ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ , ਕੈਪਟਨ ਤੇ ਸਿੱਧੂ ਵੀ ਕਰਨਗੇ ਪ੍ਰਚਾਰ

By  Shanker Badra January 22nd 2020 01:33 PM

ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ , ਕੈਪਟਨ ਤੇ ਸਿੱਧੂ ਵੀ ਕਰਨਗੇ ਪ੍ਰਚਾਰ:ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਪਿਛਲੇ ਕਾਫ਼ੀ ਸਮੇਂ ਤੋਂ ਮੀਡੀਆ ਤੋਂ ਦੂਰੀ ਬਣਾ ਕੇ ਰੱਖਣ ਵਾਲੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸ਼ਾਮਲ ਹੈ।

Delhi Assembly Election 2020: Navjot Singh Sidhu, Shatrughan Sinha among Congress star campaigners list ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ , ਕੈਪਟਨ ਤੇ ਸਿੱਧੂ ਵੀ ਕਰਨਗੇ ਪ੍ਰਚਾਰ

ਇਸ ਸੂਚੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼ਸ਼ੀ ਥਰੂਰ, ਨਵਜੋਤ ਸਿੰਘ ਸਿੱਧੂ, ਸ਼ਤਰੂਘਨ ਸਿਨਹਾ ਆਦਿ ਨੂੰ ਇਸ ਸੂਚੀ 'ਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਸਮੇਤ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸ਼ਾਮਲ ਕੀਤਾ ਗਿਆ ਹੈ।

Delhi Assembly Election 2020: Navjot Singh Sidhu, Shatrughan Sinha among Congress star campaigners list ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ , ਕੈਪਟਨ ਤੇ ਸਿੱਧੂ ਵੀ ਕਰਨਗੇ ਪ੍ਰਚਾਰ

ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੀ ਅਗਵਾਈ ਹੇਠ ਇਨ੍ਹਾਂ ਚੋਣ ਮੁਹਿੰਮਾਂ ’ਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਪ੍ਰਚਾਰ ਕਰਨਗੇ। ਅੱਜ ਜਾਰੀ ਕੀਤੀ ਗਈ ਸੂਚੀ ਵਿੱਚ ਸੁਭਾਸ਼ ਚੋਪੜਾ, ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ, ਭੂਪੇਸ਼ ਬਘੇਲ, ਵੀ. ਨਾਰਾਇਣਸਾਮੀ, ਅਜੇ ਮਾਕਨ, ਜੇ. ਅਗਰਵਾਲ ਜਿਹੇ ਕਾਂਗਰਸੀ ਆਗੂਆਂ ਦੇ ਨਾਂਅ ਵੀ ਸ਼ਾਮਲ ਹਨ।

-PTCNews

Related Post