ਦਿੱਲੀ: ਪੇਪਰ ਪ੍ਰਿੰਟਿੰਗ ਪ੍ਰੈੱਸ 'ਚ ਭਿਆਨਕ ਅੱਗ ਲੱਗਣ ਕਾਰਨ 1 ਵਿਅਕਤੀ ਦੀ ਮੌਤ

By  Jashan A January 9th 2020 08:39 AM -- Updated: January 9th 2020 03:55 PM

ਦਿੱਲੀ: ਪੇਪਰ ਪ੍ਰਿੰਟਿੰਗ ਪ੍ਰੈੱਸ 'ਚ ਭਿਆਨਕ ਅੱਗ ਲੱਗਣ ਕਾਰਨ 1 ਵਿਅਕਤੀ ਦੀ ਮੌਤ,ਨਵੀਂ ਦਿੱਲੀ: ਦਿੱਲੀ ਦੇ ਪਟਪੜਗੰਜ ਇਲਾਕੇ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਇਕ ਪੇਪਰ ਪ੍ਰਿੰਟਿੰਗ ਪ੍ਰੈੱਸ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਧਰ ਅੱਗ ਬੁਝਾਉਣ ਦੇ ਲਈ ਅੱਗ ਬੁਝਾਊ ਦਸਤਿਆਂ ਦੀਆਂ 35 ਗੱਡੀਆਂ ਮੌਜੂਦ ਹਨ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। https://twitter.com/ANI/status/1215089284744531968?s=20 ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ: -PTC News

Related Post