CWC 2019 : ਪਾਕਿਸਤਾਨ ਨੇ ਇੰਗਲੈਂਡ ਨੂੰ 14 ਦੌੜਾਂ ਨਾਲ ਦਿੱਤੀ ਮਾਤ

By  Jashan A June 4th 2019 03:02 PM

CWC 2019 : ਪਾਕਿਸਤਾਨ ਨੇ ਇੰਗਲੈਂਡ ਨੂੰ 14 ਦੌੜਾਂ ਨਾਲ ਦਿੱਤੀ ਮਾਤ,ਲੰਡਨ: ਵਿਸ਼ਵ ਕੱਪ 'ਚ ਬੀਤੇ ਦਿਨ ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਖੇਡੇ ਗਏ ਮੈਟਚ 'ਚ ਪਾਕਿਸਤਾਨ ਨੇ ਇੰਗਲੈਂਡ ਨੂੰ 14 ਦੌੜਾਂ ਨਾਲ ਹਰਾਇਆ। ਇਸ ਮੁਕਾਬਲੇ 'ਚ ਮੁਹੰਮਦ ਹਫੀਜ਼ (84), ਬਾਬਰ ਆਜ਼ਮ (63) ਤੇ ਕਪਤਾਨ ਸਰਫਰਾਜ਼ ਅਹਿਮਦ (55) ਦੇ ਸ਼ਾਨਦਾਰ ਅਰਧ ਸੈਂਕੜਿਆਂ ਦੇ ਦਮ 'ਤੇ ਸੋਮਵਾਰ ਵਿਸ਼ਵ ਦੀ ਨੰਬਰ ਇਕ ਟੀਮ ਇੰਗਲੈਂਡ ਨੂੰ ਵਿਸ਼ਵ ਕੱਪ ਮੁਕਾਬਲੇ ਵਿਚ 14 ਦੌੜਾਂ ਨਾਲ ਹਰਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ।

cwc CWC 2019 : ਪਾਕਿਸਤਾਨ ਨੇ ਇੰਗਲੈਂਡ ਨੂੰ 14 ਦੌੜਾਂ ਨਾਲ ਦਿੱਤੀ ਮਾਤ

ਖਿਤਾਬ ਦੀ ਪ੍ਰਮੁੱਖ ਦਾਅਵੇਦਾਰ ਮੰਨੀ ਜਾ ਰਹੀ ਇੰਗਲੈਂਡ ਦੀ ਟੀਮ ਜੋ ਰੂਟ (107) ਤੇ ਜੋਸ ਬਟਲਰ (103) ਦੇ ਸ਼ਾਨਦਾਰ ਸੈਂਕੜਿਆਂ ਤੇ ਉਨ੍ਹਾਂ ਵਿਚਾਲੇ 5ਵੀਂ ਵਿਕਟ ਲਈ 130 ਦੌੜਾਂ ਦੀ ਸਾਂਝੇਦਾਰੀ ਦੇ ਬਾਵਜੂਦ 9 ਵਿਕਟਾਂ 'ਤੇ 334 ਦੌੜਾਂ ਹੀ ਬਣਾ ਸਕੀ।

ਹੋਰ ਪੜ੍ਹੋ:2019 ‘ਚ ਹੋਣ ਵਾਲੇ ਵਿਸ਼ਵ ਕੱਪ ‘ਚ ਇਹਨਾਂ ਖਿਡਾਰੀਆਂ ਨੂੰ ਮਿਲ ਸਕਦੈ ਮੌਕਾ

cwc CWC 2019 : ਪਾਕਿਸਤਾਨ ਨੇ ਇੰਗਲੈਂਡ ਨੂੰ 14 ਦੌੜਾਂ ਨਾਲ ਦਿੱਤੀ ਮਾਤ

ਦੱਖਣੀ ਅਫਰੀਕਾ ਨੂੰ ਇਕਪਾਸੜ ਅੰਦਾਜ਼ ਵਿਚ ਹਰਾਉਣ ਵਾਲੀ ਮੇਜ਼ਬਾਨ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

cwc CWC 2019 : ਪਾਕਿਸਤਾਨ ਨੇ ਇੰਗਲੈਂਡ ਨੂੰ 14 ਦੌੜਾਂ ਨਾਲ ਦਿੱਤੀ ਮਾਤ

ਪਾਕਿਸਤਾਨ ਨੇ ਇਸ ਜਿੱਤ ਨਾਲ ਵਿਸ਼ਵ ਕੱਪ ਤੋਂ ਪਹਿਲਾਂ ਇੰਗਲੈਂਡ ਹੱਥੋ ਵਨ ਡੇ ਸੀਰੀਜ਼ ਵਿਚ 0-4 ਨਾਲ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ।

-PTC News

Related Post