ਵੱਡੀ ਖ਼ਬਰ: ਦਿੱਲੀ ਚ ਇੱਕ ਹੋਰ ਹਫ਼ਤੇ ਲਈ ਵਧਾਇਆ ਗਿਆ ਲੌਕਡਾਊਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਸੰਕਟ ਨੂੰ ਦੇਖਦਿਆਂ ਦਿੱਲੀ ਵਿਚ ਅਗਲੇ ਸੋਮਵਾਰ ਤੱਕ ਲਾਕਡਾਊਨ 'ਚ ਵਾਧਾ ਕੀਤਾ ਗਿਆ ਹੈ। ਇਹ ਲਾਕਡਾਊਨ ਸੋਮਵਾਰ ਸਵੇਰ 5 ਵਜੇ ਤੱਕ ਜਾਰੀ ਰਹੇਗਾ। ਦਿੱਲੀ ਸਰਕਾਰ ਇਸ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਪਿਛਲੇ ਦਿਨੀਂ ਦਿੱਲੀ ਵਿਚ ਕੋਰੋਨਾ ਕਾਰਨ ਹੋਈਆਂ ਮੌਤਾਂ ਵਿਚ ਕਾਫ਼ੀ ਤੇਜ਼ੀ ਆਈ ਹੈ, ਜਦੋਂ ਕਿ ਸੰਕਰਮਣ ਦੀ ਦਰ ਵੀ 36 ਫ਼ੀਸਦੀ ਤੱਕ ਪਹੁੰਚ ਗਈ ਹੈ।
ਤਾਲਾਬੰਦੀ ਲਾਗੂ ਕਰਨ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਿਚ ਕੋਈ ਖ਼ਾਸ ਗਿਰਾਵਟ ਨਹੀਂ ਹੈ ਪਰ ਦੋ ਦਿਨ ਤੋਂ ਸੰਕਰਮਣ ਦੀ ਦਰ ਵਿਚ ਹਲਕੀ ਗਿਰਾਵਟ ਆਈ ਹੈ, ਅਜਿਹੀ ਸਥਿਤੀ ਵਿਚ ਸੰਭਾਵਨਾ ਹੈ ਕਿ ਤਾਲਾਬੰਦੀ 30 ਅਪ੍ਰੈਲ ਤੱਕ ਵਧਾਈ ਜਾ ਸਕਦੀ ਹੈ।
ਤਾਲਾਬੰਦੀ ਲਗਾਉਣ ਤੋਂ ਪਹਿਲਾਂ ਲਾਗੂ ਕੀਤੇ ਗਏ ਰਾਤ ਦੇ ਕਰਫਿਊ ਸਮੇਂ ਵੀ ਇਹ ਲਗਭਗ ਸਪੱਸ਼ਟ ਹੋ ਗਿਆ ਸੀ ਕਿ ਜਦੋਂ ਤੱਕ ਲੋਕਾਂ ਨੂੰ ਗੈਰ-ਜ਼ਰੂਰੀ ਘਰੋਂ ਬਾਹਰ ਜਾਣ ਤੋਂ ਰੋਕਿਆ ਨਹੀਂ ਜਾਂਦਾ ਸੰਕਰਮਣ ਦੇ ਫ਼ੈਲਣ ਦੀ ਰਫ਼ਤਾਰ ਨੂੰ ਨਹੀਂ ਰੋਕਿਆ ਜਾ ਸਕਦਾ|
Click here to follow PTC News on Twitter