1984 ਸਿੱਖ ਕਤਲੇਆਮ ਮਾਮਲੇ ਵਿੱਚ 34 ਸਾਲ ਬਾਅਦ ਦੋਸ਼ੀਆਂ ਨੂੰ ਅੱਜ ਹੋਵੇਗਾ ਸਜ਼ਾ ਦਾ ਐਲਾਨ

By  Shanker Badra November 20th 2018 12:35 PM -- Updated: November 20th 2018 12:37 PM

1984 ਸਿੱਖ ਕਤਲੇਆਮ ਮਾਮਲੇ ਵਿੱਚ 34 ਸਾਲ ਬਾਅਦ ਦੋਸ਼ੀਆਂ ਨੂੰ ਅੱਜ ਹੋਵੇਗਾ ਸਜ਼ਾ ਦਾ ਐਲਾਨ:ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਰਾਏ ਗਏ 2 ਦੋਸ਼ੀਆਂ ਨੂੰ ਅੱਜ ਸਜ਼ਾ ਸੁਣਾਈ ਜਾਵੇਗੀ।ਇਸ ਦੇ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸਜ਼ਾ ਦੇ ਐਲਾਨ ਲਈ ਦੁਪਹਿਰ ਦੋ ਵਜੇ ਦਾ ਸਮਾਂ ਤੈਅ ਕੀਤਾ ਹੈ।ਪਿਛਲੇ ਦਿਨੀ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 1984 ਵਿੱਚ ਦੋ ਸਿੱਖਾਂ ਨੂੰ ਕਤਲ ਕਰਨ ਦੇ ਮਾਮਲੇ ਦੇ ਦੋਸ਼ੀ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਦੀ ਸਜ਼ਾ 'ਤੇ ਫੈਸਲਾ ਸੁਰੱਖਿਆ ਰੱਖ ਲਿਆ ਹੈ।ਇਸ ਦੌਰਾਨ ਪਿਛਲੀ ਸੁਣਵਾਈ ਤੋਂ ਬਾਅਦ ਕੋਰਟ ਕੰਪਲੈਕਸ ਦੇ ਬਾਹਰ ਦੋਸ਼ੀਆਂ ਨਾਲ ਹੱਥੋਂਪਾਈ ਵੀ ਹੋ ਗਈ ਸੀ।1984 Sikh Genocide Two accused Guilty conviction Today sentence Announcement1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਸੁਰੱਖਿਆ ਵਧਾ ਦਿੱਤੀ ਗਈ ਹੈ।ਜਸਟਿਸ ਅਜੈ ਪਾਂਡੇ ਨੇ ਸੀਮਤ ਲੋਕਾਂ ਦੇ ਅਦਾਲਤ 'ਚ ਦਖ਼ਲ ਹੋਣ ਦੇ ਹੁਕਮ ਦਿੱਤੇ ਹਨ।ਪੀੜ੍ਹਤਾਂ ਨਾਲ ਦੋ ਮੈਂਬਰ ਅਦਾਲਤ 'ਚ ਪ੍ਰਵੇਸ਼ ਕਰ ਸਕਦੇ ਹਨ ਜਦਕਿ ਦੋਸ਼ੀਆਂ ਨਾਲ ਪਰਿਵਾਰ ਦਾ ਇੱਕ ਮੈਂਬਰ ਹੀ ਅਦਾਲਤ ਅੰਦਰ ਜਾ ਸਕਦਾ ਹੈ।1984 Sikh Genocide Two accused Guilty conviction Today sentence Announcementਜ਼ਿਕਰਯੋਗ ਹੈ ਕਿ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਿੱਖਾਂ ਵਿਰੁੱਧ ਵੱਡੇ ਪੱਧਰ 'ਤੇ ਹਿੰਸਾ ਭੜਕ ਗਈ ਸੀ।ਪਹਿਲੀ ਨਵੰਬਰ 1984 ਨੂੰ ਦਿੱਲੀ ਸਮੇਤ ਦੇਸ਼ ਦੇ ਕਈ ਇਲਾਕਿਆਂ ਵਿੱਚ ਸਿੱਖਾਂ ਨੂੰ ਯੋਜਨਾਬੱਧ ਤਰੀਕੇ ਨਾਲ ਮਾਰਿਆ ਜਾਣ ਲੱਗਾ।ਇਸ ਕਤਲੇਆਮ ਵਿੱਚ ਹਜ਼ਾਰਾਂ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ।ਇਸ ਦੌਰਾਨ ਦੱਖਣੀ ਦਿੱਲੀ ਦੇ ਮਹਿਪਾਲਪੁਰ ਪਿੰਡ 'ਚ 1 ਨਵੰਬਰ 1984 ਨੂੰ ਇੱਥੋਂ ਦੇ ਰਹਿਣ ਵਾਲੇ ਸਿੱਖ ਹਰਦੇਵ ਸਿੰਘ ਅਤੇ ਅਵਤਾਰ ਸਿੰਘ ਦੀ ਹੱਤਿਆ ਮਾਮਲੇ ਵਿਚ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ।1984 Sikh Genocide Two accused Guilty conviction Today sentence Announcementਦੱਸ ਦੇਈਏ ਕਿ ਮ੍ਰਿਤਕ ਹਰਦੇਵ ਸਿੰਘ ਦੇ ਭਰਾ ਸੰਤੋਸ਼ ਸਿੰਘ ਦੀ ਸ਼ਿਕਾਇਤ 'ਤੇ ਇਹ ਮਾਮਲਾ ਦਰਜ ਕੀਤਾ ਗਿਆ ਸੀ।ਲੱਗਭਗ 34 ਸਾਲ ਮਗਰੋਂ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਦੋਹਾਂ ਦੋਸ਼ੀਆਂ ਨੂੰ ਦੋਸ਼ੀ ਮੰਨਿਆ ਗਿਆ।ਦਿੱਲੀ ਪੁਲਿਸ ਨੇ ਸਬੂਤਾਂ ਦੀ ਘਾਟ ਕਾਰਨ ਇਸ ਮਾਮਲੇ ਨੂੰ 1994 'ਚ ਬੰਦ ਕਰ ਦਿੱਤਾ ਸੀ, ਜਿਸ ਮਗਰੋਂ ਵਿਸ਼ੇਸ਼ ਜਾਂਚ ਦਲ ਨੇ ਮੁੜ ਤੋਂ ਜਾਂਚ ਕੀਤੀ ਅਤੇ ਇਸ ਨੂੰ ਅੰਜਾਮ ਤਕ ਪਹੁੰਚਾਇਆ ਹੈ।ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੋਹਾਂ ਦੋਸ਼ੀਆਂ ਦੀ ਸਜ਼ਾ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

-PTCNews

Related Post