪੂਰੀ ਖ਼ਬਰ

Farmers Protest : ਕਿਸਾਨਾਂ ਵੱਲੋਂ 23 ਫਰਵਰੀ ਨੂੰ ਮਨਾਇਆ ਜਾਵੇਗਾ 'ਪੱਗੜੀ ਸੰਭਾਲ ਦਿਵਸ'

ਦੱਸ ਦੇਈਏ ਕਿ ਕਿਸਾਨ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 90 ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ। ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ ਰੇੜਕਾ ਬਰਕਰਾਰ ਹੈ। ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਨਵੇਂ ਕਾਨੂੰਨਾਂ ਨੂੰ ਕਿਸਾਨਾਂ ਲਈ ਹਿਤਕਾਰੀ ਦੱਸ ਰਹੀ ਹੈ ਤੇ ਸੋਧ ਦੀ ਗੱਲ ਕਰ ਰਹੀ ਹੈ।

-PTCNews

Related Post