ਕਿਸਾਨਾਂ ਦੇ ਹੱਕਾਂ ਲਈ ਧਰਨੇ 'ਤੇ ਡਟੀ ਅਦਾਕਾਰਾ ਸੋਨੀਆ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ  

By  Shanker Badra January 29th 2021 03:21 PM -- Updated: January 29th 2021 03:23 PM

ਨਵੀਂ ਦਿੱਲੀ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 64 ਦਿਨਾਂ ਤੋਂ ਧਰਨਾ ਦੇ ਰਹੇ (farmer Protest) ਕਿਸਾਨਾਂ ਨੇ ਗਣਤੰਤਰ ਦਿਵਸ (Republic Day) ਮੌਕੇ ਦਿੱਲੀ ਵਿੱਚ ਟਰੈਕਟਰ ਪਰੇਡ ਕੀਤੀ ਸੀ। ਇਸ ਦੌਰਾਨ ਪੰਜਾਬੀ ਐਕਟਰ ਦੀਪ ਸਿੱਧੂ ਸਮੇਤ ਕੁੱਝ ਸ਼ਰਾਰਤੀ ਅਨਸਰਾਂ ਨੇ ਦਿੱਲੀ ਅੰਦਰ ਕਾਫ਼ੀ ਹਿੰਸਾ ਕੀਤੀ ਸੀ ਅਤੇ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ। ਜਿਸ ਤੋਂ ਬਾਅਦ ਲਾਲ ਕਿਲ੍ਹੇ 'ਤੇ ਹਾਲਾਤ ਕਾਫੀ ਗੰਭੀਰ ਬਣ ਗਏ ਸਨ। ਜਿਸ ਤੋਂ ਬਾਅਦ ਦੀਪ ਸਿੱਧੂ ਕਿਸਾਨ ਆਗੂਆਂ ਤੇ ਕਿਸਾਨ ਸਮਰਥਕਾਂ ਨੂੰ ਧਮਕੀਆਂ ਦੇ ਰਿਹਾ ਹੈ।

ਪੜ੍ਹੋ ਹੋਰ ਖ਼ਬਰਾਂ : ਸਿੰਘੂ ਬਾਰਡਰ ‘ਤੇ ਕਿਸਾਨਾਂ ‘ਤੇ ਪੱਥਰਬਾਜ਼ੀ , ਤੋੜੇ ਕਿਸਾਨਾਂ ਦੇ ਟੈਂਟ , ਪੁਲਿਸ ਨੇ ਛੱਡੇ ਹੰਝੂ ਗੈਸ ਦੇ ਗੋਲੇ

Deep Sidhu threat to Actress Sonia Mann threat During farmers Protest at Tikri Border ਕਿਸਾਨਾਂ ਦੇ ਹੱਕਾਂ ਲਈ ਧਰਨੇ 'ਤੇ ਡਟੀ ਅਦਾਕਾਰਾ ਸੋਨੀਆ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੰਜਾਬੀ ਇੰਡਸਟਰੀ ਦੀ ਅਦਾਕਾਰਾ ਅਤੇ ਮਾਡਲ ਸੋਨੀਆ ਮਾਨ ਵੀ ਟਿਕਰੀ ਬਾਰਡਰ 'ਤੇ ਕਿਸਾਨੀ ਅੰਦੋਲਨ ਵਿੱਚ ਡਟੀ ਹੋਈ ਹੈ। ਇਸ ਦੌਰਾਨ ਪੰਜਾਬੀ ਐਕਟਰ ਦੀਪ ਸਿੱਧੂ ਦੇ ਸਮਰਥਕਾਂ ਵੱਲੋਂ ਬਾਲੀਵੁੱਡ ਅਦਾਕਾਰਾ ਸੋਨੀਆ ਮਾਨ ਨੂੰ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੂੰ ਇੰਸਟਾਗ੍ਰਾਮ, ਫੇਸਬੁੱਕ ਅਤੇ ਨਿੱਜੀ ਨੰਬਰਾਂ ਤੋਂ ਫ਼ੋਨ ਕਰਕੇ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸੋਨੀਆ ਮਾਨ ਨੇ ਦੀਪੂ ਸਿੱਧੂ ਨੂੰ ਲਾਲ ਕਿਲ੍ਹੇ ਦੀ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ।

