Cyclone Fani: ਓਡੀਸ਼ਾ 'ਚ ਇੱਕ ਵਾਰ ਫਿਰ ਮਦਦ ਲਈ ਅੱਗੇ ਆਈ ਖਾਲਸਾ ਏਡ

By  Jashan A May 7th 2019 02:54 PM -- Updated: May 7th 2019 02:56 PM

Cyclone Fani: ਓਡੀਸ਼ਾ 'ਚ ਇੱਕ ਵਾਰ ਫਿਰ ਮਦਦ ਲਈ ਅੱਗੇ ਆਈ ਖਾਲਸਾ ਏਡ,ਬੰਗਾਲ ਦੀ ਖਾੜੀ ਤੋਂ ਉੱਠੇ ਚੱਕਰਵਾਤੀ ਤੂਫ਼ਾਨ ਫਾਨੀ ਨੇ ਓਡੀਸ਼ਾ 'ਚ ਕਹਿਰ ਮਚਾ ਦਿੱਤਾ। ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੂਫ਼ਾਨ ਨੇ ਕਈ ਲੋਕਾਂ ਨੂੰ ਬੇਘਰ ਕਰ ਦਿੱਤਾ ਹੈ।

khalsa aid Cyclone Fani: ਓਡੀਸ਼ਾ 'ਚ ਇੱਕ ਵਾਰ ਫਿਰ ਮਦਦ ਲਈ ਅੱਗੇ ਆਈ ਖਾਲਸਾ ਏਡ

ਇਹਨਾਂ ਲੋਕਾਂ ਕੋਲ ਖਾਣ ਲਈ ਰੋਟੀ ਤੱਕ ਨਹੀਂ। ਸਥਾਨਕ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪਰ ਹੁਣ ਇਹਨਾਂ ਲੋਕਾਂ ਦੀ ਮਦਦ ਲਈ ਖਾਲਸਾ ਏਡ ਦੇ ਵਰਕਰ ਪਹੁੰਚ ਗਏ ਹਨ।

ਹੋਰ ਪੜ੍ਹੋ:ਸੀਰੀਆ ‘ਚ ਲੋਕਾਂ ਲਈ ਮਸੀਹਾ ਬਣ ਬਹੁੜੀ ‘ਖਾਲਸਾ ਏਡ’

khalsa Cyclone Fani: ਓਡੀਸ਼ਾ 'ਚ ਇੱਕ ਵਾਰ ਫਿਰ ਮਦਦ ਲਈ ਅੱਗੇ ਆਈ ਖਾਲਸਾ ਏਡ

ਖਾਲਸਾ ਏਡ ਦੇ ਮੈਂਬਰਾਂ ਵੱਲੋਂ ਪੁਰੀ ਵਿੱਚ ਪਹੁੰਚ ਕੇ ਇਹਨਾਂ ਲੋਕਾਂ ਲਈ ਲੰਗਰ ਦੀ ਸੇਵਾ ਚਲਾਈ ਜਾ ਰਹੀ ਹੈ ਅਤ ਲੋਕਾਂ ਲਈ ਹਰ ਬਣਦੀ ਮਦਦ ਕੀਤੀ ਜਾ ਰਹੀ ਹੈ।ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਖਾਲਸਾ ਏਡ ਦੇ ਵਰਕਰਾਂ ਵੱਲੋਂ ਸਥਾਨਕ ਲੋਕਾਂ ਨੂੰ ਭੋਜਨ ਸਕਾਇਆ ਜਾ ਰਿਹਾ ਹੈ।

-PTC News

Related Post