Tue, Mar 10, 2026
Whatsapp

DA Hike : ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ DA ਵਿੱਚ ਕੀਤਾ ਵਾਧਾ, ਜਾਣੋ ਕਿੰਨ੍ਹਾ ਹੋਇਆ ਵਾਧਾ...

Reported by:  PTC News Desk  Edited by:  Amritpal Singh -- December 18th 2023 02:35 PM -- Updated: December 18th 2023 03:12 PM
DA Hike : ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ DA ਵਿੱਚ ਕੀਤਾ ਵਾਧਾ, ਜਾਣੋ ਕਿੰਨ੍ਹਾ ਹੋਇਆ ਵਾਧਾ...

DA Hike : ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ DA ਵਿੱਚ ਕੀਤਾ ਵਾਧਾ, ਜਾਣੋ ਕਿੰਨ੍ਹਾ ਹੋਇਆ ਵਾਧਾ...

DA Hike In Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਖਤਮ ਹੋ ਗਈ। ਇਹ ਮੀਟਿੰਗ ਪੰਜਾਬ ਭਵਨ ਵਿਖੇ ਹੋਈ। ਇਸ ਸਬੰਧੀ ਮੁੱਖ ਮੰਤਰੀ  ਭਗਵੰਤ ਮਾਨ ਨੇ ਖੁਦ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ X 'ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ 'ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਮਸਲਿਆਂ 'ਤੇ ਵਿਸਥਾਰ ਸਹਿਤ ਚਰਚਾ ਕੀਤੀ...ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ...DA 'ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ...



ਜ਼ਿਕਰਯੋਗ ਹੈ ਕਿ ਇਸ ਹੜਤਾਲ ਕਾਰਨ 43 ਵਿਭਾਗਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਸੀ। ਇਸ ਵਿੱਚ ਜ਼ਿਲ੍ਹੇ ਦੇ ਡੀਸੀ ਦਫ਼ਤਰ, ਟਰਾਂਸਪੋਰਟ ਵਿਭਾਗ, ਜਨ ਸਿਹਤ ਵਿਭਾਗ, ਮਾਲ ਵਿਭਾਗ, ਖ਼ਜ਼ਾਨਾ ਦਫ਼ਤਰ, ਸਿੱਖਿਆ ਵਿਭਾਗ, ਫੂਡ ਸਪਲਾਈ ਵਿਭਾਗ, ਸਿਹਤ ਵਿਭਾਗ, ਖੇਤੀਬਾੜੀ ਵਿਭਾਗ, ਭਵਨ ਤੇ ਸੜਕ ਵਿਭਾਗ, ਸਿੰਚਾਈ ਵਿਭਾਗ ਸਮੇਤ ਕਰੀਬ 43 ਵਿਭਾਗਾਂ ਦਾ ਕੰਮ ਠੱਪ ਹੋ ਗਿਆ ਹੈ। ਮੰਤਰੀ ਮੰਡਲ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਪ੍ਰਭਾਵਿਤ ਹੋਈ ਸੀ।

ਇਹ ਹਨ ਮੁਲਾਜ਼ਮਾਂ ਦੀਆਂ ਮੰਗਾਂ
ਮਨਿਸਟੀਰੀਅਲ ਮੁਲਾਜ਼ਮ ਆਗੂ ਜਗਦੀਸ਼ ਠਾਕੁਰ ਨੇ ਕਿਹਾ ਕਿ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਮਹਿੰਗਾਈ ਭੱਤੇ ਦੀਆਂ ਬਕਾਇਆ ਤਿੰਨ ਕਿਸ਼ਤਾਂ ਜਾਰੀ ਕਰਨਾ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਉਨ੍ਹਾਂ ਦੀਆਂ ਮੁੱਖ ਮੰਗਾਂ ਹਨ। ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਉਨ੍ਹਾਂ 'ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

- PTC NEWS

Top News view more...

Latest News view more...

PTC NETWORK
PTC NETWORK