ਦਿੱਲੀ ਵਿਧਾਨ ਸਭਾ ਚੋਣਾਂ ਦੀ ਤਾਰੀਕ ਦਾ ਹੋਇਆ ਐਲਾਨ ,ਜਾਣੋਂ ਕਦੋਂ ਪੈਣਗੀਆਂ ਵੋਟਾਂ

By  Shanker Badra January 6th 2020 03:54 PM -- Updated: January 6th 2020 04:01 PM

ਦਿੱਲੀ ਵਿਧਾਨ ਸਭਾ ਚੋਣਾਂ ਦੀ ਤਾਰੀਕ ਦਾ ਹੋਇਆ ਐਲਾਨ ,ਜਾਣੋਂ ਕਦੋਂ ਪੈਣਗੀਆਂ ਵੋਟਾਂ:ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ ਇਸ ਸਬੰਧੀ ਸੋਮਵਾਰ ਦੁਪਹਿਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ 8 ਫ਼ਰਵਰੀ ਨੂੰ ਹੋਣਗੀਆਂ ਅਤੇ 11 ਫ਼ਰਵਰੀ ਨੂੰ ਨਤੀਜੇ ਆਉਣਗੇ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਦਿੱਲੀ ਵਿੱਚ ਕੁੱਲ 70 ਵਿਧਾਨ ਸਭਾ ਸੀਟਾਂ ਹਨ।

Delhi Elections 2020 : Delhi poll to be held on Feb 8, counting of votes on Feb 11 ਦਿੱਲੀ ਵਿਧਾਨ ਸਭਾ ਚੋਣਾਂ ਦੀ ਤਾਰੀਕ ਦਾ ਹੋਇਆ ਐਲਾਨ ,ਜਾਣੋਂ ਕਦੋਂ ਪੈਣਗੀਆਂ ਵੋਟਾਂ

ਉਨ੍ਹਾਂ ਨੇ ਕਿਹਾ ਕਿ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 22 ਫਰਵਰੀ 2020 ਨੂੰ ਖਤਮ ਹੋ ਰਿਹਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਹਮੇਸ਼ਾਂ ਹੀ ਦਿਲਚਸਪ ਹੁੰਦੀਆਂ ਹਨ। ਇਥੋਂ ਨਿਕਲਣ ਵਾਲੇ ਫਤਵੇ ਦਾ ਸੰਦੇਸ਼ ਸਾਰੇ ਦੇਸ਼ ਵਿੱਚ ਜਾਂਦਾ ਹੈ। ਦਿੱਲੀ ਵਿਚ ਤਕਰੀਬਨ ਡੇਢ ਕਰੋੜ ਵੋਟਰ ਹਨ, ਜੋ ਰਾਜ ਸਰਕਾਰ ਦੀ ਕਿਸਮਤ ਦਾ ਫੈਸਲਾ ਕਰਨਗੇ। ਇਕ ਵਾਰ ਫਿਰ ਵਿਧਾਨ ਸਭਾ ਚੋਣਾਂ ਵਿਚ ਤਿਕੋਣੀ ਹੈ, ਇਕ ਪਾਸੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਵਿਚਲੀ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ।

Delhi Elections 2020 : Delhi poll to be held on Feb 8, counting of votes on Feb 11 ਦਿੱਲੀ ਵਿਧਾਨ ਸਭਾ ਚੋਣਾਂ ਦੀ ਤਾਰੀਕ ਦਾ ਹੋਇਆ ਐਲਾਨ ,ਜਾਣੋਂ ਕਦੋਂ ਪੈਣਗੀਆਂ ਵੋਟਾਂ

ਜ਼ਿਕਰਯੋਗ ਹੈ ਕਿ ਦਿੱਲੀ ਵਿੱਚ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 70 ਵਿੱਚੋਂ 67 ਸੀਟਾਂ ਜਿੱਤੀਆਂ ਸਨ। ਭਾਜਪਾ ਨੇ 3 ਸੀਟਾਂ ਜਿੱਤੀਆਂ ਸਨ ਅਤੇ ਕਾਂਗਰਸ ਨੂੰ ਇਕ ਵੀ ਸੀਟ ਨਹੀਂ ਮਿਲ ਸਕੀ ਸੀ। ਇਸ ਵਾਰ ਦਿੱਲੀ ਵਿਚ 1 ਕਰੋੜ 46 ਲੱਖ ਲੋਕ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨਗੇ। ਇਸਦੇ ਨਾਲ ਹੀ ਰਾਜਧਾਨੀ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

-PTCNews

Related Post