ਦਿੱਲੀ ਦੇ ਬਾਰਾਪੁਲਾ ਫਲਾਈਓਵਰ 'ਤੇ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

By  Jashan A June 19th 2019 02:37 PM

ਦਿੱਲੀ ਦੇ ਬਾਰਾਪੁਲਾ ਫਲਾਈਓਵਰ 'ਤੇ ਲੱਗੀ ਭਿਆਨਕ ਅੱਗ, ਮਚਿਆ ਹੜਕੰਪ,ਨਵੀਂ ਦਿੱਲੀ: ਅੱਜ ਦਿੱਲੀ ਦੇ ਬਾਰਾਪੁਲਾ ਫਲਾਈਓਵਰ ਦੇ ਹੇਠਾਂ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਭਿਆਨਕ ਅੱਗ ਲੱਗ ਗਈ।ਇਸ ਹਾਦਸੇ 'ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ਵਾਲੇ ਸਥਾਨ 'ਤੇ ਅੱਗ ਬੁਝਾਉਣ ਵਾਲੀਆਂ 3 ਗੱਡੀਆਂ ਪਹੁੰਚੀਆਂ, ਜਿੰਨ੍ਹਾਂ ਵੱਲੋਂ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਵਾਪਰਨ ਤੋਂ ਬਾਅਦ ਆਵਾਜਾਈ ਕਾਫੀ ਪ੍ਰਭਾਵਿਤ ਹੋਈ। ਹੋਰ ਪੜ੍ਹੋ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਕ੍ਰਿਕਟ ਮੈਚ ਮੀਂਹ ਕਾਰਨ ਨਹੀਂ ਹੋ ਸਕਿਆ ਸ਼ੁਰੂ ਦੋਵਾਂ ਪਾਸਿਓ ਆਵਾਜਾਈ ਬੰਦ ਹੋ ਜਾਣ ਕਾਰਨ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News

Related Post