ਭਾਰਤ-ਚੀਨ ਵਿਚਾਲੇ ਹਿੰਸਕ ਝੜਪ : ਰਾਜਨਾਥ ਸਿੰਘ ਨੇ ਜਨਰਲ ਬਿਪਿਨ ਰਾਵਤ ਸਮੇਤ ਫੌਜ ਮੁਖੀਆਂ ਨਾਲ ਕੀਤੀ ਮੀਟਿੰਗ

By  Shanker Badra June 16th 2020 05:24 PM

ਭਾਰਤ-ਚੀਨ ਵਿਚਾਲੇ ਹਿੰਸਕ ਝੜਪ : ਰਾਜਨਾਥ ਸਿੰਘ ਨੇ ਜਨਰਲ ਬਿਪਿਨ ਰਾਵਤ ਸਮੇਤ ਫੌਜ ਮੁਖੀਆਂ ਨਾਲ ਕੀਤੀ ਮੀਟਿੰਗ:ਨਵੀਂ ਦਿੱਲੀ : ਲੱਦਾਖ ਦੀ ਗਿਲਵਾਨ ਘਾਟੀ ਵਿਚ ਬੀਤੀ ਰਾਤ ਭਾਰਤ ਅਤੇ ਚੀਨ ਦੇ ਸੈਨਿਕਾ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਭਾਰਤ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਹਨ ,ਜਿਨ੍ਹਾਂ ਵਿਚ ਇਕ ਕਰਨਲ ਰੈਂਕ ਦਾ ਅਧਿਕਾਰੀ ਵੀ ਸ਼ਾਮਲ ਹੈ। ਉੱਥੇ ਹੀ ਹੁਣ ਭਾਰਤੀ ਸੈਨਾ ਨੇ ਇਹ ਵੀ ਕਿਹਾ ਹੈ ਕਿ ਜਾਨੀ ਨੁਕਸਾਨ ਦੋਵੇਂ ਪਾਸਿਓ ਹੋਇਆ ਹੈ ਪਰ ਚੀਨ ਦੇ ਕਿੰਨੇ ਜਵਾਨ ਮਾਰੇ ਗਏ ਹਨ ,ਉਸ ਦੀ ਅਜੇ ਕੋਈ ਜਾਣਕਾਰੀ ਨਹੀਂ ਮਿਲੀ। ਇਸ ਪੂਰੀ ਘਟਨਾ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਾਈ ਲੈਵਲ ਮੀਟਿੰਗ ਬੁਲਾਈ ਹੈ, ਜਿਸ ਵਿਚ ਚੀਫ ਆਫ ਡਿਫੈਂਸ ਸਟਾਫ ਬਿਪਿਨ ਰਾਵਤ ਸਮੇਤ ਤਿੰਨਾਂ ਸੈਨਾਵਾਂ ਦੇ ਮੁੱਖੀ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਸ਼ਾਮਲ ਹਨ। ਇਸ ਬੈਠਕ 'ਚ ਲਦਾਖ਼ ਦੀ ਗਲਵਾਨ ਘਾਟੀ 'ਚ ਹੋਈ ਹਿੰਸਕ ਝੜਪ ਦੇ ਬਾਰੇ 'ਚ ਚਰਚਾ ਕੀਤੀ ਜਾ ਰਹੀ ਹੈ। [caption id="attachment_412082" align="aligncenter" width="300"]Defence Minister Rajnath Singh reviews Ladakh situation after face-off between India and China ਭਾਰਤ-ਚੀਨ ਵਿਚਾਲੇ ਹਿੰਸਕ ਝੜਪ : ਰਾਜਨਾਥ ਸਿੰਘ ਨੇ ਜਨਰਲ ਬਿਪਿਨ ਰਾਵਤ ਸਮੇਤ ਫੌਜ ਮੁਖੀਆਂ ਨਾਲ ਕੀਤੀ ਮੀਟਿੰਗ[/caption] ਸੂਤਰਾਂ ਅਨੁਸਾਰ ਇਸ ਖੂਨੀ ਝੜਪ ਵਿਚ ਚੀਨੀ ਫੌਜ ਦੇ ਬਹੁਤ ਸਾਰੇ ਸੈਨਿਕ ਅਤੇ ਅਧਿਕਾਰੀ ਵੀ ਮਾਰੇ ਗਏ ਹਨ, ਜਿਨ੍ਹਾਂ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਅਧਿਕਾਰਤ ਤੌਰ 'ਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵਾਂ ਪਾਸਿਆਂ ਤੋਂ ਕੋਈ ਗੋਲੀਬਾਰੀ ਨਹੀਂ ਹੋਈ ਸੀ ਪਰ ਦੋਵਾਂ ਨੇ ਇਕ ਦੂਜੇ 'ਤੇ ਪੱਥਰਾਂ, ਲੋਹੇ ਦੀਆਂ ਰਾਡਾਂ ਅਤੇ ਡਾਂਗਾਂ ਨਾਲ ਹਮਲਾ ਕੀਤਾ, ਜਿਸ ਵਿਚ ਭਾਰਤ ਦੇ ਦੋ ਜਵਾਨ ਅਤੇ ਇਕ ਅਫਸਰ ਸ਼ਹੀਦ ਹੋ ਗਿਆ ਹੈ। ਇਸ ਹਮਲੇ ਵਿਚ ਅੱਧੀ ਦਰਜਨ ਭਾਰਤੀ ਜਵਾਨ ਵੀ ਜ਼ਖ਼ਮੀ ਹੋਏ ਹਨ। ਸੂਤਰਾਂ ਮੁਤਾਬਕ ਭਾਰਤੀ ਜਵਾਨਾਂ ਨੇ ਵੀ ਚੀਨੀਆਂ ਨੂੰ ਪੱਥਰਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਮਾਰਿਆ, ਜਿਸ ਵਿਚ ਤਕਰੀਬਨ ਇਕ ਦਰਜਨ ਚੀਨੀ ਮਾਰੇ ਗਏ ਹਨ ਤੇ ਇੰਨੇ ਹੀ ਜ਼ਖ਼ਮੀ ਹੋਏ ਹਨ। ਹਾਲਾਂਕਿ ਚੀਨੀ ਫੌਜ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ, ਪਰ ਕੁਝ ਖ਼ਬਰ ਏਜੰਸੀਆਂ ਅਨੁਸਾਰ ਚੀਨ ਨੇ 5 ਸੈਨਿਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। [caption id="attachment_412083" align="aligncenter" width="300"]Defence Minister Rajnath Singh reviews Ladakh situation after face-off between India and China ਭਾਰਤ-ਚੀਨ ਵਿਚਾਲੇ ਹਿੰਸਕ ਝੜਪ : ਰਾਜਨਾਥ ਸਿੰਘ ਨੇ ਜਨਰਲ ਬਿਪਿਨ ਰਾਵਤ ਸਮੇਤ ਫੌਜ ਮੁਖੀਆਂ ਨਾਲ ਕੀਤੀ ਮੀਟਿੰਗ[/caption] ਜ਼ਿਕਰਯੋਗ ਹੈ ਕਿ 45 ਸਾਲਾਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਚੀਨ ਦੀ ਸਰਹੱਦ 'ਤੇ ਕੋਈ ਭਾਰਤੀ ਜਵਾਨ ਮਾਰਿਆ ਗਿਆ ਹੈ। ਇਸ ਤੋਂ ਪਹਿਲਾਂ 1975 ਵਿਚ ਅਰੁਣਾਚਲ ਪ੍ਰਦੇਸ਼ ਦੇ ਤੁਲੁੰਗ ਲਾ ਵਿਚ ਚੀਨੀ ਹਮਲੇ ਵਿਚ 4 ਸੈਨਿਕ ਮਾਰੇ ਗਏ ਸਨ। ਦੱਸਿਆ ਜਾਂਦਾ ਹੈ ਕਿ ਹੁਣ ਦੋਵਾਂ ਦੇਸ਼ਾਂ ਦੇ ਸੀਨੀਅਰ ਫੌਜੀ ਅਧਿਕਾਰੀ ਮੌਜੂਦਾ ਤਣਾਅ ਨੂੰ ਘੱਟ ਕਰਨ ਲਈ ਹਾਈ ਲੈਵਲ ਦੀ ਬੈਠਕ ਕਰ ਰਹੇ ਹਨ। -PTCNews

Related Post