ਦਸੂਹਾ : ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਤੇ ਕਰਜ਼ੇ ਤੋਂ ਦੁਖੀ ਹੋ ਕੇ ਪਿਓ -ਪੁੱਤ ਨੇ ਗੁਆਈ ਜਾਨ

By  Shanker Badra February 20th 2021 11:47 AM

ਦਸੂਹਾ :  ਜ਼ਿਲ੍ਹਾ ਹੁਸ਼ਿਆਪੁਰ ਦੇ ਬਲਾਕ ਦਸੂਹਾ ਅਧੀਨ ਪੈਂਦੇ ਪਿੰਡ ਮੱਦੀਪੁਰ ਵਿਖੇ ਪਿਓ - ਪੁੱਤ ਨੇ ਖੇਤੀ ਕਾਨੂੰਨਾਂ ਅਤੇ ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਹੈ। ਇਸ ਦੌਰਾਨ ਉਨ੍ਹਾਂ ਕੋਲੋਂ ਸੁਸਾਇਡ ਨੋਟ ਵੀ ਮਿਲਿਆ ਹੈ। ਉਨ੍ਹਾਂ ਨੇ ਸੁਸਾਇਡ ਨੋਟ ਵਿਚ ਖੁਦਕੁਸ਼ੀ ਦਾ ਕਾਰਨ ਖੇਤੀ ਕਾਨੂੰਨਾਂ ਨੂੰ ਦੱਸਿਆ ਹੈ। ਉਨ੍ਹਾਂ ਨੇ ਖੁਦਕੁਸ਼ੀ ਨੋਟ ਵਿਚ ਲਿਖਿਆ ਹੈ ਕਿ ਉਹ ਕਰਜ਼ੇ ਅਤੇ ਖੇਤੀ ਕਾਨੂੰਨਾਂ ਤੋਂ ਪਰੇਸ਼ਾਨ ਹੋ ਕੇ ਮੌਤ ਗਲੇ ਲਾ ਰਹੇ ਹਨ।

ਪੜ੍ਹੋ ਹੋਰ ਖ਼ਬਰਾਂ : ਅੱਜ ਚੰਡੀਗੜ੍ਹ 'ਚ ਵੀ ਗੂੰਜਣਗੇ ਕਿਸਾਨੀ ਦੇ ਹੱਕ ਵਿਚ ਨਾਅਰੇ, ਦੁਪਹਿਰ 2 ਵਜੇ ਹੋਵੇਗੀ ਮਹਾਂਪੰਚਾਇਤ

Dasuya : Father, son Death over Modi government's new Agriculture laws and not Debt Waiver ਦਸੂਹਾ : ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਤੇ ਕਰਜ਼ੇ ਤੋਂ ਦੁਖੀ ਹੋ ਕੇ ਪਿਓ -ਪੁੱਤ ਨੇ ਗੁਆਈ ਜਾਨ

ਜਾਣਕਾਰੀ ਅਨੁਸਾਰ ਮ੍ਰਿਤਕ ਕਿਰਪਾਲ ਸਿੰਘ ਜਿਸ ਦੀ ਉਮਰ 45 ਸਾਲ ਅਤੇ ਮ੍ਰਿਤਕ ਪਿਤਾ ਜਗਤਾਰ ਸਿੰਘ ਦੀ ਉਮਰ ਕਰੀਬ 70 ਸਾਲ ਹੈ। ਇਨ੍ਹਾਂ ਦੋਹਾਂ ਨੇ ਆਪਣੇ ਖੁਦਕੁਸ਼ੀ ਨੋਟ ਵਿੱਚ ਲਿਖਿਆ ਹੈ ਕਿ ਕੈਪਟਨ ਸਰਕਾਰ ਨੇ ਜੋ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਦਾ ਕਰਜ਼ਾ ਮੁਆਫ ਨਹੀਂ ਹੋਇਆ।ਉਨ੍ਹਾਂ ਸਰਕਾਰਾਂ ਤੋਂ ਦੁਖੀ ਹੋ ਕੇ ਖੁਦਕੁਸ਼ੀ ਕੀਤੀ ਹੈ।

Dasuya : Father, son Death over Modi government's new Agriculture laws and not Debt Waiver ਦਸੂਹਾ : ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਤੇ ਕਰਜ਼ੇ ਤੋਂ ਦੁਖੀ ਹੋ ਕੇ ਪਿਓ -ਪੁੱਤ ਨੇ ਗੁਆਈ ਜਾਨ

ਇਸ ਤੋਂ ਅੱਗੇ ਲਿਖਿਆ ਕਿ ਹੁਣ ਮੋਦੀ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ, ਉਸ ਨਾਲ ਕਿਸਾਨੀ ਬਰਬਾਦ ਹੋ ਜਾਵੇਗੀ। ਉਨ੍ਹਾਂ ਸਰਕਾਰਾਂ ਤੋਂ ਦੁਖੀ ਹੋ ਕੇ ਖੁਦਕੁਸ਼ੀ ਕੀਤੀ ਹੈ। ਦੱਸਣਯੋਗ ਹੈ ਕਿ ਇਹ ਦੋਵੇਂ ਕਿਸਾਨ ਪਿਓ - ਪੁੱਤਰ ਦਸੂਹਾ ਦੇ ਪਿੰਡ ਮੱਦੀਪੁਰ ਦੇ ਰਹਿਣ ਵਾਲੇ ਸਨ। ਮ੍ਰਿਤਕ ਕਿਸਾਨ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਲਈ ਪਿੰਡ ਦੇ ਲੋਕ ਪਹੁੰਚ ਰਹੇ ਹਨ।

Dasuya : Father, son Death over Modi government's new Agriculture laws and not Debt Waiver ਦਸੂਹਾ : ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਤੇ ਕਰਜ਼ੇ ਤੋਂ ਦੁਖੀ ਹੋ ਕੇ ਪਿਓ -ਪੁੱਤ ਨੇ ਗੁਆਈ ਜਾਨ

ਪੜ੍ਹੋ ਹੋਰ ਖ਼ਬਰਾਂ : ਲਾਲ ਕਿਲ੍ਹਾ ਹਿੰਸਾ ਮਾਮਲੇ ਨੂੰ ਲੈ ਕੇ ਦਿੱਲੀ ਪੁਲੀਸ ਨੇ ਇੰਦਰਜੀਤ ਨਿੱਕੂ ,ਲੱਖਾ ਸਿਧਾਣਾ ਸਮੇਤ ਕਈ ਤਸਵੀਰਾਂ ਕੀਤੀਆਂ ਜਾਰੀ

ਦੱਸ ਦੇਈਏ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਤਿੰਨ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 200 ਦੇ ਕਰੀਬ ਕਿਸਾਨਾਂ ਦੀ ਮੌਤ ਹੋ ਗਈ ਹੈ। ਅੱਜ ਦਸੂਹਾ 'ਚ ਦਿਲ ਦਹਿਲਾਉਣ ਵਾਲੀ ਘਟਨਾ ਵੇਖਣ ਨੂੰ ਮਿਲੀ ਹੈ।

-PTCNews

Related Post