ਦਾਖਾ : ਸਿੱਖ ਨੌਜਵਾਨ ਦੀ ਕੁੱਟਮਾਰ ਤੇ ਦਸਤਾਰ ਬੇਅਦਬੀ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈਸ ਕਾਨਫਰੰਸ

By  Shanker Badra October 15th 2019 04:40 PM -- Updated: October 15th 2019 04:44 PM

ਦਾਖਾ : ਸਿੱਖ ਨੌਜਵਾਨ ਦੀ ਕੁੱਟਮਾਰ ਤੇ ਦਸਤਾਰ ਬੇਅਦਬੀ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈਸ ਕਾਨਫਰੰਸ:ਦਾਖਾ : ਹਲਕਾ ਮੁੱਲਾਂਪੁਰ ਦਾਖਾ ਵਿਖੇ ਬੀਤੇ ਦਿਨੀਂ ਕਾਂਗਰਸ ਦੇ ਹੀ ਦੋ ਧੜਿਆਂ ਵਿਚਾਲੇ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਦੌਰਾਨ ਇਹ ਮਾਮਲਾ ਉਸ ਸਮੇਂ ਗਰਮਾ ਗਿਆ ਸੀ  ,ਜਦੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਇੱਕ ਸਿੱਖ ਨੌਜਵਾਨ ਅਤੇ ਕਾਂਗਰਸੀ ਵਰਕਰ ਦੇ ਹੀ ਥੱਪੜ ਜੜ ਦਿੱਤਾ। ਇਸ ਦੌਰਾਨ ਸਿੱਖ ਨੌਜਵਾਨ ਦੀ ਕੁੱਟਮਾਰ ਤੇ ਦਸਤਾਰ ਬੇਅਦਬੀ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਕੁੱਟਮਾਰ ਦਾ ਸ਼ਿਕਾਰ ਕਾਂਗਰਸੀ ਵਰਕਰ ਤੇ ਸਿੱਖ ਨੌਜਵਾਨ ਤਰਨਜੀਤ ਸਿੰਘ ਵੀ ਨਾਲ ਮੌਜੂਦ ਸਨ।

Dakha : Sikh youth beating And Turban Case Press Conference From SAD ਦਾਖਾ : ਸਿੱਖ ਨੌਜਵਾਨ ਦੀ ਕੁੱਟਮਾਰ ਤੇ ਦਸਤਾਰ ਬੇਅਦਬੀ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈਸ ਕਾਨਫਰੰਸ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਨੂੰ ਕਾਂਗਰਸ ਦੀ ਧੱਕੇਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਇਹ ਲੋਕਤੰਤਰ ਨਹੀਂ ਸਗੋਂ ਡੰਡਾਤੰਤਰ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਲੋਕਾਂ ਦੀ ਮਦਦ ਨਹੀਂ ਕਰ ਰਹੀ ,ਸਗੋਂ ਕਾਂਗਰਸ ਦੀ ਸੇਵਾ ਕਰਨ 'ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਪਾਰਟੀ ਦਾ ਮਾਮਲਾ ਨਹੀਂ ,ਦਸਤਾਰ ਦਾ ਮਾਮਲਾ ਹੈ।ਬਿਕਰਮ ਸਿੰਘ ਮਜੀਠੀਆ ਨੇ ਕਿਹਾ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਅਤੇ ਅਦਾਲਤ ਕੋਲ ਪਹੁੰਚ ਕੀਤੀ ਜਾਵੇਗੀ।

Dakha : Sikh youth beating And Turban Case Press Conference From SAD ਦਾਖਾ : ਸਿੱਖ ਨੌਜਵਾਨ ਦੀ ਕੁੱਟਮਾਰ ਤੇ ਦਸਤਾਰ ਬੇਅਦਬੀ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈਸ ਕਾਨਫਰੰਸ

ਹਲਕਾ ਦਾਖਾ ਵਿੱਚ ਕੁੱਟਮਾਰ ਦੇ ਸ਼ਿਕਾਰ ਤੇ ਦਸਤਾਰ ਬੇਅਦਬੀ ਦੇ ਪੀੜਤ ਸਿੱਖ ਨੌਜਵਾਨ 'ਤੇ ਪੁਲਿਸ ਨੇ ਪਰਚਾ ਦਰਜ ਕਰ ਦਿੱਤਾ ਹੈ। ਇਸ ਦੌਰਾਨ ਸਿੱਖ ਨੌਜਵਾਨ ਤਰਨਜੀਤ ਸਿੰਘ ਨੇ ਦੱਸਿਆ ਕਿ ਉਸਨੂੰ ਜਾਨੋਂ ਮਾਰਨ ਦੀਆਂ ਅਤੇ ਝੂਠੇ ਪਰਚੇ ਪਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਮੌਕੇ ਦਾਖਾ ਤੋਂ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਹੈ ਕਿ ਕਾਂਗਰਸੀ ਆਗੂ ਆਪਣੇ ਵਰਕਰਾਂ ਦੀ ਕੁੱਟਮਾਰ ਕਰ ਰਹੇ ਹਨ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ।

Dakha : Sikh youth beating And Turban Case Press Conference From SAD ਦਾਖਾ : ਸਿੱਖ ਨੌਜਵਾਨ ਦੀ ਕੁੱਟਮਾਰ ਤੇ ਦਸਤਾਰ ਬੇਅਦਬੀ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈਸ ਕਾਨਫਰੰਸ

ਜ਼ਿਕਰਯੋਗ ਹੈ ਕਿ ਹਲਕਾ ਦਾਖਾ ਦੇ ਪਿੰਡ ਬੱਦੋਵਾਲ ਦੇ ਦੋ ਕਾਂਗਰਸੀ ਧੜਿਆਂ ਵਿਚਾਲੇ ਪਿਛਲੇ ਦਿਨੀਂ ਆਪਣੀ ਤਕਰਾਰ ਹੋਈ ਸੀ। ਜਿਸ ਦੇ ਲਈ ਜਦੋਂ ਕਾਂਗਰਸ ਦੇ ਦੋਵਾਂ ਧੜਿਆਂ ਨੂੰ ਸਮਝੌਤੇ ਲਈ ਮੁੱਲਾਂਪੁਰ ਦਾਖਾ ਬੁਲਾਇਆ ਗਿਆ ਤਾਂ ਇਸ ਦੌਰਾਨ ਇੱਕ ਨੌਜਵਾਨ ਦੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਬਹਿਸ ਹੋ ਗਈ ਅਤੇ ਬਹਿਸ ਦੇ ਦੌਰਾਨ ਹੀ ਭਾਰਤ ਭੂਸ਼ਣ ਆਸ਼ੂ ਨੇ ਨੌਜਵਾਨ ਦੇ ਥੱਪੜ ਮਾਰਿਆ ਸੀ।

-PTCNews

Related Post