ਤੇਜ਼ੀ ਨਾਲ ਫੈਲ ਰਿਹਾ ਹੈ ਕੋਰੋਨਾ ਵਾਇਰਸ , ਚੀਨ ’ਚ ਹੁਣ ਤੱਕ 25 ਲੋਕਾਂ ਦੀ ਹੋਈ ਮੌਤ

By  Shanker Badra January 24th 2020 10:06 AM -- Updated: January 24th 2020 10:41 AM

ਤੇਜ਼ੀ ਨਾਲ ਫੈਲ ਰਿਹਾ ਹੈ ਕੋਰੋਨਾ ਵਾਇਰਸ , ਚੀਨ ’ਚ ਹੁਣ ਤੱਕ 25 ਲੋਕਾਂ ਦੀ ਹੋਈ ਮੌਤ:ਅਮਰੀਕਾ : ਛੂਤ ਵਾਲੀ ਬਿਮਾਰੀ ਕੋਰੋਨਾ ਵਾਇਰਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਹਾਲ ਹੀ ਵਿੱਚ ਇਸ ਦੇ ਤੇਜ਼ੀ ਨਾਲ ਫੈਲਣ ਦੀ ਗੱਲ ਵੀ ਸਾਹਮਣੇ ਆਈ ਹੈ। ਕੋਰੋਨਾ ਵਾਇਰਸ ਏਸ਼ੀਆ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਕੋਰੋਨਾ ਵਾਇਰਸ ਨਾਲ ਹੋ ਰਹੀਆਂ ਮੌਤਾਂ ਦੇ ਮਾਮਲੇ ਵੀ ਦੁਨੀਆ ਭਰ ਵਿੱਚ ਵੱਧ ਰਹੇ ਹਨ। ਚੀਨ ਵਿੱਚ ਰਹੱਸਮਈ ਕੋਰੋਨਾਵਾਇਰਸ ਮਨੁੱਖ ਤੋਂ ਮਨੁੱਖ ਵਿੱਚ ਫੈਲ ਰਿਹਾ ਹੈ।

Coronavirus: Death toll from outbreak rises to 17 in China, 444 cases found ਤੇਜ਼ੀ ਨਾਲ ਫੈਲ ਰਿਹਾ ਹੈਕੋਰੋਨਾ ਵਾਇਰਸ , ਚੀਨ ’ਚ ਹੁਣ ਤੱਕ 17 ਲੋਕਾਂ ਦੀ ਹੋਈ ਮੌਤ ,444 ਪੀੜਤ

ਚੀਨ ਵਿਚ 5 ਜਨਵਰੀ ਨੂੰ ਇਕ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਸੀ। ਚੀਨ ਵਿਚ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਵਿਚ ਵਾਇਰਸ ਫੈਲਣ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਹੋ ਗਈ ਹੈ। ਇਸ ਬਿਮਾਰੀ ਦੇ ਮਾਮਲਿਆਂ ਚ ਤੇਜ਼ੀ ਨਾਲ ਇਜਾਫਾ ਹੋ ਰਿਹਾ ਹੈ ਤੇ ਹੁਣ ਤੱਕ ਦੇ ਚੀਨ ਚ ਪੀੜਤ ਲੋਕਾਂ ਦੇ 830 ਮਾਮਲੇ ਸਾਹਮਣੇ ਆ ਚੁੱਕੇ ਹਨ।

Coronavirus: Death toll from outbreak rises to 17 in China, 444 cases found ਤੇਜ਼ੀ ਨਾਲ ਫੈਲ ਰਿਹਾ ਹੈਕੋਰੋਨਾ ਵਾਇਰਸ , ਚੀਨ ’ਚ ਹੁਣ ਤੱਕ 17 ਲੋਕਾਂ ਦੀ ਹੋਈ ਮੌਤ ,444 ਪੀੜਤ

ਇਸ ਵਾਇਰਸ ਦੇ ਤੇਜ਼ੀ ਨਾਲ ਫੈਲਣ ਕਾਰਨ ਭਾਰਤ ਸਰਕਾਰ ਨੇ ਥਰਮਲ ਸਕੈਨਰ ਰਾਹੀਂ ਚੀਨ ਤੋਂ ਆਉਣ ਵਾਲੇ ਸੈਲਾਨੀਆਂ ਦੀ ਜਾਂਚ ਲਈ ਦਿੱਲੀ, ਮੁੰਬਈ ਅਤੇ ਕੋਲਕਾਤਾ ਹਵਾਈ ਅੱਡਿਆਂ ਨੂੰ ਨਿਰਦੇਸ਼ ਦਿੱਤੇ ਸਨ।ਹੁਣ ਕੋਰੋਨਾ ਵਾਇਰਸ ਦਾ ਸੰਕਰਮਣ ਅਮਰੀਕਾ ਤੱਕ ਪਹੁੰਚ ਗਿਆ ਹੈ। ਅਮਰੀਕਾ ਨੇ ਆਪਣੇ ਸੀਏਟਲ ਚ ਇਸ ਨਾਲ ਸਬੰਧਤ ਪਹਿਲੇ ਕੇਸ ਦਾ ਐਲਾਨ ਕੀਤਾ ਹੈ। ਫਿਲਹਾਲ ਇਸ ਸਬੰਧ ਚ ਵਧੇਰੇ ਜਾਣਕਾਰੀ ਦੀ ਉਡੀਕ ਹੈ।

Coronavirus: Death toll from outbreak rises to 17 in China, 444 cases found ਤੇਜ਼ੀ ਨਾਲ ਫੈਲ ਰਿਹਾ ਹੈਕੋਰੋਨਾ ਵਾਇਰਸ , ਚੀਨ ’ਚ ਹੁਣ ਤੱਕ 17 ਲੋਕਾਂ ਦੀ ਹੋਈ ਮੌਤ ,444 ਪੀੜਤ

ਕੋਰੋਨਾ ਵਾਇਰਸ ਕੀ ਹੈ ?ਕੋਰੋਨਾ ਵਾਇਰਸ ਬਾਰੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਵੀ ਫੈਲ ਰਹੀਆਂ ਹਨ।  ਜੇ ਤੁਸੀਂ ਕੋਰੋਨਾ ਵਾਇਰਸ ਬਾਰੇ ਜਾਣਨਾ ਚਾਹੁੰਦੇ ਹੋ ਤਾਂ ਡਬਲਯੂਐਚਓ ਨੇ ਇਸ ਤੇਜ਼ੀ ਨਾਲ ਫੈਲਣ ਵਾਲੇ ਵਾਇਰਸ ਨੂੰ ਸਮੁੰਦਰੀ ਭੋਜਨ ਨਾਲ ਜੋੜਿਆ ਹੈ। ਲੋਕ ਕੋਰੋਨਾ ਵਾਇਰਸ ਤੋਂ ਬਿਮਾਰ ਹੋ ਰਹੇ ਹਨ ਕਿਉਂਕਿ ਵਾਇਰਸਾਂ ਦਾ ਸਮੂਹ ਹੈ ,ਜਿਸਦਾ ਸਿੱਧਾ ਅਸਰ ਸਰੀਰ ਤੇ ਹੋ ਸਕਦਾ ਹੈ। ਇਹ ਵਾਇਰਸ ਉੱਠ , ਬਿੱਲੀਆਂ ,ਚਮਗਿੱਦੜ ਸਮੇਤ ਬਹੁਤ ਸਾਰੇ ਜਾਨਵਰਾਂ ਵਿੱਚ ਵੀ ਫੈਲ ਰਿਹਾ ਹੈ।

-PTCNews

Related Post