ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰੱਖੜੀ ਦੇ ਤਿਉਹਾਰ 'ਤੇ ਮਹਿਲਾਵਾਂ ਨੂੰ ਦਿੱਤਾ ਖ਼ਾਸ ਤੋਹਫ਼ਾ

By  Shanker Badra August 15th 2019 06:49 PM

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰੱਖੜੀ ਦੇ ਤਿਉਹਾਰ 'ਤੇ ਮਹਿਲਾਵਾਂ ਨੂੰ ਦਿੱਤਾ ਖ਼ਾਸ ਤੋਹਫ਼ਾ:ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਜ਼ਾਦੀ ਦਿਵਸ ਤੇ ਰੱਖੜੀ ਮੌਕੇ ਦਿੱਲੀ ਦੀਆਂ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਜਰੀਵਾਲ ਦੇ ਇਸ ਐਲਾਨ ਨਾਲ ਦਿੱਲੀ ਦੀਆਂ ਔਰਤਾਂ ਨੂੰ ਬਹੁਤ ਫ਼ਾਇਦਾ ਮਿਲੇਗਾ।

Delhi CM Arvind Kejriwal Free rides for women in DTC, cluster buses from October 29 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰੱਖੜੀ ਦੇ ਤਿਉਹਾਰ 'ਤੇ ਮਹਿਲਾਵਾਂ ਨੂੰ ਦਿੱਤਾ ਖ਼ਾਸ ਤੋਹਫ਼ਾ

ਦਰਅਸਲ 'ਚ ਕੇਜਰੀਵਾਲ ਨੇ 29 ਅਕਤੂਬਰ ਦੇ ਦਿਨ ਤੋਂ ਦਿੱਲੀ ਦੀਆਂ ਮਹਿਲਾਵਾਂ ਲਈ ਡੀ.ਟੀ.ਸੀ. ਬੱਸਾਂ ਵਿਚ ਸਫਰ ਮੁਫਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਟਰੋ ਵਿਚ ਵੀ ਮਹਿਲਾਵਾਂ ਲਈ ਜਲਦ ਮੁਫਤ ਸਫਰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਆਪਣੀਆਂ ਮਾਵਾਂ ਅਤੇ ਭੈਣਾਂ ਪ੍ਰਤੀ ਆਪਣਾ ਫਰਜ਼ ਅਦਾ ਕਰ ਰਹੇ ਹਨ।

Delhi CM Arvind Kejriwal Free rides for women in DTC, cluster buses from October 29 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰੱਖੜੀ ਦੇ ਤਿਉਹਾਰ 'ਤੇ ਮਹਿਲਾਵਾਂ ਨੂੰ ਦਿੱਤਾ ਖ਼ਾਸ ਤੋਹਫ਼ਾ

ਓਧਰ ਅਰਵਿੰਦ ਕੇਜਰੀਵਾਲ ਦੇ ਇਸ ਕਦਮ ਨੂੰ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਦਿੱਲੀ 'ਚ 2020 ਦੀ ਸ਼ੁਰੂਆਤ 'ਚ ਵਿਧਾਨ ਸਭਾ ਚੋਣਾਂ ਹਨ ਅਤੇ ਕੁੱਝ ਦਿਨ ਪਹਿਲਾਂ ਕੇਜਰੀਵਾਲ ਸਰਕਾਰ 200 ਯੂਨਿਟ ਬਿਜਲੀ ਬਿਲ ਮਾਫ਼ ਕਰ ਚੁੱਕੀ ਹੈ।

-PTCNews

Related Post