ਦੀਪ ਸਿੱਧੂ ਦਾ 7 ਦਿਨਾਂ ਪੁਲਿਸ ਰਿਮਾਂਡ ਅੱਜ ਖ਼ਤਮ , ਕੀ ਅਦਾਲਤ ਸੁਣਾਵੇਗੀ ਕੋਈ ਫ਼ੈਸਲਾ ?

By  Shanker Badra February 23rd 2021 10:25 AM -- Updated: February 23rd 2021 10:27 AM

ਨਵੀਂ ਦਿੱਲੀ : 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ 'ਤੇ ਦਿੱਲੀ ਦੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਨੂੰ ਲੈ ਕੇ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ਦਾ 7 ਦਿਨਾਂ ਪੁਲਿਸ ਰਿਮਾਂਡ ਅੱਜ ਖਤਮ ਹੋਣ ਜਾ ਰਿਹਾ ਹੈ। ਅੱਜ ਦੀਪ ਸਿੱਧੂ ਨੂੰ ਤੀਸ ਹਜਾਰੀ ਕੋਟ 'ਚ ਪੇਸ਼ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਅੱਜ ਪੁਲਿਸ ਵੱਲੋਂ ਫਿਰ ਅਦਾਲਤ ਤੋਂ ਰਿਮਾਂਡ ਦੀ ਮੰਗ ਕੀਤੀ ਜਾਵੇਗੀ।ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੀ ਜਾਂਚ ਅਜੇ ਜਾਰੀ ਹੈ ਤੇ ਮਾਮਲੇ 'ਚ ਕਈ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਵੱਲੋਂ ਅੱਜ ਦੇਸ਼ ਭਰ 'ਚ ਮਨਾਇਆ ਜਾਵੇਗਾ 'ਪੱਗੜੀ ਸੰਭਾਲ ਦਿਵਸ

Deep Sidhu's 7-day police remand end today in Red Fort violence case ਦੀਪ ਸਿੱਧੂ ਦਾ 7 ਦਿਨਾਂ ਪੁਲਿਸ ਰਿਮਾਂਡ ਅੱਜ ਖ਼ਤਮ , ਕੀ ਅਦਾਲਤ ਸੁਣਾਵੇਗੀ ਕੋਈ ਫ਼ੈਸਲਾ ?

ਦੱਸਣਯੋਗ ਹੈ ਕਿ ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਦੀਪ ਸਿੱਧੂ ਨੂੰ ਅਦਾਲਤ ਨੇ 9 ਫਰਵਰੀ ਨੂੰ ਸੱਤ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਸੀ। ਪੁਲਿਸ ਨੇ 10 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ ਕਿ ਅਜਿਹੀਆਂ ਵੀਡਿਓਜ਼ ਹਨ ,ਜਿਨ੍ਹਾਂ ਵਿੱਚ ਸਿੱਧੂ ਨੂੰ ਕਥਿਤ ਤੌਰ 'ਤੇ ਘਟਨਾ ਸਥਾਨ 'ਤੇ ਦੇਖਿਆ ਗਿਆ ਸੀ।

Deep Sidhu's 7-day police remand end today in Red Fort violence case ਦੀਪ ਸਿੱਧੂ ਦਾ 7 ਦਿਨਾਂ ਪੁਲਿਸ ਰਿਮਾਂਡ ਅੱਜ ਖ਼ਤਮ , ਕੀ ਅਦਾਲਤ ਸੁਣਾਵੇਗੀ ਕੋਈ ਫ਼ੈਸਲਾ ?

ਇਸ ਤੋਂ ਇਲਾਵਾ ਦੀਪ ਸਿੱਧੂ ਖਿਲਾਫ਼ ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਗਣਤੰਤਰ ਦਿਵਸ ਵਾਲੇ ਦਿਨ ਰਾਸ਼ਟਰੀ ਰਾਜਧਾਨੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿੱਚ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰ ਲੈ ਕੇ ਲਾਲ ਕਿਲ੍ਹੇ ਪਹੁੰਚੇ ਸਨ ਤੇ ਪੋਲ ਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ।

ਪੜ੍ਹੋ ਹੋਰ ਖ਼ਬਰਾਂ : ਪੁਡੂਚੇਰੀ 'ਚ ਡਿੱਗੀ ਕਾਂਗਰਸ ਦੀ ਸਰਕਾਰ, ਬਹੁਮਤ ਨਹੀਂ ਸਾਬਿਤ ਕਰ ਸਕੇ ਪੁਡੂਚੇਰੀ ਦੇ ਮੁੱਖ ਮੰਤਰੀ

Deep Sidhu's 7-day police remand end today in Red Fort violence case ਦੀਪ ਸਿੱਧੂ ਦਾ 7 ਦਿਨਾਂ ਪੁਲਿਸ ਰਿਮਾਂਡ ਅੱਜ ਖ਼ਤਮ , ਕੀ ਅਦਾਲਤ ਸੁਣਾਵੇਗੀ ਕੋਈ ਫ਼ੈਸਲਾ ?

ਦੱਸ ਦੇਈਏ ਕਿ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ 91 ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ। ਕਿਸਾਨ ਅੱਜ ਦਿੱਲੀ ਦੇ ਸਿੰਘੂ ਅਤੇ ਟਿਕਰੀ ਬਾਰਡਰ, ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ 'ਪੱਗੜੀ ਸੰਭਾਲ ਦਿਵਸ' ਮਨਾ ਰਹੇ ਹਨ। ਇਹ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਅਤੇ ਸਵਾਮੀ ਸਹਿਜਾਨੰਦ ਸਰਸਵਤੀ ਦੀ ਯਾਦ ਵਿਚ ਮਨਾਇਆ ਜਾਵੇਗਾ।

-PTCNews

Related Post