CWC 2019: ਮੌਜੂਦਾ ਚੈਂਪੀਅਨ ਆਸਟ੍ਰੇਲੀਆ ਨੇ ਇੰਗਲੈਂਡ ਨੂੰ 64 ਦੌੜਾਂ ਨਾਲ ਹਰਾਇਆ, ਸੈਮੀਫਾਈਨਲ 'ਚ ਜਗ੍ਹਾ ਕੀਤੀ ਪੱਕੀ

By  Jashan A June 26th 2019 09:30 AM

CWC 2019: ਮੌਜੂਦਾ ਚੈਂਪੀਅਨ ਆਸਟ੍ਰੇਲੀਆ ਨੇ ਇੰਗਲੈਂਡ ਨੂੰ 64 ਦੌੜਾਂ ਨਾਲ ਹਰਾਇਆ, ਸੈਮੀਫਾਈਨਲ 'ਚ ਜਗ੍ਹਾ ਕੀਤੀ ਪੱਕੀ ,ਲੰਡਨ: ਬੀਤੇ ਦਿਨ ਵਿਸ਼ਵ ਕੱਪ ਦੀਆਂ ਦਾਅਵੇਦਾਰ ਮੰਨੀਆਂ ਜਾ ਰਹੀਆਂ 2 ਮਜ਼ਬੂਤ ਟੀਮਾਂ ਵਿਚਾਲੇ ਕਾਫੀ ਰੋਮਾਂਚਕ ਮੁਕਾਬਲਾ ਖੇਡਿਆ। ਲੰਡਨ ਦੇ ਲਾਰਡਸ ਦੇ ਮੈਦਾਨ 'ਤੇ ਖੇਡੇ ਗਏ ਇਸ ਮੁਕਾਬਲੇ 'ਚ ਮੌਜੂਦਾ ਚੈਂਪੀਅਨ ਆਸਟ੍ਰੇਲੀਆ ਤੇ ਵਿਸ਼ਵ ਕੱਪ ਦੀ ਮਜ਼ਬੂਤ ਦਾਅਵੇਦਾਰ ਮੰਨੀ ਜਾ ਰਹੀ ਇੰਗਲੈਂਡ ਦੀਆਂ ਟੀਮਾਂ ਆਹਮੋ-ਸਾਹਮਣੇ ਸੀ।

ਜ਼ਿਕਰਯੋਗ ਹੈ ਕਿ ਵਿਸ਼ਵ ਵਿਚ ਨੰਬਰ ਇਕ ਟੀਮ ਤੇ ਖਿਤਾਬ ਦੀ ਪ੍ਰਮੁੱਖ ਦਾਅਵੇਦਾਰ ਮੰਨੀ ਜਾ ਰਹੀ ਇੰਗਲੈਂਡ ਦੀ ਇਹ 7 ਮੈਚਾਂ ਵਿਚੋਂ ਤੀਜੀ ਹਾਰ ਹੈ, ਜਿਸ ਨਾਲ ਉਸਦੇ ਸੈਮੀਫਾਈਨਲ ਵਿਚ ਪਹੁੰਚਣ ਦੀਆਂ ਉਮੀਦਾਂ ਨੂੰ ਕਰਾਰਾ ਝਟਕਾ ਲੱਗਾ ਹੈ। ਇੰਗਲੈਂਡ ਦੇ 8 ਅੰਕ ਹਨ ਤੇ ਉਸ ਨੂੰ ਜੇਕਰ ਸੈਮੀਫਾਈਨਲ ਵਿਚ ਪਹੁੰਚਣਾ ਹੈ ਤਾਂ ਭਾਰਤ ਤੇ ਨਿਊਜ਼ੀਲੈਂਡ ਵਿਰੁੱਧ ਆਪਣੇ ਅਗਲੇ ਦੋਵੇਂ ਮੈਚ ਜਿੱਤਣੇ ਹੀ ਪੈਣਗੇ।

-PTC News

Related Post