ਸਿੰਘੂ ਬਾਰਡਰ 'ਤੇ ਗੁਰਦਾਸਪੁਰ ਦੇ 95 ਸਾਲ ਨਿਹੰਗ ਸਿੰਘ ਦੀ ਹੋਈ ਮੌਤ

By  Riya Bawa October 30th 2021 08:28 AM -- Updated: October 30th 2021 08:29 AM

Farmer protest: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਵਿਰੋਧ ਕਰ ਰਹੇ ਹਨ। ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਕਈ ਦੌਰ ਦੀ ਬੈਠਕ ਮਗਰੋਂ ਵੀ ਗੱਲਬਾਤ ਕਿਸੇ ਪਾਸੇ ਨਹੀਂ ਲਗੀ ਹੈ। ਇਸ ਅੰਦੋਲਨ ਦੌਰਾਨ ਕਈ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ। ਸੰਯੁਕਤ ਕਿਸਾਨ ਮੋਰਚੇ ਦਾ ਦਾਅਵਾ ਹੈ ਕਿ 600 ਤੋਂ ਵੱਧ ਕਿਸਾਨ ਅੰਦੋਲਨ 'ਚ ਸ਼ਹੀਦ ਹੋ ਚੁੱਕੇ ਹਨ। ਹੁਣ ਇੱਕ ਹੋਰ ਮੌਤ ਦੀ ਖ਼ਬਰ ਸਾਹਮਣੇ ਆਈ ਹੈ।

Farmers observe Bharat Bandh to mark a year of farm laws

ਸੋਨੀਪਤ ਜ਼ਿਲ੍ਹੇ ਦੇ ਸਿੰਘੂ ਬਾਰਡਰ 'ਤੇ ਕਿਸਾਨ ਅੰਦੋਲਨ ਦੌਰਾਨ ਬੈਠੇ ਨਿਹੰਗ ਜੱਥੇਬੰਦੀਆਂ ਦੇ ਇੱਕ ਮੈਂਬਰ ਦੀ ਮੌਤ ਹੋ ਗਈ। ਦਮ ਤੋੜਨ ਵਾਲੇ ਨਿਹੰਗ ਦੀ ਪਛਾਣ ਸੋਹਣ ਸਿੰਘ ਵਜੋਂ ਹੋਈ ਹੈ ਅਤੇ ਉਸ ਦੀ ਉਮਰ 95 ਸਾਲ ਸੀ। ਸੋਹਣ ਸਿੰਘ ਜੋ ਕਿ ਪਿਛਲੇ ਕਈ ਦਿਨਾਂ ਤੋਂ ਬਿਮਾਰ ਸੀ, ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਮੁਰੀਦਕੇ ਦਾ ਵਸਨੀਕ ਸੀ।

Farmers set to gherao Karnal Mini-Secretariat, hold mahapanchayat; Internet suspended

ਨਿਹੰਗ ਜੱਥੇਬੰਦੀਆਂ ਦੇ ਮੈਂਬਰਾਂ ਨੇ ਦੱਸਿਆ ਕਿ ਸੋਹਣ ਸਿੰਘ ਸਿੰਘੂ ਸਰਹੱਦ 'ਤੇ ਨਿਹੰਗ ਬਾਬਾ ਬਲਵਿੰਦਰ ਸਿੰਘ ਦੇ ਡੇਰੇ 'ਚ ਰਹਿ ਰਿਹਾ ਸੀ। ਉਹ ਫਰਵਰੀ 2021 'ਚ ਸਿੰਘੂ ਬਾਰਡਰ 'ਤੇ ਆਇਆ ਸੀ ਅਤੇ ਪਿਛਲੇ 8 ਮਹੀਨਿਆਂ ਤੋਂ ਇੱਥੇ ਰਹਿ ਰਿਹਾ ਸੀ। ਬੁਢਾਪੇ ਅਤੇ ਠੰਢ ਸ਼ੁਰੂ ਹੋਣ ਕਾਰਨ ਸੋਹਣ ਸਿੰਘ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਬੀਤੇ ਦਿਨੀ ਸਵੇਰੇ ਜਦੋਂ ਸਾਥੀ ਨਿਹੰਗਾਂ ਨੇ ਸੋਹਣ ਸਿੰਘ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਾ ਕਿ ਉਸ ਦਾ ਸਾਹ ਰੁਕ ਗਿਆ ਸੀ।

ਨਿਹੰਗ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਸੋਹਣ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸੋਨੀਪਤ ਦੇ ਸਿਵਲ ਹਸਪਤਾਲ ਪਹੁੰਚਾਇਆ। ਜ਼ਿਲ੍ਹਾ ਪ੍ਰਸ਼ਾਸਨ ਨੇ ਉਸ ਦੀ ਲਾਸ਼ ਨੂੰ ਸਰਕਾਰੀ ਐਂਬੂਲੈਂਸ ਰਾਹੀਂ ਗੁਰਦਾਸਪੁਰ ਦੇ ਉਸ ਦੇ ਪਿੰਡ ਭੇਜ ਦਿੱਤਾ। ਸੋਹਣ ਸਿੰਘ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਜਾਵੇਗਾ।

-PTC News

Related Post