1984 ਸਿੱਖ ਕਤਲੇਆਮ ਮਾਮਲਾ : ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

By  Shanker Badra January 2nd 2019 03:06 PM -- Updated: January 2nd 2019 03:16 PM

1984 ਸਿੱਖ ਕਤਲੇਆਮ ਮਾਮਲਾ : ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਅੱਜ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ।ਇਸ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ 1984 ਸਿੱਖ ਕਤਲੇਆਮ ਮਾਮਲੇ ਬਾਰੇ ਚਰਚਾ ਕੀਤੀ ਹੈ।ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਹੈ।

1984 Sikh Genocide Case SAD delegation PM Narendra Modi Meet
1984 ਸਿੱਖ ਕਤਲੇਆਮ ਮਾਮਲਾ : ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਇਸ ਦੌਰਾਨ ਪੀੜ੍ਹਤ ਪਰਿਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਗਾਂਧੀ ਪਰਿਵਾਰ ਦੇ ਨਾਂਅ 'ਤੇ ਜਿੰਨੀਆਂ ਵੀ ਸੰਸਥਾਵਾਂ ਚੱਲ ਰਹੀਆਂ ਹਨ ,ਉਨ੍ਹਾਂ ਤੋਂ ਗਾਂਧੀ ਪਰਿਵਾਰ ਦਾ ਨਾਂਅ ਹਟਾਇਆ ਜਾਵੇਂ।ਇਸ ਦੇ ਨਾਲ ਹੀ ਵਫ਼ਦ ਨੇ 1984 ਦੇ ਪੀੜਤ ਅਤੇ ਗਵਾਹਾਂ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ।

1984-sikh-genocide-case-sad-delegation-pm-narendra-modi-meet
1984 ਸਿੱਖ ਕਤਲੇਆਮ ਮਾਮਲਾ : ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਲਦੀ ਹੀ ਕਾਂਗਰਸ ਦੇ ਵੱਡੇ ਮੱਗਰਮੱਛ ਵੀ ਫੜੇ ਜਾਣਗੇ।ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਹੈ ਕਿ ਜੋ ਵੀ ਦੋਸ਼ੀ ਅਜੇ ਬਾਹਰ ਹਨ ,ਉਨ੍ਹਾਂ 'ਤੇ ਵੀ ਕਾਰਵਾਈ ਕੀਤੀ ਜਾਵੇਂ ਤਾਂ ਜੋ 84 ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।

1984 Sikh Genocide Case SAD delegation PM Narendra Modi Meet
1984 ਸਿੱਖ ਕਤਲੇਆਮ ਮਾਮਲਾ : ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਇਸ ਵਫ਼ਦ ਵਿੱਚ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ,ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਪ੍ਰੇਮ ਸਿੰਘ ਚੰਦੂਮਾਜਰਾ ,ਬਲਵਿੰਦਰ ਸਿੰਘ ਭੂੰਦੜ , ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ,1984 ਦੇ ਪੀੜਤ ਅਤੇ ਗਵਾਹ ਨਿਰਪ੍ਰੀਤ ਕੌਰ ,ਜੰਗਸ਼ੇਰ ਸਿੰਘ ਅਤੇ ਜਗਦੀਸ਼ ਕੌਰ ਵੀ ਸ਼ਾਮਿਲ ਸਨ।

-PTCNews

Related Post