ਦਿੱਲੀ ਮੰਦਰ 'ਚ ਭੰਨ ਤੋੜ ਮਾਮਲਾ: ਕੇਂਦਰੀ ਗ੍ਰਹਿ ਮੰਤਰੀ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਕੀਤਾ ਤਲਬ

By  Jashan A July 3rd 2019 01:16 PM

ਦਿੱਲੀ ਮੰਦਰ 'ਚ ਭੰਨ ਤੋੜ ਮਾਮਲਾ: ਕੇਂਦਰੀ ਗ੍ਰਹਿ ਮੰਤਰੀ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਕੀਤਾ ਤਲਬ,ਨਵੀਂ ਦਿੱਲੀ: ਪਿਛਲੇ ਦਿਨੀਂ ਪੁਰਾਣੀ ਦਿੱਲੀ ਦੇ ਚਾਂਦਨੀ ਚੌਕ ਇਲਾਕੇ 'ਚ ਹੋਈ ਭੰਨ-ਤੋੜ ਦੇ ਮਾਮਲੇ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਤਲਬ ਕੀਤਾ ਹੈ।

ਉਨ੍ਹਾਂ ਨੇ ਦਿੱਲੀ ਪੁਲਸ ਕਮਿਸ਼ਨਰ ਅਮੁਲ ਪਟਨਾਇਕ ਨੂੰ ਤਲਬ ਕੀਤਾ ਹੈ।ਮਾਮਲਾ ਇਹ ਹੈ ਕਿ ਦਿੱਲੀ ਦੇ ਹੌਜ ਕਾਜੀ ਇਲਾਕੇ 'ਚ ਐਤਵਾਰ ਨੂੰ ਪਾਰਕਿੰਗ ਨੂੰ ਲੈ ਕੇ ਵਿਵਾਦ ਹੋ ਗਿਆ ਅਤੇ ਦੋ ਗੁੱਟਾ 'ਚ ਝੜਪਾ ਵੀ ਹੋਈਆਂ।

ਹੋਰ ਪੜ੍ਹੋ:ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਬਰੀ 

ਜਿਸ ਕਾਰਨ ਇੱਕ ਗੁੱਟ ਦੇ ਖਾਸ ਭਾਈਚਾਰੇ ਦੇ ਲੋਕਾਂ ਨੇ 100 ਸਾਲਾਂ ਪੁਰਾਣੇ ਮੰਦਰ 'ਚ ਭੰਨ-ਤੋੜ ਕੀਤੀ ਸੀ। ਪੁਲਿਸ ਨੇ ਇਸ ਮਾਮਲੇ 'ਚ ਹੁਣ ਤੱਕ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਮੁਤਾਬਕ ਅਮਿਤ ਸ਼ਾਹ ਇਸ ਮਾਮਲੇ 'ਚ ਦਿੱਲੀ ਪੁਲਸ ਦੀ ਹੁਣ ਤੱਕ ਦੀ ਕਾਰਵਾਈ ਤੋਂ ਅਸੰਤੁਸ਼ਟ ਹਨ।

-PTC News

Related Post