ਰਾਹੁਲ ਗਾਂਧੀ ਤੋਂ ਅਸਤੀਫ਼ਾ ਵਾਪਸ ਲੈਣ ਦੀ ਮੰਗ 'ਤੇ ਅੜੇ ਵਰਕਰ , ਪਾਰਟੀ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਸ਼ੁਰੂ

By  Shanker Badra July 1st 2019 04:11 PM

ਰਾਹੁਲ ਗਾਂਧੀ ਤੋਂ ਅਸਤੀਫ਼ਾ ਵਾਪਸ ਲੈਣ ਦੀ ਮੰਗ 'ਤੇ ਅੜੇ ਵਰਕਰ , ਪਾਰਟੀ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਸ਼ੁਰੂ:ਨਵੀਂ ਦਿੱਲੀ : ਲੋਕ ਸਭਾ ਚੋਣਾਂ 2019 ਦੇ ਨਤੀਜੇ ਕਾਂਗਰਸ ਲਈ ਬੇਹੱਦ ਨਿਰਾਸ਼ਾਜਨਕ ਰਹੇ ਹਨ। ਜਿਸ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਸਤੀਫਾ ਦੇਣ ਦੀ ਜਿੱਦ 'ਤੇ ਅੜੇ ਹੋਏ ਹਨ। ਜਿਸ ਨੂੰ ਮਨਾਉਣ ਲਈ ਜਿਥੇ ਪਾਰਟੀ ਦੇ ਸੀਨੀਅਰ ਆਗੂ ਅੱਡੀ -ਚੋਟੀ ਦਾ ਜ਼ੋਰ ਲਗਾ ਰਹੇ ਹਨ ,ਓਥੇ ਹੀ ਹੇਠਲੇ ਵਰਕਰਾਂ ਵੱਲੋਂ ਵੀ ਰਾਹੁਲ ਨੂੰ ਮਨਾਉਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਕਈ ਸੂਬਿਆਂ ਦੇ ਅਹੁਦੇਦਾਰਾਂ ਨੇ ਵੀ ਅਸਤੀਫਾ ਦੇ ਦਿੱਤਾ ਹੈ ਅਤੇ ਹੁਣ ਵਰਕਰ ਰਾਹੁਲ ਗਾਂਧੀ ਤੋਂ ਅਸਤੀਫਾ ਵਾਪਸ ਲੈਣ ਦੀ ਮੰਗ 'ਤੇ ਅੜ ਗਏ ਹਨ।

Delhi: Congress workers hunger strike , Rahul Gandhi take back resignation party President ਰਾਹੁਲ ਗਾਂਧੀ ਤੋਂ ਅਸਤੀਫ਼ਾ ਵਾਪਸ ਲੈਣ ਦੀ ਮੰਗ 'ਤੇ ਅੜੇ ਵਰਕਰ , ਪਾਰਟੀ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਸ਼ੁਰੂ

ਇਸੇ ਤਹਿਤ ਅੱਜ ਦਿੱਲੀ 'ਚ ਪਾਰਟੀ ਦਫ਼ਤਰ ਦੇ ਬਾਹਰ ਕਾਂਗਰਸ ਦੇ ਵਰਕਰ ਭੁੱਖ ਹੜਤਾਲ 'ਤੇ ਬੈਠੇ ਹੋਏ ਹਨ। ਇਸ ਦੌਰਾਨ ਵਰਕਰ ਹੱਥਾਂ 'ਚ ਤਖ਼ਤੀਆਂ ਲੈ ਕੇ ਰਾਹੁਲ ਗਾਂਧੀ ਤੋਂ ਅਸਤੀਫਾ ਵਾਪਸ ਲੈਣ ਦੀ ਮੰਗ 'ਤੇ ਅੜੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਰਾਹੁਲ ਗਾਂਧੀ ਅਸਤੀਫਾ ਵਾਪਸ ਨਹੀਂ ਲੈਂਦੇ ਹਨ ,ਉਦੋਂ ਤੱਕ ਵਰਕਰਾਂ ਦੀ ਹੜਤਾਲ ਜਾਰੀ ਰਹੇਗੀ।

Delhi: Congress workers hunger strike , Rahul Gandhi take back resignation party President ਰਾਹੁਲ ਗਾਂਧੀ ਤੋਂ ਅਸਤੀਫ਼ਾ ਵਾਪਸ ਲੈਣ ਦੀ ਮੰਗ 'ਤੇ ਅੜੇ ਵਰਕਰ , ਪਾਰਟੀ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਸ਼ੁਰੂ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਰੋਪੜ ਪੁਲਿਸ ਨੇ ਗੈਂਗਸਟਰ ਰਿੰਦਾ ਗਿਰੋਹ ਦੇ ਸਾਥੀ ਯਾਦਵਿੰਦਰ ਉਰਫ਼ ਯਾਦੀ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਦੱਸ ਦੇਈਏ ਕਿ ਲੋਕ ਸਭਾ ਚੋਣਾਂ 2019 'ਚ ਮਿਲੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਕਾਰਜ ਸਮਿਤੀ ਦੀ ਮੀਟਿੰਗ 'ਚ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਗੱਲ ਕੀਤੀ ਸੀ, ਪਰ ਉਨ੍ਹਾਂ ਦਾ ਅਸਤੀਫਾ ਨਾਮਨਜ਼ੂਰ ਕੀਤਾ ਗਿਆ ਸੀ ਪਰ ਰਾਹੁਲ ਗਾਂਧੀ ਹੁਣ ਤੱਕ ਆਪਣੇ ਅਸਤੀਫੇ 'ਤੇ ਅੜੇ ਹੋਏ ਹਨ। ਦੂਜੇ ਪਾਸੇ ਹੁਣ ਤੱਕ ਕਾਂਗਰਸ ਦੇ ਉਮੀਦਵਾਰਾਂ ਵੱਲੋਂ ਅਸਤੀਫਾ ਦੇਣ ਦਾ ਦੌਰ ਜਾਰੀ ਹੈ ਅਤੇ ਹੁਣ ਤੱਕ 150 ਤੋਂ ਵੱਧ ਉਮੀਦਵਾਰਾਂ ਨੇ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਸੌਂਪ ਦਿੱਤਾ ਹੈ।

-PTCNews

Related Post