ਦਿੱਲੀ ਦੇ ਕ੍ਰਿਸ਼ਨਾ ਨਗਰ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ ,40 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ

By  Shanker Badra December 26th 2019 12:28 PM

ਦਿੱਲੀ ਦੇ ਕ੍ਰਿਸ਼ਨਾ ਨਗਰ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ ,40 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ:ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਕ੍ਰਿਸ਼ਨਾ ਨਗਰ 'ਚ ਬੁੱਧਵਾਰ ਦੇਰ ਰਾਤ ਲਗਭਗ 2 ਵਜੇ ਇੱਕ ਇਮਾਰਤ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਘਟਨਾ 'ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ।

Delhi : Fire broke out in a building in Krishna Nagar ,40 persons rescued by Delhi Fire Service ਦਿੱਲੀ ਦੇ ਕ੍ਰਿਸ਼ਨਾ ਨਗਰ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ ,40 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਮੁਲਾਜ਼ਮ ਮੌਕੇ 'ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ 40 ਲੋਕਾਂ ਨੂੰ ਸੁਰੱਖਿਅਤ ਇਮਾਰਤ 'ਚੋਂ ਬਾਹਰ ਕੱਢ ਲਿਆ ਹੈ।

Delhi : Fire broke out in a building in Krishna Nagar ,40 persons rescued by Delhi Fire Service ਦਿੱਲੀ ਦੇ ਕ੍ਰਿਸ਼ਨਾ ਨਗਰ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ ,40 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ

ਦੱਸਿਆ ਗਿਆ ਕਿ ਜਿਸ ਇਮਾਰਤ 'ਚ ਅੱਗ ਲੱਗੀ, ਉਹ ਕਬਾੜ ਦਾ ਗੋਦਾਮ ਹੈ। ਤਿੰਨ ਮੰਜਿਲਾ ਗੋਦਾਮ 'ਚ ਦੇਰ ਰਾਤ ਅੱਗ ਲੱਗਣ ਕਾਰਨ ਲੋਕ ਸਹਿਮ ਗਏ ਹਨ। ਗੋਦਾਮ 'ਚ ਪਲਾਸਟਿਕ ਦਾ ਸਮਾਨ ਵੱਧ ਹੋਣ ਕਾਰਨ ਅੱਗ ਫੈਲ ਗਈ ਸੀ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।

-PTCNews

Related Post