ਪਹਿਲੇ ਪਾਤਸ਼ਾਹ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਨਵੀਂ ਇਮਾਰਤ ਸੰਗਤ ਅਰਪਣ

By  Riya Bawa February 23rd 2022 03:45 PM

ਅੰਮ੍ਰਿਤਸਰ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਨਵੀਂ ਤਿਆਰ ਕੀਤੀ ਗਈ ਇਮਾਰਤ ਅੱਜ ਪੰਥਕ ਰਵਾਇਤਾਂ ਅਨੁਸਾਰ ਸੰਗਤ ਅਰਪਣ ਕੀਤੀ ਗਈ। ਗੁਰਦੁਆਰਾ ਸਾਹਿਬ ਦੀ ਨਵੀਂ ਉਸਾਰੀ ਗਈ ਇਮਾਰਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

ਪਹਿਲੇ ਪਾਤਸ਼ਾਹ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਨਵੀਂ ਇਮਾਰਤ ਸੰਗਤ ਅਰਪਣ

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੇ ਪਾਤਸ਼ਾਹ ਨਾਲ ਸਬੰਧਤ ਇਹ ਇਤਿਹਾਸਕ ਅਸਥਾਨ ਸਿੱਖ ਧਰਮ ਵਿਚ ਵੱਡੀ ਮਹੱਤਤਾ ਰੱਖਦਾ ਹੈ ਅਤੇ ਮੌਜੂਦਾ ਸਮੇਂ ਇਥੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੁਲ੍ਹਣ ਨਾਲ ਪੂਰੇ ਵਿਸ਼ਵ ਦੀਆਂ ਸੰਗਤਾਂ ਇਥੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਦੀ ਸਹੂਲਤ ਲਈ ਵਚਨਬੱਧ ਹੈ ਅਤ ਇਸੇ ਤਹਿਤ ਹੀ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਤਿਆਰ ਕਰਵਾਈ ਗਈ ਹੈ।

ਪਹਿਲੇ ਪਾਤਸ਼ਾਹ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਨਵੀਂ ਇਮਾਰਤ ਸੰਗਤ ਅਰਪਣ

ਉਨ੍ਹਾਂ ਗੁਰਦੁਆਰਾ ਸਾਹਿਬ ਦੀ ਕਾਰਸੇਵਾ ਕਰਵਾਉਣ ਲਈ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਕਾਰਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਨੇ ਕਾਰਸੇਵਾ ਸਮੇਂ ਸਹਿਯੋਗ ਕਰਨ ਵਾਲੀਆਂ ਅਤੇ ਪੁੱਜੀਆਂ ਸੰਗਤਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਇਤਿਹਾਸਕ ਖੂਹ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਆ ਕੇ ਬਿਰਾਜੇ ਸਨ, ਦੀ ਕਾਰਸੇਵਾ ਵੀ ਆਰੰਭ ਕੀਤੀ ਗਈ।

ਪਹਿਲੇ ਪਾਤਸ਼ਾਹ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਨਵੀਂ ਇਮਾਰਤ ਸੰਗਤ ਅਰਪਣ

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਬਿਜਲੀ ਨਾ ਆਉਣ ਕਾਰਨ ਲੋਕਾਂ ਨੂੰ ਇਨ੍ਹਾਂ ਮੁਸੀਬਤਾਂ ਦਾ ਕਰਨਾ ਪਿਆ ਸਾਹਮਣਾ

ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ,  ਗੁਰਬਚਨ ਸਿੰਘ ਕਰਮੂੰਵਾਲਾ, ਅਮਰੀਕ ਸਿੰਘ ਸ਼ਾਹਪੁਰ, ਗੁਰਨਾਮ ਸਿੰਘ ਜੱਸਲ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਬੀਬੀ ਜੋਗਿੰਦਰ ਕੌਰ,  ਗੁਰਵਿੰਦਰ ਸਿੰਘ ਸ਼ਾਮਪੁਰਾ, ਅਮਰਜੀਤ ਸਿੰਘ ਭਲਾਈਪੁਰ, ਰਤਨ ਸਿੰਘ ਜੱਫਰਵਾਲ,  ਸਰਵਨ ਸਿੰਘ ਅਗਵਾਨ, ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲੇ, ਬਾਬਾ ਜਗਤਾਰ ਸਿੰਘ ਤਰਨ ਤਾਰਨ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਸ਼ਿੰਦਰ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਅਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

-PTC News

Related Post