ਕੋਰੋਨਾ ਕਰਕੇ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਝਟਕਾ, ਜੁਲਾਈ 2021 ਤੱਕ ਮਹਿੰਗਾਈ ਭੱਤੇ 'ਤੇ ਲੱਗੀ ਰੋਕ

By  Shanker Badra April 23rd 2020 06:48 PM

ਕੋਰੋਨਾ ਕਰਕੇ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਝਟਕਾ, ਜੁਲਾਈ 2021 ਤੱਕ ਮਹਿੰਗਾਈ ਭੱਤੇ 'ਤੇ ਲੱਗੀ ਰੋਕ:ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਸੰਕਟ ਕਾਰਨ ਆਰਥਿਕਤਾ ਉੱਤੇ ਵੀ ਵੱਡਾ ਪ੍ਰਭਾਵ ਪਿਆ ਹੈ। ਇਸ ਦੌਰਾਨ ਅੱਜ ਭਾਰਤ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਅਨੁਸਾਰ ਕੇਂਦਰੀ ਕਰਮਚਾਰੀਆਂ ਨੂੰ ਮਿਲਣ ਵਾਲੇ ਡੀਏ ਯਾਨੀ ਮਹਿੰਗਾਈ ਭੱਤਾ ਦੇ ਵਾਧੇ 'ਤੇ ਰੋਕ ਲਗਾਈ ਗਈ ਹੈ। ਸਰਕਾਰ ਦੇ ਇਸ ਫੈਸਲੇ ਦਾ ਅਸਰ 54 ਲੱਖ ਸਰਕਾਰੀ ਕਰਮਚਾਰੀਆਂ ਅਤੇ 65 ਲੱਖ ਪੈਨਸ਼ਨਰਾਂ 'ਤੇ ਪਵੇਗਾ।

ਇਹ ਪਾਬੰਦੀ 1 ਜੁਲਾਈ 2021 ਤੱਕ ਲਾਗੂ ਰਹੇਗੀ। ਵਿੱਤ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਕੋਰੋਨਾ ਵਾਇਰਸ ਦੇ ਸੰਕਟ ਕਾਰਨ ਡੀਏ ਦੀ ਰਕਮ 1 ਜਨਵਰੀ, 2020 ਤੋਂ ਕੇਂਦਰੀ ਕਰਮਚਾਰੀ ਜਾਂ ਪੈਨਸ਼ਨਰ ਨੂੰ ਨਹੀਂ ਦਿੱਤੀ ਜਾਏਗੀ। ਓਥੇ ਹੀ 1 ਜੁਲਾਈ 2020, 1 ਜਨਵਰੀ 2021 ਤੋਂ ਪ੍ਰਾਪਤ ਹੋਣ ਵਾਲਾ ਵਾਧੂ ਡੀ.ਏ. ਨਹੀਂ ਦਿੱਤਾ ਜਾਵੇਗਾ।

ਇਸ ਤਰ੍ਹਾਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਜੂਨ 2021 ਤੱਕ ਮਹਿੰਗਾਈ ਭੱਤੇ ਦਾ ਭੁਗਤਾਨ ਨਹੀਂ ਕੀਤਾ ਜਾਵੇਗਾ। ਕੇਂਦਰ ਸਰਕਾਰ ਦਾ ਇਹ ਨਿਰਦੇਸ਼ ਕੇਂਦਰੀ ਕਰਮਚਾਰੀਆਂ ਅਤੇ ਕੇਂਦਰ ਸਰਕਾਰ ਦੁਆਰਾ ਪੈਨਸ਼ਨ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਉੱਤੇ ਲਾਗੂ ਹੋਵੇਗਾ। ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿੱਚ ਵਾਧੇ ਨੂੰ ਰੋਕ ਦਿੱਤਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਸੰਸਦ ਮੈਂਬਰ, ਮੰਤਰੀਆਂ ਦੀਆਂ ਤਨਖਾਹਾਂ ਵਿੱਚ 30% ਤੱਕ ਕਟੌਤੀ ਦਾ ਐਲਾਨ ਕੀਤਾ ਸੀ। ਇੰਨਾ ਹੀ ਨਹੀਂ, ਸੰਸਦ ਮੈਂਬਰ ਨਿਧੀ ਫੰਡ ਨੂੰ ਵੀ ਦੋ ਸਾਲਾਂ ਲਈ ਰੱਦ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਕੋਰੋਨਾ ਵਾਇਰਸ ਸੰਕਟ ਕਾਰਨ ਦੇਸ਼ ਵਿੱਚ 40 ਦਿਨਾਂ ਦਾ ਲੌਕਡਾਊਨ ਲੱਗਿਆ ਹੋਇਆ ਹੈ।

-PTCNews

Related Post