Dearness Allowance Hike: ਨਵਰਾਤਰੀ 'ਤੇ ਕੇਂਦਰੀ ਕਰਮਚਾਰੀਆਂ ਨੂੰ ਤੋਹਫਾ, ਡੀਏ 'ਚ 4 ਫੀਸਦੀ ਵਾਧੇ ਦਾ ਐਲਾਨ, ਇੰਨਾ ਵਧੇਗਾ ਤਨਖਾਹ
7th Pay Commission: ਬੁੱਧਵਾਰ ਦਾ ਦਿਨ ਕੇਂਦਰੀ ਕਰਮਚਾਰੀਆਂ ਲਈ ਵੱਡੀ ਖਬਰ ਲੈ ਕੇ ਆਇਆ ਹੈ। ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ 'ਚ 4 ਫੀਸਦੀ ਦਾ ਵਾਧਾ ਕਰਕੇ ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਵੱਡਾ ਤੋਹਫਾ ਦਿੱਤਾ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਮਿਲਣ ਵਾਲਾ ਡੀਏ ਹੁਣ 42 ਫੀਸਦੀ ਤੋਂ ਵਧ ਕੇ 46 ਫੀਸਦੀ ਹੋ ਗਿਆ ਹੈ। ਪਹਿਲਾਂ ਹੀ ਉਮੀਦ ਕੀਤੀ ਜਾ ਰਹੀ ਸੀ ਕਿ ਕੇਂਦਰੀ ਕਰਮਚਾਰੀਆਂ ਨੂੰ ਇਸ ਵਾਰ ਵੀ 4% ਡੀਏ ਵਾਧਾ ਮਿਲ ਸਕਦਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਦੇਸ਼ ਦੇ ਲਗਭਗ 1 ਲੱਖ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ ਅਤੇ ਉਨ੍ਹਾਂ ਦੀ ਤਨਖਾਹ ਅਤੇ ਪੈਨਸ਼ਨ ਵਿੱਚ ਜ਼ਬਰਦਸਤ ਵਾਧਾ ਦੇਖਣ ਨੂੰ ਮਿਲੇਗਾ।
ਮਹਿੰਗਾਈ ਭੱਤਾ 42% ਤੋਂ ਵਧਾ ਕੇ 46% !
ਨਰਿੰਦਰ ਮੋਦੀ ਸਰਕਾਰ ਵੱਲੋਂ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ 'ਚ 4 ਫੀਸਦੀ (4% DA Hike) ਤੋਂ ਬਾਅਦ ਹੁਣ ਇਹ 46 ਫੀਸਦੀ ਹੋ ਗਿਆ ਹੈ। ਇਸ ਦੇ ਲਾਭ 1 ਜੁਲਾਈ 2023 ਤੋਂ ਮਿਲਣਗੇ। ਡੀਏ ਵਿੱਚ ਵਾਧੇ ਨਾਲ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਹੋਵੇਗਾ। ਸਾਲ 2023 ਲਈ, ਸਰਕਾਰ ਨੇ ਪਹਿਲੀ ਸੋਧ ਕੀਤੀ ਸੀ ਅਤੇ 24 ਮਾਰਚ, 2023 ਨੂੰ ਡੀਏ ਦੇ ਵਾਧੇ ਦਾ ਐਲਾਨ ਕੀਤਾ ਸੀ, ਜਦੋਂ 38 ਪ੍ਰਤੀਸ਼ਤ ਡੀਏ 4 ਪ੍ਰਤੀਸ਼ਤ ਵਧਾ ਕੇ 42 ਪ੍ਰਤੀਸ਼ਤ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇਸ ਵਧੇ ਹੋਏ ਮਹਿੰਗਾਈ ਭੱਤੇ ਦਾ ਲਾਭ 1 ਜਨਵਰੀ 2023 ਤੋਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ।
- PTC NEWS