ਦਿੱਲੀ ਅਗਨੀਕਾਂਡ : ਕੇਜਰੀਵਾਲ ਵੱਲੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ , ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

By  Shanker Badra December 8th 2019 01:53 PM

ਦਿੱਲੀ ਅਗਨੀਕਾਂਡ : ਕੇਜਰੀਵਾਲ ਵੱਲੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ , ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ:ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇੱਕ ਘਰ 'ਚ ਭਿਆਨਕ ਅੱਗ ਲੱਗ ਗਈ ਹੈ। ਇਸ ਅਗਨੀਕਾਂਡ 'ਚ ਹੁਣ ਤੱਕ 43 ਲੋਕ ਆਪਣੀ ਜਾਨ ਗੁਆ ਚੁੱਕੇ ਹਨ।ਹੁਣ ਤੱਕ 50 ਲੋਕਾਂ ਨੂੰ ਬਾਹਰ ਕੱਢਿਆ ਜਾ ਚੁੱਕਾ ਹੈ। ਜਦੋਂ ਕਿ ਰਾਜਧਾਨੀ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦੋ ਦਰਜਨ ਤੋਂ ਵੱਧ ਲੋਕਾਂ ਨੂੰ ਦਾਖ਼ਲ ਕਰਵਾਇਆ ਗਿਆ ਹੈ। Delhi fire : Delhi CM Arvind Kejriwal orders magisterial inquiry, Victims Families Rs 10 Lakh Ordersਇਸ ਦੌਰਾਨ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਉੱਤੇ ਕਾਬੂ ਪਾਉਣ ਲਈ 15 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ ਤੇ ਕਾਬੂ ਪਾਉਣ ਦੀਆਂਕੋਸ਼ਿਸ਼ਾਂ ਜਾਰੀ ਹਨ। ਫਾਇਰ ਬ੍ਰਿਗੇਡ ਅਤੇ ਪੁਲਿਸ ਟੀਮਾਂ ਅਜੇ ਵੀ ਲੋਕਾਂ ਨੂੰ ਬਾਹਰ ਕੱਢਣ ਵਿੱਚ ਲੱਗੀ ਹੋਈਆਂ ਹਨ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਅੱਗ ਕਿਵੇਂ ਲੱਗੀ ਹੈ।

Delhi fire : Delhi CM Arvind Kejriwal orders magisterial inquiry, Victims Families Rs 10 Lakh Orders ਦਿੱਲੀ ਅਗਨੀਕਾਂਡ : ਕੇਜਰੀਵਾਲ ਵੱਲੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ , ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ 'ਚ ਪਹੁੰਚੇ। ਇਸ ਤੋਂ ਬਾਅਦ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇੱਕ ਜ਼ਖ਼ਮੀ 50 ਫ਼ੀਸਦੀ ਸੜ ਗਿਆ ਹੈ। ਉਨ੍ਹਾਂ ਦੱਸਿਆ ਕਿ 8 ਹੋਰ ਲੋਕਾਂ ਨੂੰ ਧੂੰਏਂ ਦੀ ਵਜ੍ਹਾ ਕਾਰਨ ਘੁਟਨ ਹੋਈ ਹੈ।ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ.ਡੀ.ਆਰ.ਐੱਫ. ਦੀ ਟੀਮ ਪਹੁੰਚ ਚੁੱਕੀ ਹੈ।

Delhi fire : Delhi CM Arvind Kejriwal orders magisterial inquiry, Victims Families Rs 10 Lakh Orders ਦਿੱਲੀ ਅਗਨੀਕਾਂਡ : ਕੇਜਰੀਵਾਲ ਵੱਲੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ , ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਹਾਦਸਾ ਹੈ। ਉਨ੍ਹਾਂ ਨੇ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਵਲੋਂ 10-10 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਇਲਾਜ ਵੀ ਦਿੱਲੀ ਸਰਕਾਰ ਵਲੋਂ ਕਰਾਇਆ ਜਾਵੇਗਾ।

-PTCNews

Related Post