Deep Sidhu threat to Actress Sonia Mann threat During farmers Protest at Tikri Border ਕਿਸਾਨਾਂ ਦੇ ਹੱਕਾਂ ਲਈ ਧਰਨੇ 'ਤੇ ਡਟੀ ਅਦਾਕਾਰਾ ਸੋਨੀਆ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਦੱਸਣਯੋਗ ਹੈ ਕਿ ਅਦਾਕਾਰਾ ਸੋਨੀਆ ਮਾਨ ਪੰਜਾਬ ਦੇ ਕਿਸਾਨ ਆਗੂ ਸ਼ਹੀਦ ਬਲਦੇਵ ਸਿੰਘ ਮਾਨ ਦੀ ਧੀ ਹੈ ,ਜੋ ਪੰਜਾਬ ਦੀ ਕਿਸਾਨ ਯੂਨੀਅਨ ਦੇ ਆਗੂ ਸਨ ਅਤੇ ਕਿਸਾਨਾਂ ਦੇ ਲਈ ਸੰਘਰਸ਼ ਕਰਦੇ ਸਨ। ਕਿਸਾਨ ਆਗੂ ਬਲਦੇਵ ਸਿੰਘ ਮਾਨ ਦਾ 1990 ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਸੋਨੀਆ ਮਾਨ ਨੂੰ ਵੀ ਗੋਲੀ ਮਾਰਨ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਕਿਹਾ ਗਿਆ ਕਿ ਦੀਪੂ ਸਿੱਧੂ ਖਿਲਾਫ਼ ਕੁਝ ਨਹੀਂ ਬੋਲਣਾ।

Deep Sidhu threat to Actress Sonia Mann threat During farmers Protest at Tikri Border ਕਿਸਾਨਾਂ ਦੇ ਹੱਕਾਂ ਲਈ ਧਰਨੇ 'ਤੇ ਡਟੀ ਅਦਾਕਾਰਾ ਸੋਨੀਆ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੜ੍ਹੋ ਹੋਰ ਖ਼ਬਰਾਂ : ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦ ਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ 'ਚ ਪਹੁੰਚੇ ਕਿਸਾਨ

ਦੱਸ ਦੇਈਏ ਕਿ ਕਿਸਾਨਾਂ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨਾਂ ਨਾਲ ਪੰਜਾਬੀ ਕਲਾਕਾਰ ਵੀ ਧਰਨੇ 'ਤੇ ਬੈਠੇ ਹਨ। ਉਥੇ ਹੀ ਬਾਲੀਵੁੱਡ ਤੇ ਪਾਲੀਵੁੱਡ ਅਦਾਕਾਰਾ ਸੋਨੀਆ ਮਾਨ ਵੀ ਕਿਸਾਨਾਂ ਦੇ ਹੱਕਾਂ ਲਈ ਦਿੱਲੀ ਦੇ ਟਿਕਰੀ ਬਾਰਡਰ 'ਤੇ ਧਰਨੇ 'ਤੇ ਡਟੀ ਹੋਈ ਹੈ। ਸੋਨੀਆ ਮਾਨ ਨੇ ਕਿਹਾ ਕਿ ਉਹ ਕਿਸੇ ਤੋਂ ਨਹੀਂ ਡਰਦੀ ਅਤੇ ਸੁਰੱਖਿਆ ਤੋਂ ਬਗ਼ੈਰ ਉਹ ਕਿਸਾਨਾਂ ਦੇ ਵਿਚਕਾਰ ਰਹੇਗੀ। ਕਿਸਾਨਾਂ ਨੇ ਵੀ ਕਿਹਾ ਕਿ ਅਸੀਂ ਸੋਨੀਆ ਮਾਨ ਦੇ ਨਾਲ ਹਾਂ। ਸੋਨੀਆ ਮਾਨ ਨੇ ਪੁਲਿਸ ਬੈਰੀਕੇਡਸ 'ਤੇ ਚੜ ਕੇ ਤਿਰੰਗੇ ਲਗਾਏ ਹਨ।

-PTCNews

Related Post