ਦਿੱਲੀ ਦੇ ਦਰਿਆਗੰਜ 'ਚ ਟੈਂਟ ਹਾਊਸ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

By  Jashan A October 9th 2019 08:17 PM

ਦਿੱਲੀ ਦੇ ਦਰਿਆਗੰਜ 'ਚ ਟੈਂਟ ਹਾਊਸ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ,ਨਵੀਂ ਦਿੱਲੀ: ਦਿੱਲੀ ਦੇ ਦਰਿਆਗੰਜ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਇਕ ਟੈਂਟ ਹਾਊਸ 'ਚ ਅੱਗ ਲੱਗ ਗਈ। ਅੱਗ ਬੁਝਾਉਣ ਲਈ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ 'ਤੇ ਪਹੁੰਚੀਆਂ।

ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਭੀੜ੍ਹ ਵਾਲੇ ਇਲਾਕੇ 'ਚ ਬਣੇ ਗੋਦਾਮ 'ਚ ਅਚਾਨਕ ਲੱਗੀ ਅੱਗ ਦੀਆਂ ਲਪਟਾਂ ਇੰਨੀਆਂ ਵੱਧ ਗਈਆਂ ਕਿ ਚਾਰੇ ਪਾਸੇ ਭਾਜੜ ਮੱਚ ਗਈ।

ਹੋਰ ਪੜ੍ਹੋ:ਲਓ ਜੀ, ਇੱਕ ਹੋਰ ਵੱਡੇ ਘੋਟਾਲੇ ਨੇ ਦਿੱਤਾ ਇਸ ਬੈਂਕ ਨੂੰ ਝਟਕਾ 

ਫਿਲਹਾਲ ਇਸ ਹਾਦਸੇ 'ਚ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ।

-PTC News

Related Post