ਬਟਾਲਾ : ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦੇ ਕਤਲ ਦੀ ਜਾਂਚ ਲਈ ਗਠਤ ਕੀਤੀ ਗਈ SIT ਦੀ ਟੀਮ

By  Shanker Badra November 25th 2019 11:05 AM

ਬਟਾਲਾ : ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦੇ ਕਤਲ ਦੀ ਜਾਂਚ ਲਈ ਗਠਤ ਕੀਤੀ ਗਈ SIT ਦੀ ਟੀਮ:ਬਟਾਲਾ : ਬਟਾਲਾ ਦੇ ਪਿੰਡ ਢਿੱਲਵਾਂ ਵਿਖੇ ਕੁਝ ਦਿਨ ਪਹਿਲਾਂ 18 ਨਵੰਬਰ ਨੂੰ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਐੱਸ.ਐੱਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ 5 ਮੈਂਬਰੀ ਐੱਸਆਈਟੀ ਦਾ ਗਠਨ ਕੀਤਾ ਹੈ। [caption id="attachment_363360" align="aligncenter" width="300"]Dalbir Singh murder case Investigation made SIT team ਬਟਾਲਾ : ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘਦੇ ਕਤਲ ਦੀ ਜਾਂਚ ਲਈ ਗਠਤਕੀਤੀ ਗਈSIT ਦੀ ਟੀਮ[/caption] ਇਸ ਸਬੰਧੀ ਐੱਸਐੱਸਪੀ ਨੇ ਦੱਸਿਆ ਕਿ ਇਸ ਵਿਸ਼ੇਸ਼ ਜਾਂਚ ਟੀਮ ਵਿਚ ਡੀ.ਐੱਸ.ਪੀ. (ਸਪੈਸ਼ਲ ਬ੍ਰਾਂਚ) ਪ੍ਰੇਮ ਕੁਮਾਰ, ਡੀ.ਐੱਸ.ਪੀ. ਡੇਰਾ ਬਾਬਾ ਨਾਨਕ ਲਖਵਿੰਦਰ ਸਿੰਘ, ਇੰਸਪੈਕਟਰ ਹਰਬੰਸ ਸਿੰਘ (ਇਨਵੈਸਟੀਗੇਸ਼ਨ ਯੂਨਿਟ), ਇੰਚਾਰਜ ਸੀ.ਆਈ.ਏ. ਇੰਸਪੈਕਟਰ ਸੁਰਿੰਦਰ ਸਿੰਘ ਅਤੇ ਐੱਸ.ਐੱਚ.ਓ. ਥਾਣਾ ਕੋਟਲੀ ਸੂਰਤ ਮੱਲੀ ਸ਼ਾਮਲ ਹਨ। ਇਸ ਤੋਂ ਇਲਾਵਾ ਐੱਸ.ਪੀ. ਹੈੱਡਕੁਆਟਰ ਵੀ ਇਸ ਜਾਂਚ ਟੀਮ ਦੇ ਕੰਮ ਦੀ ਨਿਗਰਾਨੀ ਕਰਨਗੇ। [caption id="attachment_363359" align="aligncenter" width="300"]Dalbir Singh murder case Investigation made SIT team ਬਟਾਲਾ : ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘਦੇ ਕਤਲ ਦੀ ਜਾਂਚ ਲਈ ਗਠਤਕੀਤੀ ਗਈSIT ਦੀ ਟੀਮ[/caption] ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਗੁਰਦਾਸਪੁਰ ਜ਼ਿਲ੍ਹਾ ਇਕਾਈ ਦੇ ਮੀਤ ਪ੍ਰਧਾਨ ਦਲਬੀਰ ਸਿੰਘ (55) ਦਾ ਪੁਰਾਣੀ ਰੰਜਿਸ਼ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਅਤੇ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ।ਫਿਲਹਾਲ ਇਸ ਮਾਮਲੇ ਵਿਚ ਸੱਤ ਦਿਨ ਬੀਤ ਜਾਣ ਦੇ ਬਾਵਜੂਦ ਵੀ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਇਹ ਵਾਰਦਾਤ ਸੋਮਵਾਰ ਦੇਰ ਰਾਤ ਬਟਾਲਾ ਸ਼ਹਿਰ ਤੋਂ 25 ਕਿਲੋਮੀਟਰ ਦੂਰ ਪਿੰਡ ਢਿਲਵਾਂ 'ਚ ਵਾਪਰੀ ਸੀ। -PTCNews

Related Post