ਦਿੱਲੀ ਅੰਦੋਲਨ ਤੋਂ ਆਈ ਮੰਦਭਾਗੀ ਖ਼ਬਰ, ਮਾਪਿਆਂ ਦੇ ਇੱਕਲੋਤੇ ਪੁੱਤਰ ਦੀ ਹੋਈ ਮੌਤ

By  Jagroop Kaur February 26th 2021 03:39 PM

ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਵਿਖੇ ਧਰਨੇ ਵਿਚ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਖੇੜੀ ਜੱਟਾਂ ਦੇ ਇੱਕ 18 ਸਾਲਾਂ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਖੇੜੀ ਜੱਟਾਂ ਦਾ 18 ਸਾਲਾਂ ਦਾ ਨੌਜਵਾਨ ਨਵਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਦਿੱਲੀ ਵਿਖੇ ਧਰਨੇ ਚ ਸ਼ਮੂਲੀਅਤ ਕਰ ਰਿਹਾ ਸੀ ਬੀਤੀ ਰਾਤ ਉਸਦੀ ਅਚਾਨਕ ਤਬੀਅਤ ਬਿਗੜਨ ਕਾਰਨ ਮੌਤ ਹੋ ਗਈ ਹੈ । ਖਬਰ ਦਾ ਪਤਾ ਲਗਦੇ ਹੀ ਪਿੰਡ ਖੇੜੀ ਸਮੇਤ ਸੁਮੱਚੇ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈFarmer Suicide in village Jaimal Singh Wala returned from the Delhi Kisan Sangharsh

ਪੜ੍ਹੋ ਹੋਰ ਖ਼ਬਰਾਂ : ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਹਾਈਕੋਰਟ ਨੇ ਦਿੱਤੀ ਜ਼ਮਾਨਤ

ਦੱਸਣਯੋਗ ਹੈ ਕਿ ਮ੍ਰਿਤਕ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਨਵਜੋਤ ਸਿੰਘ ਆਪਣੇ ਪਿੰਡ ਦੇ ਕਿਸਾਨਾਂ ਨਾਲ ਸਿੰਘੂ ਬਾਰਡਰ 'ਤੇ ਚੱਲ ਰਹੇ ਅੰਦੋਲਨ 'ਚ ਸ਼ਾਮਲ ਹੋਣ ਲਈ ਗਿਆ ਸੀ। ਪੁੱਤ ਦੀ ਮੌਤ ਦੀ ਖ਼ਬਰ ਨੇ ਮਾਪਿਆਂ ਦਾ ਲੱਕ ਤੋੜ ਦਿੱਤਾ ਹੈ ਅਤੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।Farmers to celebrate 'Youth Farmers Day' today after three months of Delhi Morcha

ਪੜ੍ਹੋ ਹੋਰ ਖ਼ਬਰਾਂ : ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਉਡਾਉਣ ਦੀ ਸੀ ਸਾਜ਼ਿਸ਼, ਬਰੂਦ ਨਾਲ ਭਰੀ ਗੱਡੀ ‘ਚੋਂ ਮਿਲੀ ਚਿੱਠੀ ‘ਚ ਹੋਇਆ ਖੁਲਾਸਾ

ਮ੍ਰਿਤਕ ਨੌਜਵਾਨ ਦੇ ਪਿੰਡ 'ਚ ਮਾਤਮ ਵਾਲਾ ਮਾਹੌਲ ਛਾਇਆ ਹੋਇਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਬਾਰਡਰਾਂ 'ਤੇ ਅੰਦੋਲਨ ਦੌਰਾਨ ਕਈ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਪਰ ਮੋਦੀ ਸਰਕਾਰ ਖੇਤੀ ਬਿੱਲ ਰੱਦ ਨਾ ਕਰਨ ਦੀ ਜ਼ਿੱਦ 'ਤੇ ਅੜੀ ਹੋਈ ਹੈ।

Related Post