ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਰੋਨਾ ਰਿਪੋਰਟ ਨੂੰ ਲੈ ਕੇ ਆਈ ਵੱਡੀ ਖ਼ਬਰ ,ਪੜ੍ਹੋ ਪੂਰੀ ਜਾਣਕਾਰੀ

By  Shanker Badra June 9th 2020 06:46 PM

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਰੋਨਾ ਰਿਪੋਰਟ ਨੂੰ ਲੈ ਕੇ ਆਈ ਵੱਡੀ ਖ਼ਬਰ ,ਪੜ੍ਹੋ ਪੂਰੀ ਜਾਣਕਾਰੀ:ਨਵੀਂ ਦਿੱਲੀ : ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਵਾਇਰਸ ਲਗਾਤਾਰ ਖਤਰਨਾਕ ਹੁੰਦਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅੱਜ ਸਵੇਰੇ ਕੋਰੋਨਾ ਵਾਇਰਸ ਦੇ ਟੈਸਟ ਲਈ ਨਮੂਨਾ ਲਿਆ ਗਿਆ ਸੀ ,ਜਿਸ ਦੀ ਹੁਣ ਰਿਪੋਰਟ ਨੈਗਟਿਵ ਆਈ ਹੈ। ਜਿਸ ਤੋਂ ਬਾਅਦ ਦਿੱਲੀ ਵਾਸੀਆਂ ਤੇ ਆਪ ਆਗੂਆਂ ਨੇ ਸੁੱਖ ਦਾ ਸਾਹ ਲਿਆ ਹੈ।

ਦੱਸਣਯੋਗ ਹੈ ਕਿ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਚਾਨਕ ਤਬੀਅਤ ਵਿਗੜ ਗਈ ਸੀ। ਉਨ੍ਹਾਂ ਨੂੰ ਬੁਖ਼ਾਰ ਅਤੇ ਗਲੇ 'ਚ ਖ਼ਰਾਸ਼ ਦੀ ਸ਼ਿਕਾਇਤ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਨੂੰ ਘਰ 'ਚ ਇਕਾਂਤਵਾਸ ਕਰ ਲਿਆ ਸੀ। ਇਸੇ ਦੇ ਨਾਲ ਉਨ੍ਹਾਂ ਸੋਮਵਾਰ ਨੂੰ ਹੋਣ ਵਾਲੀਆਂ ਸਾਰੀਆਂ ਮੀਟਿੰਗਾਂ ਰੱਦ ਕਰ ਦਿੱਤੀਆਂ ਗਈਆਂ ਸਨ।

ਦੱਸ ਦੇਈਏ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਕੁੱਲ ਮਾਮਲਿਆਂ ਦੀ ਗਿਣਤੀ 266598 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 7466 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 129,215 ਮਰੀਜ਼ ਇਲਾਜ ਤੋਂ ਬਾਅਦ ਠੀਕ ਵੀ ਹੋ ਚੁੱਕੇ ਹਨ ਅਤੇ ਐਕਟਿਵ ਮਾਮਲਿਆਂ ਦੀ ਗਿਣਤੀ 129,917 ਹੋ ਗਈ ਹੈ।

-PTCNews

Related Post