ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਦੇ ਮਾਤਾ ਦਾ ਦੇਹਾਂਤ

By  Pardeep Singh February 10th 2022 03:23 PM -- Updated: February 10th 2022 03:30 PM

ਚੰਡੀਗੜ੍ਹ: ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਦੀ ਮਾਤਾ ਨਰਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ ਅਤੇ ਉਨ੍ਹਾਂ ਦਾ ਅੱਜ 10 ਫਰਵਰੀ ਨੂੰ ਅੰਤਿਮ ਸੰਸਕਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੀਨੂੰ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਉਤੇ ਪੋਸਟ ਸਾਂਝੀ ਕੀਤੀ ਸੀ।ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਦੇ ਮਾਤਾ ਦਾ ਦੇਹਾਂਤ ਬੀਨੂੰ ਢਿੱਲੋਂ ਨੇ ਪੋਸਟ ਵਿੱਚ ਲਿਖਿਆ ਹੈ ਕਿ 'ਬੜੇ ਹੀ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਸਾਡੇ ਪਿਆਰੇ ਮਾਤਾ ਸਰਦਾਰਨੀ ਨਰਿੰਦਰ ਕੌਰ ਜੀ ਹੁਣ ਸਾਡੇ ਵਿਚਾਲੇ ਨਹੀਂ ਰਹੇ। ਉਨ੍ਹਾਂ ਦਾ ਅੰਤਿਮ ਸੰਸਕਾਰ ਰਾਮ ਬਾਗ, ਧੂਰੀ ਵਿਖੇ 10 ਫਰਵਰੀ 2022 ਨੂੰ ਕੀਤਾ ਜਾਵੇਗਾ।' ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਹੈ ਕਿ 'ਲਵ ਯੂ ਮੰਮੀ ਜੀ।' ਇਸ ਪੋਸਟ ਉਤੇ ਕਈ ਪੰਜਾਬੀ ਦੇ ਕਈ ਅਦਾਕਾਰਾਂ ਨੇ ਦੁੱਖ ਪ੍ਰਗਟ ਕੀਤਾ। ਇਸ ਵਿੱਚ ਰਾਣਾ ਰਣਬੀਰ, ਕੁਲਰਾਜ ਰੰਧਾਵਾ, ਨੀਰੂ ਬਾਜਵਾ, ਨਰੇਸ਼ ਕਥੂਰੀਆ ਆਦਿ।ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਦੇ ਮਾਤਾ ਦਾ ਦੇਹਾਂਤ ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਦੀ ਮਾਤਾ ਦੇ ਦੇਹਾਂਤ ਨੂੰ ਲੈ ਕੇ ਪੰਜਾਬੀ ਫਿਲਮ ਇੰਡਸਟਰੀ ਦੇ ਨਾਮੀ ਕਲਾਕਾਰਾਂ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦੀ ਮਾਤਾ ਦੇ ਸੰਸਕਾਰ ਉੱਤੇ ਨਾਮੀ ਅਦਾਕਾਰ ਅਤੇ ਕਲਾਕਾਰ ਪਹੁੰਚੇ। ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਦੇ ਮਾਤਾ ਦਾ ਦੇਹਾਂਤ ਇਹ ਵੀ ਪੜ੍ਹੋ:1158 ਸਹਾਇਕ ਪ੍ਰੋਫ਼ੈਸਰ ਫ਼ਰੰਟ ਨੇ ਪਰਗਟ ਸਿੰਘ ਦੇ ਹਲਕੇ 'ਚ ਕੀਤਾ ਰੋਸ਼ ਪ੍ਰਦਰਸ਼ਨ -PTC News

Related Post