ਦਿਆਲ ਸਿੰਘ ਕੋਲਿਆਂਵਾਲੀ ਦੀ ਅਚਾਨਕ ਵਿਗੜੀ ਸਿਹਤ , ਇਲਾਜ ਲਈ ਲਿਆਂਦਾ ਹਸਪਤਾਲ

By  Shanker Badra January 4th 2019 05:24 PM

ਦਿਆਲ ਸਿੰਘ ਕੋਲਿਆਂਵਾਲੀ ਦੀ ਅਚਾਨਕ ਵਿਗੜੀ ਸਿਹਤ , ਇਲਾਜ ਲਈ ਲਿਆਂਦਾ ਹਸਪਤਾਲ:ਨਾਭਾ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦਿਆਲ ਸਿੰਘ ਕੋਲਿਆਂਵਾਲੀ ਦੀ ਸਿਹਤ ਅਚਾਨਕ ਵਿਗੜ ਗਈ ਹੈ।ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ਼ ਲਈ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਹੈ।

Dayal Singh Kollariwali Disease Health treatment Brought Nabha Hospital
ਦਿਆਲ ਸਿੰਘ ਕੋਲਿਆਂਵਾਲੀ ਦੀ ਅਚਾਨਕ ਵਿਗੜੀ ਸਿਹਤ , ਇਲਾਜ ਲਈ ਲਿਆਂਦਾ ਹਸਪਤਾਲ

ਜਿਥੇ ਡਾਕਟਰਾਂ ਨੇ ਕੋਲਿਆਂਵਾਲੀ ਦਾ ਮੈਡੀਕਲ ਚੈੱਕ ਅੱਪ ਕੀਤਾ ਹੈ।ਜਾਣਕਾਰੀ ਮੁਤਾਬਕ ਦਿਆਲ ਸਿੰਘ ਕੋਲਿਆਂਵਾਲੀ ਦੀ ਸਿਹਤ ਹੁਣ ਠੀਕ ਦੱਸੀ ਜਾ ਰਹੀ ਹੈ ਅਤੇ ਚੈੱਕ ਅੱਪ ਤੋਂ ਬਾਅਦ ਵਾਪਸ ਜੇਲ੍ਹ ਭੇਜਿਆ ਗਿਆ ਹੈ।

Dayal Singh Kollariwali Disease Health treatment Brought Nabha Hospital
ਦਿਆਲ ਸਿੰਘ ਕੋਲਿਆਂਵਾਲੀ ਦੀ ਅਚਾਨਕ ਵਿਗੜੀ ਸਿਹਤ , ਇਲਾਜ ਲਈ ਲਿਆਂਦਾ ਹਸਪਤਾਲ

ਦਰਅਸਲ 'ਚ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਦਿਆਲ ਸਿੰਘ ਕੋਲਿਆਂਵਾਲੀ ਨੇ ਬੀਤੇ ਦਿਨੀਂ ਵਿਜੀਲੈਂਸ ਬਿਊਰੋ ਨੂੰ ਝਕਾਨੀ ਦੇ ਕੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ਅਤੇ ਇਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਨਾਭਾ ਦੀ ਨਵੀਂ ਜੇਲ੍ਹ ਭੇਜ ਦਿੱਤਾ ਸੀ।

Dayal Singh Kollariwali Disease Health treatment Brought Nabha Hospital
ਦਿਆਲ ਸਿੰਘ ਕੋਲਿਆਂਵਾਲੀ ਦੀ ਅਚਾਨਕ ਵਿਗੜੀ ਸਿਹਤ , ਇਲਾਜ ਲਈ ਲਿਆਂਦਾ ਹਸਪਤਾਲ

ਦੱਸ ਦੇਈਏ ਕਿ ਦਿਆਲ ਸਿੰਘ ਕੋਲਿਆਂਵਾਲੀ ਖਿਲਾਫ਼ ਮੁਹਾਲੀ ਵਿਜੀਲੈਂਸ ਥਾਣੇ ਵਿੱਚ ਪਹਿਲੀ ਜੁਲਾਈ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।ਵਿਜੀਲੈਂਸ ਅਨੁਸਾਰ ਸਾਲ 2009 ਤੋਂ 2014 ਦੇ ਸਮੇਂ ਦੌਰਾਨ ਮੁਲਜ਼ਮ ਵੱਲੋਂ ਵੱਖ ਵੱਖ ਪ੍ਰਮੁੱਖ ਅਹੁਦਿਆਂ 'ਤੇ ਰਹਿੰਦਿਆਂ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ।

-PTCNews

Related Post