ਭੀੜ ਨੇ ਨੌਜਵਾਨ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ ,ਦੇਖੋ ਵੀਡੀਓ

By  Shanker Badra September 11th 2018 04:55 PM -- Updated: September 11th 2018 05:12 PM

ਭੀੜ ਨੇ ਨੌਜਵਾਨ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ ,ਦੇਖੋ ਵੀਡੀਓ:ਦੇਸ਼ ਭਰ 'ਚ ਭੀੜ ਵੱਲੋਂ ਕੀਤੇ ਜਾਣ ਵਾਲੇ ਕਤਲਾਂ ਦੇ ਮਾਮਲੇ ਵਧਦੇ ਜਾ ਰਹੇ ਹਨ।ਹੁਣ ਅਜਿਹਾ ਹੀ ਇੱਕ ਮਾਮਲਾ ਬਿਹਾਰ ਦੇ ਸੀਤਾਮੜ੍ਹੀ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ ,ਜਿੱਥੇ ਭੀੜ ਨੇ ਇੱਕ ਨੌਜਵਾਨ ਨੂੰ ਪੈਸੇ ਖੋਹਣ ਦੇ ਦੋਸ਼ 'ਚ ਕੁੱਟ-ਕੁੱਟ ਹੱਤਿਆ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਇੱਕ ਕੈਬ ਡਰਾਇਵਰ ਨੇ ਉਸ ਨੌਜਵਾਨ 'ਤੇ ਦੋਸ਼ ਲਗਾਇਆ ਸੀ ਕਿ ਉਹ ਉਸ ਕੋਲੋਂ ਪੈਸੇ ਖੋਹ ਕੇ ਭੱਜਿਆ ਹੈ ,ਜਿਸ ਤੋਂ ਬਾਅਦ ਲੋਕਾਂ ਨੇ ਨੌਜਵਾਨ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।ਜਿਸ ਕਾਰਨ ਉਸ ਨੌਜਵਾਨ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੀ ਪਹਿਚਾਣ ਰੁਪੇਸ਼ ਝਾ ਵਜੋਂ ਹੋਈ ਹੈ।ਇਸ ਘਟਨਾ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ,ਜਿੱਥੇ ਉਸ ਦੀ ਮੌਤ ਹੋ ਗਈ ਹੈ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਅਜੇ ਚੱਲ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਜਾਂਚ 'ਚ ਇਹੀ ਪਤਾ ਲੱਗਾ ਹੈ ਕਿ ਮੋਟਰਸਾਈਕਲ 'ਤੇ ਸਵਾਰ ਇਸ ਨੌਜਵਾਨ ਨੇ ਇੱਕ ਕੈਬ ਡਰਾਈਵਰ ਕੋਲੋਂ ਪੈਸੇ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ ,ਜਿਸ ਤੋਂ ਬਾਅਦ ਡਰਾਈਵਰ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।ਜਿਸ ਤੋਂ ਬਾਅਦ ਇਕੱਠੇ ਹੋਏ ਲੋਕਾਂ ਨੇ ਨੌਜਵਾਨ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।

ਮ੍ਰਿਤਕ ਨੌਜਵਾਨ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਹ ਪੈਸੇ ਖੋਹ ਕੇ ਨਹੀਂ ਭੱਜਿਆ ਬਲਕਿ ਉਹ ਕੈਬ ਨੂੰ ਉਵਰਟੇਕ ਕਰ ਰਿਹਾ ਸੀ।

https://www.facebook.com/pindawalemundelive/videos/298288484108206/

-PTCNews

Related Post