ਲੁਧਿਆਣਾ ਦੇ ਹਸਪਤਾਲ 'ਚ ਆਕਸੀਜਨ ਦੀ ਕਮੀ ਨਾਲ ਕੋਰੋਨਾ ਮਰੀਜ਼ਾਂ ਦੀ ਮੌਤ 'ਤੇ ਡੀਸੀ ਨੇ ਦਿੱਤਾ ਸਪਸ਼ਟੀਕਰਨ

By  Jagroop Kaur May 10th 2021 03:56 PM

ਸੋਮਵਾਰ ਦੀ ਸਵੇਰ ਲੁਧਿਆਣਾ ਵਿਖੇ ਕੋਰੋਨਾ ਪੀੜਤਾਂ ਦੀ ਮੌਤ ਦੀ ਖਬਰ ਨੇ ਸਭ ਦੇ ਹਿਰਦੇ ਵਲੂੰਧਰ ਦਿੱਤੇ ,ਦਰਸਲ ਲੁਧਿਆਣਾ ਦੇ ਇਕ ਨਿਜੀ ਹਸਪਤਾਲ ਚ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਜਿਸ ਦੀ ਵਜ੍ਹਾ ਦੱਸੀ ਜਾ ਰਹੀ ਹੈ ਕਿ ਹਸਪਤਾਲ 'ਚ ਆਕਸੀਜਨ ਦੀ ਘਾਟ ਦੇ ਚਲਦਿਆਂ ਇਹਨਾਂ ਮਰੀਜ਼ਾਂ ਦੀ ਜਾਨ ਗਈ , ਪਰ ਉਥੇ ਹੀ ਇਸ ਮਾਮਲੇ 'ਤੇ ਸਪਸ਼ਟੀਕਰਨ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਕੋਵਿਡ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਪੂਰੀ ਤਰ੍ਹਾਂ ਬੇਬੁਨਿਆਦ, ਝੂਠੀ ਅਤੇ ਸੱਚਾਈ ਤੋਂ ਕੋਹਾਂ ਦੂਰ ਹੈ।

Read More : ਟਿਕਰੀ ਬਾਰਡਰ ‘ਤੇ ਮੋਮਿਤਾ ਬਾਸੂ ਦੀ ਹੋਈ ਮੌਤ ਦੇ ਮਾਮਲੇ ‘ਚ ਨਵਾਂ ਖੁਲਾਸਾ, ‘ਆਪ’...

ਇੱਕ ਨਿੱਜੀ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਕਾਰਨ ਕੋਵਿਡ ਮਰੀਜ਼ਾਂ ਦੀ ਮੌਤ ਹੋਣ ਦਾ ਦਾਅਵਾ ਕਰਨ ਵਾਲੀ ਖਬਰ ਵਿਚ ਕੁਝ ਸਚਾਈ ਨਹੀਂ ਹੈ , ਇਹ ਖਬਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਡੀ.ਪੀ.ਆਰ.ਓ ਲੁਧਿਆਣਾ ਦੇ ਅਧਿਕਾਰਤ ਪੇਜ 'ਤੇ ਫੇਸਬੁੱਕ ਲਾਈਵ ਦੌਰਾਨ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿੱਜੀ ਹਸਪਤਾਲ ਵਿੱਚ ਕਿਸੇ ਵੀ ਮਰੀਜ਼ ਦੀ ਮੌਤ ਆਕਸੀਜਨ ਦੀ ਕਮੀ ਨਾਲ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਇਹ ਮੌਤਾਂ ਕੋਰੋਨਾ ਮਹਾਂਮਾਰੀ ਕਾਰਨ ਹੋਈਆਂ ਹਨ।

Coronavirus Resource Center - Harvard Healthਉਨ੍ਹਾਂ ਲੋਕਾਂ ਨੂੰ ਅਫਵਾਹਾਂ ਵੱਲ ਧਿਆਨ ਨਾ ਦੇਣ ਦੀ ਅਪੀਲ ਕੀਤੀ ਅਤੇ ਪੁਲਿਸ ਕਮਿਸ਼ਨਰ ਨੂੰ ਅਜਿਹੇ ਸੰਵੇਦਨਸ਼ੀਲ ਸਮੇਂ ਦੌਰਾਨ ਅਜਿਹੀਆਂ ਝੂਠੀਆਂ ਖ਼ਬਰਾਂ ਫੈਲਾਉਣ ਅਤੇ ਲੋਕਾਂ ਵਿਚ ਪ੍ਰੇਸ਼ਾਨੀ ਅਤੇ ਡਰ ਪੈਦਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।

Related Post