1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਨਸਲਕੁਸ਼ੀ ਐਲਾਨਿਆ ਜਾਵੇ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ 

By  Joshi December 17th 2018 05:26 PM -- Updated: December 17th 2018 05:29 PM

1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਨਸਲਕੁਸ਼ੀ ਐਲਾਨਿਆ ਜਾਵੇ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਪਾਰਲੀਮੈਂਟ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਸੋਮਵਾਰ ਨੂੰ ਸੰਸਦ ਵਿਚ ਮੰਗ ਕੀਤੀ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਇਕ ਨਸਲਕੁਸ਼ੀ ਵਜੋਂ ਐਲਾਨ ਕੀਤਾ ਜਾਣਾ ਚਾਹੀਦਾ ਹੈ।

Declare 84 anti Sikh riots as genocide Chandumajra1984 ਦੇ ਸਿੱਖ ਕਤਲੇਆਮ ਨਾਲ ਸੰਬੰਧਿਤ ਮਾਮਲੇ ਵਿਚ ਦਿੱਲੀ ਹਾਈ ਕੋਰਟ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਦਿੱਤੇ ਕਰਾਰ ਦੇ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਤੁਰੰਤ ਬਾਅਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ 1984 ਦੇ ਸਿੱਖ ਕਤਲੇਆਮ ਦੇ ਜ਼ੀਰੋ ਆਰ ਦੌਰਾਨ ਸੰਸਦ ਵਿਚ ਇਸ ਮੁੱਦੇ ਨੂੰ ਉਠਾਇਆ।

Read More :ਕਾਂਗਰਸ ਨੇ ਭੁੱਖ ਹੜਤਾਲ ‘ਤੇ ਭੇਜੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ,ਬਾਅਦ ‘ਚ ਵਾਪਸ ਜਾਣ ਲਈ ਕਿਹਾ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਲਜ਼ਾਮ ਲਗਾਇਆ ਕਿ ੧੯੮੪ ਦੇ ਸਿੱਖ ਵਿਰੋਧੀ ਦੰਗਿਆਂ ਵਿਚ ਭਾਰਤੀ ਕੌਮੀ ਕਾਂਗਰਸ (ਆਈ.ਐਨ.ਪੀ.) ਮੁੱਖ ਦੋਸ਼ੀ ਦਾ ਬਚਾਅ ਕਰ ਰਹੀ ਹੈ।

31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਮਗਰੋਂ ਭੜਕੇ ਦੰਗਿਆਂ ਵਿਚ ਹਜ਼ਾਰਾਂ ਬੇਦੋਸ਼ੇ ਸਿੱਖ ਮਾਰੇ ਗਏ ਸਨ।

Read More :1984 ਸਿੱਖ ਕਤਲੇਆਮ ਮਾਮਲਾ :ਜਗਦੀਸ਼ ਟਾਇਟਲਰ ਖਿਲਾਫ ਗਵਾਹ ਅਭਿਸ਼ੇਕ ਵਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਇਹਨਾਂ ਦੰਗਿਆਂ ਦੌਰਾਨ ਹਜ਼ਾਰਾਂ ਸਿੱਖਾਂ ਨੂੰ ਜ਼ਿੰਦਾ ਜਲਾ ਦਿੱਤਾ ਗਿਆ ਸੀ ਤੇ ਕਈ ਸਿੱਖਾਂ ਦੇ ਘਰਾਂ ਨੂੰ ਅੱਗ ਲਗਾ ਦਿੱਤੀ ਗਈ ਸੀ। ਪੀੜਤ ਪਰਿਵਾਰ ਪਿਛਲੇ ੩੪ ਸਾਲਾਂ ਤੋਂ ਇਨਸਾਫ ਦੀ ਗੁਹਾਰ ਲਗਾ ਰਹੇ ਸਨ ਅਤੇ ਇਸ ਫੈਸਲੇ ਨਾਲ ਪੀੜਤਾਂ ਨੂੰ ਇੱਕ ਉਮੀਦ ਦੀ ਕਿਰਨ ਮਿਲੀ ਹੈ।

Declare 84 anti Sikh riots as genocide Chandumajra 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਨਸਲਕੁਸ਼ੀ ਐਲਾਨਿਆ ਜਾਵੇ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਦੱਸ ਦੇਈਏ ਕਿ ਜਗਦੀਸ਼ ਟਾਈਟਲਰ, ਕਮਲ ਨਾਥ, ਅਤੇ ਸੱਜਣ ਕੁਮਾਰ 'ਤੇ ਹਿੰਸਾ ਭੜਕਾਉਣ ਦੇ ਦੋਸ਼ ਲੱਗੇ ਸਨ ਪਰ ਸਬੂਤ ਅਤੇ ਗਵਾਹਾਂ ਦੀ ਮੌਜੂਦਗੀ ਦੇ ਬਾਵਜੂਦ ਸਰਕਾਰੀ ਸ਼ਹਿ ਦੇ ਚੱਲਦਿਆਂ ਉਹਨਾਂ 'ਤੇ ਕਾਰਵਾਈ ਨਾ ਕੀਤੇ ਜਾਣ ਦੀ ਗੱਲ ਲਗਾਤਾਰ ਪੀੜਤ ਪਰਿਵਾਰਾਂ ਵੱਲੋਂ ਕਹੀ ਜਾਂਦੀ ਰਹੀ ਸੀ।

—PTC News

Related Post