ਬੁੱਧ ਧਰਮ ਦੇ ਧਾਰਮਿਕ ਆਗੂ ਦਲਾਈ ਲਾਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

By  Shanker Badra November 9th 2019 10:05 AM

ਬੁੱਧ ਧਰਮ ਦੇ ਧਾਰਮਿਕ ਆਗੂ ਦਲਾਈ ਲਾਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ:ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਕੌਮਾਂਤਰੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਜਿਸ ਦੇ ਲਈ ਸਮਾਗਮਾਂ ਦੀ ਸ਼ੁਰੂਆਤ 1 ਨਵੰਬਰ ਤੋਂ ਸੁਲਤਾਨਪੁਰ ਲੋਧੀ ਵਿਖੇ ਹੋ ਗਈ ਹੈ ਅਤੇ ਇਹ ਸਮਾਗਮ 13 ਨਵੰਬਰ ਤੱਕ ਜਾਰੀ ਰਹਿਣਗੇ। [caption id="attachment_357917" align="aligncenter" width="300"] Dalai Lama At Golden Temple Amritsar ਬੁੱਧ ਧਰਮ ਦੇ ਧਾਰਮਿਕ ਆਗੂ ਦਲਾਈ ਲਾਮਾਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ[/caption] ਜਿਸ ਦੇ ਲਈ ਦੇਸ਼ਾਂ -ਵਿਦੇਸ਼ਾਂ ਤੋਂ 1 ਲੱਖ ਤੋਂ ਵੀ ਵੱਧ ਸ਼ਰਧਾਲੂ ਹੁਣ ਰੋਜ਼ਾਨਾ ਪਵਿੱਤਰ ਨਗਰ ਸੁਲਤਾਨਪੁਰ ਲੋਧੀ ਪੁੱਜ ਰਹੇ ਹਨ। ਇਸ ਦੌਰਾਨ ਬੁੱਧ ਧਰਮ ਦੇ ਧਾਰਮਿਕ ਆਗੂ ਦਲਾਈ ਲਾਮਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਮੱਥਾਟੇਕਿਆ ਹੈ। [caption id="attachment_357916" align="aligncenter" width="300"]Dalai Lama At Golden Temple Amritsar ਬੁੱਧ ਧਰਮ ਦੇ ਧਾਰਮਿਕ ਆਗੂ ਦਲਾਈ ਲਾਮਾਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ[/caption] ਦੱਸ ਦੇਈਏ ਕਿ ਦਲਾਈ ਲਾਮਾ ਬੀਤੀ ਰਾਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਸਨ। ਬੁੱਧ ਧਰਮ ਦੇ ਧਾਰਮਿਕ ਆਗੂ ਦਲਾਈ ਲਾਮਾ ਇਸ ਮਗਰੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਕਿਸੇ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਰਵਾਨਾ ਹੋ ਗਏ ਹਨ। -PTCNews

Related Post