ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦਿਕਸ਼ਿਤ ਦਾ ਦੇਹਾਂਤ, PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ

By  Jashan A July 20th 2019 07:31 PM

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦਿਕਸ਼ਿਤ ਦਾ ਦੇਹਾਂਤ, PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ,ਨਵੀਂ ਦਿੱਲੀ: ਅੱਜ ਦੁਪਹਿਰ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਦਿੱਗਜ਼ ਨੇਤਾ ਸ਼ੀਲਾ ਦੀਕਸ਼ਿਤ ਦੁਨੀਆ ਨੂੰ ਅਲਵਿਦਾ ਕਹਿ ਗਏ। 81 ਸਾਲ ਦੀ ਉਮਰ 'ਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਹ ਲਗਭਗ 15 ਸਾਲਾਂ ਤੱਕ ਦਿੱਲੀ 'ਚ ਮੁੱਖ ਮੰਤਰੀ ਦੇ ਅਹੁਦਾ 'ਤੇ ਰਹੇ। ਮਿਲੀ ਜਾਣਕਾਰੀ ਮੁਤਾਬਕ ਪਿਛਲੇ ਕੁਝ ਦਿਨਾਂ ਤੋਂ ਸ਼ੀਲਾ ਦੀਕਸ਼ਤ ਬੀਮਾਰ ਚੱਲ ਰਹੇ ਸੀ।

ਸ਼ੀਲਾ ਇਸ ਸਾਲ ਉੱਤਰ ਪੂਰਬੀ ਦਿੱਲੀ ਤੋਂ ਲੋਕ ਸਭਾ ਚੋਣਾਂ ਲੜੀ ਸੀ ਪਰ ਉਨ੍ਹਾਂ ਨੂੰ ਭਾਜਪਾ ਦੇ ਮਨੋਜ ਤਿਵਾੜੀ ਸਾਹਮਣੇ ਹਾਰ ਦਾ ਸਾਹਮਣਾ ਕਰਨਾ ਪਿਆ ਸੀ।ਜ਼ਿਕਰਯੋਗ ਹੈ ਕਿ ਸ਼ੀਲਾ ਦਿਕਸ਼ਿਤ ਦਾ ਜਨਮ 31 ਮਾਰਚ 1931 ਨੂੰ ਪੰਜਾਬ ਦੇ ਕਪੂਰਥਲਾ ਵਿੱਚ ਹੋਇਆ ਸੀ।

ਉਹ 1998 ਤੋਂ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਰਹੇ ਹਨ। ਇਸ ਦੇ ਇਲਾਵਾ 2014 ਵਿੱਚ ਉਨ੍ਹਾਂ ਨੂੰ ਕੇਰਲ ਦਾ ਰਾਜਪਾਲ ਬਣਾਇਆ ਗਿਆ ਸੀ ,ਹਾਲਾਂਕਿ ਉਨ੍ਹਾਂ ਨੇ 25 ਅਗਸਤ 2014 ਨੂੰ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਹੋਰ ਨੇਤਾਵਾਂ ਨੇ ਦੁੱਖ ਪ੍ਰਗਟ ਕੀਤਾ।

ਹੋਰ ਪੜ੍ਹੋ : 16ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੇ ਹਸਤਾਖ਼ਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੀਲਾ ਦੀਕਸ਼ਤ ਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ,'' ਉਹ ਜੀਵਨ ਭਰ ਕਾਂਗਰਸ ਦੇ ਮੈਂਬਰ ਰਹੇ ਅਤੇ 3 ਵਾਰ ਦਿੱਲੀ ਦੀ ਮੁੱਖ ਮੰਤਰੀ ਵੀ ਰਹੇ। ਉਨ੍ਹਾਂ ਨੇ ਦਿੱਲੀ ਦੇ ਚਿਹਰੇ ਨੂੰ ਬਦਲ ਕੇ ਰੱਖ ਦਿੱਤਾ।''

-PTC News

Related Post