ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤੀ ਜ਼ਮਾਨਤ  

By  Shanker Badra February 26th 2021 11:41 AM -- Updated: February 26th 2021 12:05 PM

ਚੰਡੀਗੜ੍ਹ : ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਪੰਜਾਬ ਦੇ ਜ਼ਿਲ੍ਹਾ ਮੁਕਤਸਰ ਦੀ ਰਹਿਣ ਵਾਲੀ ,ਕਿਰਤ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਮਜ਼ਦੂਰ ਆਗੂ ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ ‘ਤੇ ਵੀ ਸੁਣਵਾਈ ਕਰਦਿਆਂ ਨੌਦੀਪ ਕੌਰ ਦੇ ਵਿਰੁੱਧ ਦਰਜ ਤੀਜੀ ਐਫ.ਆਈ.ਆਰ. 'ਚ ਉਸਨੂੰ ਜ਼ਮਾਨਤ ਦੇ ਦਿੱਤੀ ਹੈ।

ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤੀ ਜ਼ਮਾਨਤ

ਪੜ੍ਹੋ ਹੋਰ ਖ਼ਬਰਾਂ : ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਕਿਸਾਨਾਂ ਵੱਲੋਂ ਅੱਜ ਮਨਾਇਆ ਜਾਵੇਗਾ 'ਯੁਵਾ ਕਿਸਾਨ ਦਿਵਸ'

ਉਸ ਖ਼ਿਲਾਫ਼ ਦਰਜ ਹੋਏ ਤਿੰਨ ਵਿਚੋਂ ਦੋ ਕੇਸਾਂ ‘ਚ ਪਹਿਲਾਂ ਹੀ ਉਸ ਨੂੰ ਜ਼ਮਾਨਤ ਮਿਲ ਚੁੱਕੀ ਹੈ। ਹੁਣ ਨੌਦੀਪ ਨੂੰ ਤੀਜੇ ਕੇਸ ‘ਚ ਜ਼ਮਾਨਤ ਮਿਲ ਗਈ ਹੈ। ਹੁਣ ਨੌਦੀਪ ਕੌਰ ਦੇ ਜੇਲ੍ਹ 'ਚੋਂ ਬਾਹਰ ਆਉਣ ਦਾ ਰਸਤਾ ਸਾਫ਼ ਹੋ ਗਿਆ ਹੈ।ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਮੀਨਾ ਹੈਰਿਸ ਸਮੇਤ ਦੇਸ਼ -ਵਿਦੇਸ਼ ਦੀਆਂ ਕਈ ਸ਼ਖ਼ਸੀਅਤਾਂ ਵੱਲੋਂ ਉਸ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਸੋਸ਼ਲ ਮੀਡੀਆ ਰਾਹੀਂ ਵਿਰੋਧ ਕੀਤਾ ਸੀ ।

ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤੀ ਜ਼ਮਾਨਤ

ਹਰਿਆਣਾ ਦੇ ਸੋਨੀਪਤ ਵਿੱਚ ਪੈਂਦੇ ਇਲਾਕੇ ਕੁੰਡਲੀ ਉਦਯੋਗਿਕ ਖੇਤਰ (ਕੇਆਈਏ) ਆਧਾਰਿਤ ਉਦਯੋਗਾਂ ਵੱਲੋਂ ਪਰਵਾਸੀ ਮਜ਼ਦੂਰਾਂ ਦਾ ਬਕਾਇਆ ਮਿਹਨਤਾਨਾ ਨਾ ਦਿੱਤੇ ਜਾਣ ਵਿਰੁੱਧ ਆਵਾਜ਼ ਚੁੱਕਣ ਵਾਲੇ 24 ਸਾਲਾ ਨੌਦੀਪ ਕੌਰ ਪਿਛਲੇ ਕਈ ਦਿਨਾਂ ਤੋਂ ਜੇਲ੍ਹ ਵਿੱਚ ਬੰਦ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਹਾਈਕੋਰਟ ਦੇ ਸੀਨੀਅਰ ਵਕੀਲ ਆਰ.ਐਸ. ਚੀਮਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਦੀਪ ਕੌਰ ਦੇ ਹੱਕ ‘ਚ ਅਦਾਲਤ ‘ਚ ਪੇਸ਼ ਹੋਏ ਸਨ।

ਪੜ੍ਹੋ ਹੋਰ ਖ਼ਬਰਾਂ : ਤਿੰਨ ਹਫ਼ਤਿਆਂ 'ਚ ਤੀਜੀ ਵਾਰ ਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ

ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤੀ ਜ਼ਮਾਨਤ

ਦੱਸ ਦੇਈਏ ਕਿ ਨੌਦੀਪ ਕੌਰ ਨੂੰ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀ ਪੁਲਿਸ ਵੱਲੋਂ 12 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਨੌਦੀਪ ਕੌਰ ਉੱਤੇ ਇਲਜ਼ਾਮ ਹਨ ਕਿ ਉਹ ਕਥਿਤ ਤੌਰ 'ਤੇ ਜ਼ਬਰਨ ਪੈਸੇ ਉਗਰਾਹ ਰਹੇ ਸਨ ਅਤੇ ਜਦੋਂ ਪੁਲਿਸ ਅਧਿਕਾਰੀਆਂ ਦੀ ਇੱਕ ਟੀਮ ਉਨ੍ਹਾਂ ਦੀ ਇਸ ਕੋਸ਼ਿਸ਼ ਨੂੰ ਨਾਕਾਮ ਕਰਨ ਪਹੁੰਚੀ ਤਾਂ ਪੁਲਿਸ ਕਰਮੀਆਂ 'ਤੇ ਡੰਡਿਆਂ ਨਾਲ ਹਮਲਾ ਕੀਤਾ ਗਿਆ।

-PTCNews

Related Post