ਦਿੱਲੀ ਦੇ ਮੁੰਡਕਾ ਇਲਾਕੇ ਵਿਚ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ

By  Shanker Badra February 13th 2020 05:48 PM

ਦਿੱਲੀ ਦੇ ਮੁੰਡਕਾ ਇਲਾਕੇ ਵਿਚ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ:ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੁੰਡਕਾ ਇਲਾਕੇ ਵਿਚ ਸਵਰਨਾ ਪਾਰਕ ਨੇੜੇ ਜਵਾਲਾਪੁਰੀ ਵਿੱਚ ਇਕ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਦੌਰਾਨ ਅਚਾਨਕ ਲੱਗੀ ਅੱਗ ਨੇ ਆਸ -ਪਾਸ ਦੇ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। [caption id="attachment_388895" align="aligncenter" width="300"]Delhi: A fire has broken out at a spare parts factory in Mundka. 17 fire tenders are present at the spot ਦਿੱਲੀ ਦੇ ਮੁੰਡਕਾ ਇਲਾਕੇ ਵਿਚ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ[/caption] ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 26 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਅੱਗ ਕਿਸ ਕਾਰਨ ਲੱਗੀ ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੱਸਿਆ ਜਾਂਦਾ ਹੈ ਕਿ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ ਦੇ ਨਾਲ ਮੰਜ਼ਿਲਾ ਵੀ ਹਨ। [caption id="attachment_388893" align="aligncenter" width="300"]Delhi: A fire has broken out at a spare parts factory in Mundka. 17 fire tenders are present at the spot ਦਿੱਲੀ ਦੇ ਮੁੰਡਕਾ ਇਲਾਕੇ ਵਿਚ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ[/caption] ਦਿੱਲੀ ਦੇ ਮੁੱਖ ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਸਪੇਅਰ ਪਾਰਟਸ ਬਣਾਉਣ ਵਾਲੀ ਇਸ ਫੈਕਟਰੀ ਵਿਚ ਅੱਗ ਸਵੇਰੇ 10.37 ਵਜੇ ਸ਼ੁਰੂ ਹੋਈ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 26 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਇਹ ਕੰਮ ਅਜੇ ਵੀ ਜਾਰੀ ਹੈ। -PTCNews

Related Post