ਦੀਪ ਸਿੱਧੂ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਹੁਣ 12 ਅਪ੍ਰੈਲ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ       

By  Shanker Badra April 8th 2021 01:40 PM

ਨਵੀਂ ਦਿੱਲੀ : 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਮੁੜ ਤੋਂ ਸੁਣਵਾਈ ਹੋਣੀ ਸੀ ,ਜੋ 12 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਬਹਿਸ ਦੌਰਾਨ ਕੋਰਟ ਨੇ ਹੁਕਮ ਦਿੱਤੇ ਹਨ ਕਿ 26 ਜਨਵਰੀ ਤੋਂ ਪਹਿਲਾਂ 25 ਦੀ ਰਾਤ ਨੂੰ ਦੀਪ ਸਿੱਧੂ ਵੱਲੋਂ ਕਿਸਾਨ ਮੋਰਚੇ ਦੀ ਸਟੇਜ ਤੋਂ ਦਿੱਤੀ ਗਈ ਸਪੀਚ ਨੂੰ ਟ੍ਰਾਂਸਲੇਟ ਕਰਕੇ ਕੋਰਟ 'ਚ ਪੇਸ਼ ਕੀਤਾ ਜਾਏ ਅਤੇ ਉਸ ਤੋਂ ਬਾਅਦ ਦੀਪ ਸਿੱਧੂ ਦੀ ਜ਼ਮਾਨਤ 'ਤੇ ਕੋਈ ਫ਼ੈਸਲਾ ਲਿਆ ਜਾਵੇਗਾ।

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਨੇ ਤੋੜੇ ਸਾਰੇ ਰਿਕਾਰਡ ,24 ਘੰਟਿਆਂ 'ਚ 1 ਲੱਖ 26 ਹਜ਼ਾਰ ਨਵੇਂ ਕੇਸ ਆਏ ਸਾਹਮਣੇ

Deep Sidhu bail hearing : Court adjourns the matter for April 12 and asks for transcripts of Sidhu's speeches ਦੀਪ ਸਿੱਧੂ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਹੁਣ 12 ਅਪ੍ਰੈਲ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

ਹੁਣ ਪੂਰੇ ਪੰਜਾਬ 'ਚ ਲੱਗੇਗਾ ਨਾਈਟ ਕਰਫ਼ਿਊ ,ਰਾਜਨੀਤਿਕ ਇਕੱਠਾਂ 'ਤੇ ਪੂਰੀ ਤਰ੍ਹਾਂ ਪਾਬੰਦੀ

ਮਿਲੀ ਜਾਣਕਾਰੀ ਅਨੁਸਾਰ ਅੱਜ ਅਦਾਲਤ 'ਚ ਵਕੀਲ ਵਲੋਂ ਪੇਸ਼ ਕੀਤੀਆਂ ਗਈਆਂ ਦਲੀਲਾਂ 'ਤੇ ਦੀਪ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦੀਪ ਸਿੱਧੂ ਨੇ ਕਿਹਾ, 'ਮੈਂ ਕਿਸੇ ਵੀ ਤਰ੍ਹਾਂ ਦੀ ਹਿੰਸਾ 'ਚ ਸ਼ਾਮਲ ਨਹੀਂ ਸੀ। ਮੇਰੀ ਗਲ਼ਤੀ ਇਹ ਹੈ ਕਿ ਮੈਂ ਵੀਡੀਓ ਬਣਾ ਕੇ ਆਪਲੋਡ ਕਰ ਦਿੱਤੀ। ਹੁਣ ਅਗਲੀ ਸੁਣਵਾਈ 12 ਅਪ੍ਰੈਲ ਨੂੰ ਹੋਵੇਗੀ। ਵਕੀਲਾਂ ਵਲੋਂ ਕਿਹਾ ਗਿਆ ਹੈ ਕਿ ਅਸੀਂ ਜਲਦ ਤੋਂ ਜਲਦ ਸਬੂਤ ਇਕੱਠੇ ਕਰਨ ਦੀ ਕੋਸ਼ਿਸ਼ ਕਰਾਂਗੇ, ਜਿਸ ਨਾਲ ਅਗਲੀ ਸੁਣਵਾਈ 'ਚ ਜ਼ਮਾਨਤ ਹੋ ਸਕੇ।

Deep Sidhu bail hearing : Court adjourns the matter for April 12 and asks for transcripts of Sidhu's speeches ਦੀਪ ਸਿੱਧੂ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਹੁਣ 12 ਅਪ੍ਰੈਲ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿਸ ਦੇ ਚਲਦੇ ਦੀਪ ਸਿੱਧੂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਦਿੱਲੀ ਪੁਲਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ 'ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

Deep Sidhu bail hearing : Court adjourns the matter for April 12 and asks for transcripts of Sidhu's speeches ਦੀਪ ਸਿੱਧੂ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਹੁਣ 12 ਅਪ੍ਰੈਲ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

ਜ਼ਿਕਰਯੋਗ ਹੈ ਕਿ ਦੀਪ ਸਿੱਧੂ 'ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਤੀਸ ਹਜਾਰੀ ਕੋਰਟ 'ਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਸ ਰਿਮਾਂਡ 'ਤੇ ਭੇਜਿਆ ਗਿਆ ਸੀ।

-PTCNews

Related Post