ਦੇਸ਼ 'ਚ ਲਗਾਤਾਰ ਵਧ ਰਹੀ ਹੈ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ, ਹੁਣ ਤੱਕ 7 ਮੌਤਾਂ

By  Jashan A March 23rd 2020 09:27 AM

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਨੇ ਤਹਿਲਕਾ ਮਚਾਇਆ ਹੋਇਆ ਹੈ। ਆਏ ਦਿਨ ਭਾਰਤ 'ਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਤਾਜ਼ਾ ਅੰਕੜਿਆਂ ਮੁਤਾਬਕ ਹੁਣ ਤੱਕ ਭਾਰਤ 'ਚ 396 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 7 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। Coronavirusਬੀਤੇ ਦਿਨ ਦੀ ਗੱਲ ਕੀਤੀ ਜਾਵੇ ਤਾਂ ਭਾਰਤ 'ਚ 24 ਘੰਟਿਆਂ ਦੌਰਾਨ 3 ਮੌਤਾਂ ਹੋ ਚੁੱਕੀਆਂ ਹਨ। ਪਹਿਲੀ ਮੌਤ ਮਹਾਰਾਸ਼ਟਰ, ਦੂਸਰੀ ਬਿਹਾਰ ਅਤੇ ਤੀਸਰੀ ਮੌਤ ਗੁਜਰਾਤ ਦੇ ਸੂਰਤ 'ਚ ਹੋਈ ਸੀ। ਇਹਨਾਂ ਘਟਨਾਵਾਂ ਤੋਂ ਬਾਅਦ ਲੋਕਾਂ 'ਚ ਡਰ ਦਾ ਮਾਹੌਲ ਕਾਫੀ ਵੱਧ ਗਿਆ ਹੈ। ਹੋਰ ਪੜ੍ਹੋ: ਕੋਰੋਨਾ ਦਾ ਅਸਰ: ਚੰਡੀਗੜ੍ਹ ਦੇ ਸੈਕਟਰ 17 ਦੀ ਮਾਰਕੀਟ ਹੋਈ ਬੰਦ ਤੁਹਾਨੂੰ ਦੱਸ ਦੇਈਏ ਕਿ ਦਿੱਲੀ, ਰਾਜਸਥਾਨ, ਬਿਹਾਰ, ਪੰਜਾਬ, ਉੱਤਰਾਖੰਡ, ਛੱਤੀਸਗੜ, ਝਾਰਖੰਡ, ਜੰਮੂ-ਕਸ਼ਮੀਰ, ਤੇਲੰਗਾਨਾ, ਆਂਧਰਾ ਪ੍ਰਦੇਸ਼, ਨਾਗਾਲੈਂਡ, ਅਰੁਣਾਚਲ ਪ੍ਰਦੇਸ਼ 'ਚ ਕੋਰੋਨਾ ਵਾਇਰਸ ਦੇ ਕਾਰਨ 31 ਤੱਕ ਲਾਕਡਾਊਨ ਹੈ। Coronavirusਪੰਜਾਬ ਵਿਚ ਕੋਰੋਨਾ ਸੰਕਰਮਿਤ ਲੋਕਾਂ ਦੀ ਸੰਖਿਆ ਵਧ ਕੇ 21 ਹੋ ਗਈ ਹੈ। ਉਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਾਕਡਾਊਨ ਦੇ ਦੌਰਾਨ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਕੋਰੋਨਾ ਨੂੰ ਮਿਲ ਕੇ ਹਰਾਵਾਂਗੇ। -PTC News

Related Post