ਸੀਨੀਅਰ ਐਡਵੋਕੇਟ ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ

By  Shanker Badra September 23rd 2021 04:32 PM

ਚੰਡੀਗੜ੍ਹ : ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਕਰੀਬੀਆਂ ਨੂੰ ਵੀ ਅਹੁਦਿਆਂ ਤੋਂ ਹਟਾਇਆ ਜਾ ਰਿਹਾ ਹੈ। ਕੈਪਟਨ ਦੇ ਕਰੀਬੀਆਂ ਨੂੰ ਅਹੁਦਿਆਂ ਤੋਂ ਹਟਾ ਕੇ ਸਿੱਧੂ ਦੇ ਨਜਦੀਕੀਆਂ ਨੂੰ ਵੱਡੇ ਅਹੁਦਿਆਂ 'ਤੇ ਬਿਠਾਇਆ ਜਾ ਰਿਹਾ ਹੈ। [caption id="attachment_536154" align="aligncenter" width="300"] ਸੀਨੀਅਰ ਐਡਵੋਕੇਟ ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ[/caption] ਸੀਨੀਅਰ ਐਡਵੋਕੇਟ ਦੀਪਇੰਦਰ ਸਿੰਘ ਪਟਵਾਲੀਆ ਨੂੰ ਹੁਣ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਦੀਪਇੰਦਰ ਸਿੰਘ ਹੁਣ ਅਤੁਲ ਨੰਦਾ ਦੀ ਥਾਂ ਜ਼ਿੰਮੇਵਾਰੀ ਸੰਭਾਲਣਗੇ , ਜੋ ਪੰਜਾਬ ਦੇ ਸਾਬਕਾ DGP 'ਮੁਹੰਮਦ ਮੁਸਤਫ਼ਾ' ਮਾਮਲੇ 'ਚ ਦਿਨਕਰ ਗੁਪਤਾ ਦੇ ਖਿਲਾਫ਼ ਕੇਸ ਲੜ ਰਹੇ ਹਨ। [caption id="attachment_536153" align="aligncenter" width="300"] ਸੀਨੀਅਰ ਐਡਵੋਕੇਟ ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ[/caption] ਦੱਸਣਯੋਗ ਆਹ ਕਿ ਕੈਪਟਨ ਵਲੋਂ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਤੁਰੰਤ ਬਾਅਦ ਅਤੁਲ ਨੰਦਾ ਵਲੋਂ ਅਸਤੀਫਾ ਦਿੱਤਾ ਗਿਆ ਸੀ। ਇਸ ਦੇ ਚਲਦਿਆਂ ਹੁਣ ਦੀਪਇੰਦਰ ਸਿੰਘ ਪਟਵਾਲੀਆ ਦੀ ਨਿਯੁਕਤੀ ਕੀਤੀ ਗਈ ਹੈ। ਪਟਵਾਲੀਆ ਮੁੱਖ ਤੌਰ 'ਤੇ ਸੰਵਿਧਾਨਕ ਪੱਖ ਤੋਂ ਅਭਿਆਸ ਕਰਦੇ ਰਹੇ ਹਨ ਅਤੇ ਸੇਵਾ ਮਾਮਲਿਆਂ ਨਾਲ ਨਜਿੱਠਣ ਵਿਚ ਉਹਨਾਂ ਦੀ ਮੁਹਾਰਤ ਲਈ ਜਾਣੇ ਜਾਂਦੇ ਹਨ। [caption id="attachment_536155" align="aligncenter" width="300"] ਸੀਨੀਅਰ ਐਡਵੋਕੇਟ ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ[/caption] ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜ਼ਨ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਵਿਨੀ ਮਹਾਜਨ ਦੀ ਥਾਂ ਹੁਣ ਅਨਿਰੁੱਧ ਤਿਵਾੜੀ ਨੂੰ ਮੁੱਖ ਸਕੱਤਰ ਲਗਾਇਆ ਗਿਆ ਹੈ। ਸੂਤਰਾਂ ਅਨੁਸਾਰ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੀ ਬਦਲੇ ਜਾ ਸਕਦੇ ਹਨ ਤੇ ਉਨ੍ਹਾਂ ਦੀ ਥਾਂ ਸਿਧਾਰਥ ਚਟੋਪਾਧਿਆਏ ਨਵੇਂ ਡੀਜੀਪੀ ਬਣਾਏ ਜਾ ਸਕਦੇ ਹਨ। -PTCNews

Related Post