ਦਿੱਲੀ ਵਿਧਾਨ ਸਭਾ ਚੋਣਾਂ ਭਲਕੇ, ਚੋਣ ਕਮਿਸ਼ਨ ਨੇ ਕੀਤੇ ਪੁਖਤਾ ਪ੍ਰਬੰਧ

By  Jashan A February 7th 2020 08:37 PM -- Updated: February 7th 2020 08:40 PM

ਨਵੀਂ ਦਿੱਲੀ: 7 ਫਰਵਰੀ ਨੂੰ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਲਈ ਵੋਟਾਂ ਪਾਈਆਂ ਜਾਣਗੀਆਂ, ਵੋਟਿੰਗ ਨੂੰ ਸ਼ਾਂਤੀਪੂਰਣ ਅਤੇ ਨਿਰਪੱਖ ਢੰਗ ਨਾਲ ਸੰਪਨ ਕਰਵਾਉਣ ਲਈ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਕੱਲ ਸਵੇਰੇ 8 ਵਜੇ ਵੋਟਿੰਗ ਪ੍ਰੀਕਿਰਿਆ ਸ਼ੁਰੂ ਹੋ ਜਾਵੇਗੀ।

ਜਿਸ ਦੌਰਾਨ ਦਿੱਲੀ ਦੇ ਲੋਕ ਆਪਣੇ ਵੋਟ ਹੱਕ ਦਾ ਇਤਸੇਮਲ ਕਰ ਆਪਣੇ ਪਸੰਦੀਦੇ ਉਮੀਦਵਾਰ ਨੂੰ ਜਿਤਾਉਣ ਦੀ ਕੋਸ਼ਿਸ਼ ਕਰਨਗੇ। 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਪ੍ਰੀਕਿਰਿਆ ਤੇ ਸ਼ਾਮ 6 ਵਜੇ ਤਕ ਚੱਲੇਗੀ ਤੇ ਵੋਟਾਂ ਦੀ ਗਿਣਤੀ 11 ਫਰਵਰੀ ਨੂੰ ਹੋਵੇਗੀ ਤੇ ਇਹ ਪਤਾ ਚੱਲ ਜਾਵੇਗਾ ਕਿ ਇਸ ਵਾਰ ਦਿੱਲੀ ਦਾ ਰਾਜਾ ਕੌਣ ਹੋਵੇਗਾ।

ਹੋਰ ਪੜ੍ਹੋ: ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਤੇ ਵਿਕਾਸ ਪ੍ਰਾਜੈਕਟਾਂ ਦੇ ਬਕਾਏ ਦੀ ਅਦਾਇਗੀ ਲਈ 562 ਕਰੋੜ ਰੁਪਏ ਜਾਰੀ

ਦਿੱਲੀ ਦੇ ਮੁੱਖ ਚੋਣ ਅਧਿਕਾਰੀ ਮੁਤਾਬਕ ਵੋਟਿੰਗ ਨਿਰਪੱਖ ਅਤੇ ਸ਼ਾਂਤੀਪੂਰਣ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਨਾਲ ਮੌਜੂਦਾ ਗਿਣਤੀ 'ਚ ਕਰਮਚਾਰੀਆਂ ਨੂੰ ਤਾਇਨਾਤ ਕੀਤੇ ਜਾਣ ਦੇ ਪ੍ਰਬੰਧ ਕੀਤੇ ਗਏ ਹਨ।

-PTC News

Related Post