ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ, ਸ੍ਰੀ ਹਰਿਮੰਦਰ ਸਾਹਿਬ 'ਚ ਅੱਜ ਜਗਾਏ ਜਾਣਗੇ 1 ਲੱਖ ਦੀਵੇ!

By  Riya Bawa October 24th 2022 02:45 AM -- Updated: October 24th 2022 02:46 PM

Diwali 2022: ਦੀਵਾਲੀ ਦਾ ਤਿਉਹਾਰ ਸਿੱਖ ਧਰਮ 'ਚ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ। ਹਰਿਮੰਦਰ ਸਾਹਿਬ ਇੰਨਾ ਖੂਬਸੂਰਤ ਲੱਗ ਰਿਹਾ ਹੈ ਕਿ ਹਰ ਕੋਈ ਇਸ ਦੀ ਇਕ ਨਜ਼ਰ ਦੇਖਣਾ ਚਾਹੁੰਦਾ ਹੈ। ਸ਼ਾਮ ਨੂੰ ਇਸ ਦੀ ਖੂਬਸੂਰਤੀ ਕਈ ਗੁਣਾ ਵਧ ਜਾਂਦੀ ਹੈ। ਸ਼ਾਮ ਨੂੰ 1 ਲੱਖ ਦੇਸੀ ਘਿਓ ਦੇ ਦੀਵੇ ਜਗਾਏ ਜਾਣਗੇ ਅਤੇ ਆਤਿਸ਼ਬਾਜ਼ੀ ਹੋਵੇਗੀ। ਹਰਿਮੰਦਰ ਸਾਹਿਬ ਦੀ ਇਸ ਸੁੰਦਰਤਾ ਕਾਰਨ ਇਸਨੂੰ ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ ਕਿਹਾ ਜਾਂਦਾ ਹੈ।

Diwali 2022

ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ 'ਤੇ ਅੱਜ 2 ਲੱਖ ਤੋਂ ਵੱਧ ਲੋਕਾਂ ਦੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੀ ਉਮੀਦ ਹੈ। ਸ਼ਾਮ ਨੂੰ ਝੀਲ ਦੇ ਚਾਰੇ ਪਾਸੇ ਦੀਵੇ ਜਗਾਏ ਜਾਣਗੇ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ। ਜਿੱਥੇ ਪੂਰੇ ਭਾਰਤ ਵਿੱਚ ਹਿੰਦੂ ਸ਼੍ਰੀ ਰਾਮ ਦੀ ਅਯੁੱਧਿਆ ਵਾਪਸੀ 'ਤੇ ਦੀਵਾਲੀ ਮਨਾਉਂਦੇ ਹਨ, ਉਸੇ ਤਰ੍ਹਾਂ ਅੱਜ ਸਿੱਖ ਧਰਮ ਵਿੱਚ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ: ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਤੋਂ ਕੀਤਾ ਗ੍ਰਿਫ਼ਤਾਰ

ਇਸ ਮੌਕੇ ਪੂਰੇ ਹਰਿਮੰਦਰ ਸਾਹਿਬ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਇਸ ਕਾਰਨ ਸੋਨੇ ਨਾਲ ਬਣੇ ਇਸ ਮੰਦਰ ਦੀ ਸੁੰਦਰਤਾ ਕਈ ਗੁਣਾ ਵਧ ਗਈ ਹੈ। ਇਸ ਦਿਨ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀਆਂ ਤਿਆਰੀਆਂ ਸਵੇਰ ਤੋਂ ਹੀ ਸ਼ੁਰੂ ਹੋ ਗਈਆਂ ਸਨ। ਲੰਗਰ ਵਿੱਚ ਦਾਲ-ਰੋਟੀ ਤੋਂ ਇਲਾਵਾ ਖੀਰ, ਜਲੇਬੀ ਵੀ ਸੰਗਤਾਂ ਨੂੰ ਵਰਤਾਈ ਗਈ।

ਇਤਿਹਾਸ ਗਵਾਹ ਹੈ ਕਿ ਜਹਾਂਗੀਰ ਬਾਦਸ਼ਾਹ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਜਦੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗਵਾਲੀਅਰ ਦੇ ਕਿਲੇ 'ਚੋਂ 1676 ਕੱਤਕ ਵਦੀ 14 ਨੂੰ 52 ਰਾਜਿਆਂ ਸਮੇਤ ਰਿਹਾਅ ਹੋ ਕੇ ਆਏ ਤਾਂ ਹਰੀ ਰਾਮ ਦਰੋਗਾ ਉਨ੍ਹਾਂ ਨੂੰ ਸਤਿਕਾਰ ਸਹਿਤ ਆਪਣੇ ਘਰ ਲੈ ਗਿਆ। ਗੁਰੂ ਮਹਾਰਾਜ ਦੇ ਬੰਧਨ ਮੁਕਤ ਹੋਣ ਦੀ ਖੁਸ਼ੀ ਵਿਚ ਉਸ ਰਾਤ ਹਰੀ ਰਾਮ ਨੇ ਰਾਤ ਨੂੰ ਆਪਣੇ ਘਰ ਦੀਪਮਾਲਾ ਕੀਤੀ ਗਈ ਸੀ ਅਤੇ ਬਾਬਾ ਬੁੱਢਾ ਜੀ ਦੇ ਹੁਕਮਾਂ ਅਨੁਸਾਰ ਉਸ ਦਿਨ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਪੂਰੇ ਅੰਮ੍ਰਿਤਸਰ ਸ਼ਹਿਰ ਵਿਚ ਦੀਪਮਾਲਾ ਕਰਕੇ ਲੋਕਾਂ ਦੁਆਰਾ ਖੁਸ਼ੀ ਮਨਾਈ ਗਈ ਸੀ। ਇਹ ਦਿਨ ਦੀਵਾਲੀ ਦਾ ਸੀ।

-PTC News

Related Post